15 ਜਨਵਰੀ ਨੂੰ ਦੇਸ਼ ਭਰ ਵਿਚ ਕੀਤਾ ਜਾਵੇਗਾ ਪ੍ਰਦਰਸ਼ਨ
Published : Jan 10, 2021, 1:27 am IST
Updated : Jan 10, 2021, 1:27 am IST
SHARE ARTICLE
image
image

15 ਜਨਵਰੀ ਨੂੰ ਦੇਸ਼ ਭਰ ਵਿਚ ਕੀਤਾ ਜਾਵੇਗਾ ਪ੍ਰਦਰਸ਼ਨ


ਪ੍ਰਦਰਸ਼ਨ ਅਤੇ ਰੈਲੀ ਤੋਂ ਬਾਅਦ ਰਾਜ ਭਵਨ ਤਕ ਮਾਰਚ ਕਰਨਗੇ ਵਰਕਰ

ਨਵੀਂ ਦਿੱਲੀ, 9 ਜਨਵਰੀ : ਕਿਸਾਨੀ ਸੰਘਰਸ਼ ਦੇ ਚਲਦਿਆਂ ਰਾਸ਼ਟਰੀ ਕਾਂਗਰਸ ਦੇ ਬੁਲਾਰੇ ਰਣਦੀਪ ਸਿੰਘ ਸੁਰਜੇਵਾਲਾ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕੀਤਾ | ਬੁਲਾਰੇ ਨੇ ਕਿਹਾ ਕਿ ਲੱਖਾਂ ਦੀ ਗਿਣਤੀ 'ਚ ਅੰਨਦਾਤਾ 40 ਦਿਨ ਤੋਂ ਜ਼ਿਆਦਾ ਸਮੇਂ ਤੋਂ ਦਿੱਲੀ ਦੀਆਂ ਹੱਦਾਂ 'ਤੇ ਕਾਲੇ ਕਾਨੂੰਨ ਖ਼ਤਮ ਕਰਨ ਦੀ ਗੁਹਾਰ ਲਗਾ ਰਹੇ ਹਨ | 
ਉਹਨਾਂ ਕਿਹਾ, 'ਹੱਡ ਚੀਰਵੀਂ ਠੰਢ ਅਤੇ ਬਾਰਿਸ਼ ਦੌਰਾਨ 60 ਤੋਂ ਜ਼ਿਆਦਾ ਕਿਸਾਨਾਂ ਨੇ ਦਮ ਤੋੜਿਆ ਹੈ | ਪੀਐਮ ਮੋਦੀ ਦੇ ਮੂੰਹੋਂ ਦੇਸ਼ ਲਈ ਕੁਰਬਾਨ ਹੋਣ ਵਾਲੇ ਉਨ੍ਹਾਂ ਕਿਸਾਨਾਂ ਲਈ ਇਕ ਸ਼ਬਦ ਵੀ ਨਹੀਂ ਨਿਕਲਿਆ | ਉਨ੍ਹਾਂ ਕਿਹਾ ਕਿ ਕਾਂਗਰਸ ਨੇ ਫ਼ੈਸਲਾ ਕੀਤਾ ਹੈ ਕਿ ਕਿਸਾਨਾਂ ਦੇ ਸਮਰਥਨ 'ਚ 15 ਜਨਵਰੀ ਨੂੰ ਹਰ ਜ਼ਿਲ੍ਹਾ ਹੈੱਡਕੁਆਟਰ 'ਤੇ ਕਾਂਗਰਸ ਕਿਸਾਨ ਅਧਿਕਾਰ ਦਿਵਸ ਦੇ ਰੂਪ ਵਜੋਂ ਇਕ ਜਨ ਅੰਦੋਲਨ ਤਿਆਰ ਕਰੇਗੀ | ਧਰਨਾ ਪ੍ਰਦਰਸ਼ਨ ਅਤੇ ਰੈਲੀ ਤੋਂ ਬਾਅਦ ਵਰਕਰ ਰਾਜਭਵਨ ਤਕ ਮਾਰਚ ਕਰਨਗੇ | ਇਸ ਤੋਂ ਪਹਿਲਾਂ ਕਾਂਗਰਸ ਦੀ ਅੰਤਰਿਮ ਪ੍ਰਧਾਨ ਸੋਨੀਆ ਗਾਂਧੀ ਨੇ ਸਨਿਚਰਵਾਰ ਨੂੰ ਕਿਸਾਨਾਂ ਦੇ ਮੁੱਦੇ 'ਤੇ ਪਾਰਟੀ ਸਕੱਤਰਾਂ ਤੇ ਇੰਚਾਰਜਾਂ ਨਾਲ ਬੈਠਕ ਕੀਤੀ | ਇਸ ਬੈਠਕ ਵਿਚ ਪਿ੍ਯੰਕਾ ਗਾਂਧੀ ਸਮੇਤ ਕਈ ਸੀਨੀਅਰ ਨੇਤਾ ਮੌਜੂਦ ਸੀ | ਵੀਡਉ ਕਾਨਫਰੰਸ ਜ਼ਰੀਏ ਹੋਈ ਇਸ ਬੈਠਕ ਵਿਚ ਕਾਂਗਰਸ ਨੇ ਕਿਸਾਨਾਂ ਜਥੇਬੰਦੀਆਂ ਤੇ ਸਰਕਾਰ ਵਿਚਾਲੇ ਹੋਈ 8ਵੇਂ ਗੇੜ ਦੀ ਗੱਲਬਾਤ ਬੇਸਿੱਟਾ ਰਹਿਣ ਲਈ ਸਰਕਾਰ ਦੇ ਅੜੀਅਲ ਰਵਈਏ ਨੂੰ ਜ਼ਿੰਮੇਵਾਰ ਠਹਿਰਾਇਆ ਹੈ |     (ਪੀਟੀਆਈ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement