8ਵੀਂ,10ਵੀਂ ਅਤੇ 12ਵੀਂ ਦੇ ਵਿਦਿਆਰਥੀ ਧਿਆਨ ਦੇਣ, ਹੁਣ ਇਸ ਵਿਸ਼ੇ ਦਾ ਵੀ ਹੋਵੇਗਾ ਪ੍ਰੈਕਟੀਕਲ...
Published : Jan 10, 2020, 9:04 am IST
Updated : Jan 10, 2020, 9:04 am IST
SHARE ARTICLE
File Photo
File Photo

ਬੋਰਡ ਵਲੋਂ ਅਕਾਦਮਿਕ ਸਾਲ 2019-20 ਦੀਆਂ ਸਾਲਾਨਾ

ਚੰਡੀਗੜ੍ਹ : ਪੰਜਾਬ ਸਕੂਲ ਸਿਖਿਆ ਬੋਰਡ ਵਲੋਂ ਅਕਾਦਮਿਕ ਸਾਲ 2019-20 ਦੀਆਂ ਸਾਲਾਨਾ ਪ੍ਰੀਖਿਆਵਾਂ ਵਿਚ ਪਹਿਲੀ ਵਾਰ ਅਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਲਈ ਵਿਸ਼ਾ ਅੰਗਰੇਜ਼ੀ ਦਾ ਪ੍ਰੈਕਟੀਕਲ ਵੀ ਲਿਆ ਜਾਵੇਗਾ। ਵਿਦਿਆਰਥੀਆਂ ਨੂੰ ਇਸ ਸਬੰਧੀ ਤਿਆਰੀ ਕਰਵਾਈ ਜਾ ਚੁਕੀ ਹੈ।

File PhotoFile Photo

ਵਾਈਸ ਚੇਅਰਮੈਨ ਬਲਦੇਵ ਸਚਦੇਵਾ ਵਲੋਂ ਪ੍ਰੈਕਟੀਕਲ ਸਬੰਧੀ ਜਾਰੀ ਜਾਣਕਾਰੀ ਅਨੁਸਾਰ ਅਠਵੀਂ, ਦਸਵੀਂ ਅਤੇ ਬਾਰ੍ਹਵੀਂ ਸ਼੍ਰੇਣੀਆਂ ਲਈ ਸਾਲਾਨਾ ਪ੍ਰੀਖਿਆਵਾਂ ਵਿਚ ਵਿਸ਼ਾ ਅੰਗਰੇਜ਼ੀ ਦਾ ਪ੍ਰੈਕਟੀਕਲ ਲਿਆ ਜਾਵੇਗਾ ਤੇ ਹਰ ਟੈਸਟ ਦਾ ਅੰਦਰੂਨੀ ਮੁਲਾਂਕਣ 10 ਅੰਕਾਂ 'ਚੋਂ ਕੀਤਾ ਜਾਵੇਗਾ।

File PhotoFile Photo

ਬਾਰ੍ਹਵੀਂ ਅਤੇ ਦਸਵੀਂ ਸ਼੍ਰੇਣੀ ਲਈ ਇਹ ਮੁਲਾਂਕਣ ਸੀ.ਸੀ.ਈ. ਮੌਡਿਊਲ ਤਹਿਤ ਹੀ ਲਿਆ ਜਾਣਾ ਹੈ ਜਦਕਿ ਅਠਵੀਂ ਸ਼੍ਰੇਣੀ ਲਈ ਪ੍ਰੈਕਟੀਕਲ ਦੇ ਅੰਕ ਸੀ.ਸੀ.ਈ. ਮੌਡਿਊਲ ਤੋਂ ਵਖਰੇ ਹੋਣਗੇ, ਜਿਸ ਦਾ ਸਾਰਾ ਵੇਰਵਾ ਬੋਰਡ ਦੀ ਵੈੱਬਸਾਈਟ 'ਤੇ ਅੱਪਲੋਡ ਕਰ ਦਿਤਾ ਗਿਆ ਹੈ। ਬੋਰਡ ਦੇ ਵਾਈਸ ਚੇਅਰਮੈਨ ਅਨੁਸਾਰ ਅੰਗਰੇਜ਼ੀ ਵਿਸ਼ੇ ਦੇ ਪ੍ਰੈਕਟੀਕਲ ਲਈ ਲੋੜੀਂਦੀਆਂ ਪ੍ਰੈਕਟਿਸ ਸ਼ੀਟਾਂ ਅਤੇ ਆਡੀਓ ਕਲਿੱਪ ਵੀ ਬੋਰਡ ਦੀ ਵੈੱਬਸਾਈਟ 'ਤੇ ਹੀ ਅੱਪਲੋਡ ਕੀਤੇ ਗਏ ਹਨ।  

File PhotoFile Photo

ਦੱਸ ਦਈਏ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਨੇ 10ਵੀਂ ਅਤੇ 12ਵੀਂ ਜਮਾਤ ਦੀਆਂ ਹੋਂਣ ਵਾਲੀਆਂ ਬੋਰਡ ਦੀਆਂ ਪ੍ਰੀਖਿਆਵਾਂ ਦੀ ਤਰੀਕਾਂ ਵਿਚ ਵੀ ਬਦਲਾਅ ਕੀਤਾ ਹੈ। ਇਸ ਬਦਲਾਅ ਦੇ ਅਧਿਨ ਦੋਵੇਂ ਜਮਾਤਾਂ ਦੀਆਂ ਹੋਣ ਵਾਲੀਆਂ 7 ਪ੍ਰੀਖਿਆਵਾਂ ਲਈ ਨਵੀਆਂ ਮਿਤੀਆਂ ਜਾਰੀ ਕਰ ਦਿੱਤੀ ਗਈਆਂ ਹਨ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement