ਪ੍ਰੀਤ ਕੰਵਲ ਸਿੰਘ ਨੇ ਲੋਕ ਸੰਪਰਕ ਵਿਭਾਗ 'ਚ ਬਤੌਰ ਜੁਆਇੰਟ ਡਾਇਰੈਕਟਰ ਚਾਰਜ ਸੰਭਾਲਿਆ

By : GAGANDEEP

Published : Jan 10, 2023, 6:03 pm IST
Updated : Jan 10, 2023, 8:02 pm IST
SHARE ARTICLE
photo
photo

ਗੁਰਮੀਤ ਸਿੰਘ ਖਹਿਰਾ ਨੇ ਲੋਕ ਸੰਪਰਕ ਵਿਭਾਗ 'ਚ ਬਤੌਰ ਡਿਪਟੀ ਡਾਇਰੈਕਟਰ ਚਾਰਜ ਸੰਭਾਲਿਆ

 

ਚੰਡੀਗੜ੍ਹ:ਪੰਜਾਬ ਦੇ ਸੂਚਨਾ ਅਤੇ ਲੋਕ ਸੰਪਰਕ ਵਿਭਾਗ ਵਿੱਚ ਅੱਜ ਪ੍ਰੀਤ ਕੰਵਲ ਸਿੰਘ ਨੇ ਬਤੌਰ ਜੁਆਇੰਟ ਡਾਇਰੈਕਟਰ ਅਤੇ ਗੁਰਮੀਤ ਸਿੰਘ ਖਹਿਰਾ ਨੇ ਬਤੌਰ ਡਿਪਟੀ ਡਾਇਰੈਕਟਰ ਆਪਣਾ ਅਹੁਦਾ ਸੰਭਾਲ ਲਿਆ। ਇਨ੍ਹਾਂ ਅਧਿਕਾਰੀਆਂ ਦੀ ਨਿਯੁਕਤੀ ਪੰਜਾਬ ਪਬਲਿਕ ਸਰਵਿਸ ਕਮਿਸ਼ਨ ਰਾਹੀਂ ਹੋਈ ਹੈ।

 ਪ੍ਰੀਤ ਕੰਵਲ ਸਿੰਘ ਨੂੰ ਟੀ.ਵੀ. ਅਤੇ ਅਖ਼ਬਾਰ ਦੇ ਖੇਤਰ ਵਿੱਚ ਲੰਮਾ ਸਮਾਂ ਕੰਮ ਕਰਨ ਦਾ ਤਜਰਬਾ ਹੈ। ਉਨ੍ਹਾਂ ਨੇ ਸਾਲ 2011 ਵਿੱਚ ਬਤੌਰ ਸਹਾਇਕ ਲੋਕ ਸੰਪਰਕ ਅਫ਼ਸਰ ਸੇਵਾ ਸ਼ੁਰੂ ਕੀਤੀ ਅਤੇ ਸਾਲ 2015 ਵਿੱਚ ਉਹ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਬਣੇ। ਸਰਕਾਰੀ ਸੇਵਾ ਦੌਰਾਨ ਉਨ੍ਹਾਂ ਨੇ ਵਿਭਾਗ ਦੇ ਮੁੱਖ ਦਫ਼ਤਰ ਵਿਖੇ ਪ੍ਰੈਸ ਸੈਕਸ਼ਨ ਸਣੇ ਰੋਪੜ ਅਤੇ ਮੋਹਾਲੀ ਵਿਖੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਸੇਵਾ ਨਿਭਾਈ।

ਵਿਭਾਗ ਵਿੱਚ ਬਤੌਰ ਡਿਪਟੀ ਡਾਇਰੈਕਟਰ ਅਹੁਦਾ ਸੰਭਾਲਣ ਵਾਲੇ  ਗੁਰਮੀਤ ਸਿੰਘ ਖਹਿਰਾ ਨੂੰ ਵੀ ਟੀ.ਵੀ. ਪੱਤਰਕਾਰਤਾ ਦਾ ਲੰਮਾ ਤਜਰਬਾ ਹੈ। ਸਾਲ 2011 ਵਿੱਚ ਬਤੌਰ ਸੂਚਨਾ ਤੇ ਲੋਕ ਸੰਪਰਕ ਅਫ਼ਸਰ ਵਜੋਂ ਭਰਤੀ ਹੋਏ  ਖਹਿਰਾ ਨੇ ਵਿਭਾਗ ਦੇ ਪ੍ਰੈਸ ਸੈਕਸ਼ਨ, ਇਸ਼ਤਿਹਾਰ ਸ਼ਾਖਾ ਸਮੇਤ ਬਰਨਾਲਾ ਅਤੇ ਰੋਪੜ ਵਿਖੇ ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਵਜੋਂ ਸੇਵਾ ਨਿਭਾਈ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement