ਪੰਜਾਬ ਹਰਿਆਣਾ ਹਾਈ ਕੋਰਟ ਵੱਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਅਰਜ਼ੀ ਖਾਰਜ
Published : Jan 10, 2023, 3:30 pm IST
Updated : Jan 10, 2023, 4:26 pm IST
SHARE ARTICLE
Sunder Sham Arora denied anticipatory bail by HC
Sunder Sham Arora denied anticipatory bail by HC

ਅਦਾਲਤ ਨੇ ਸੁੰਦਰ ਸ਼ਾਮ ਅਰੋੜਾ ਨੂੰ ਹੇਠਲੀ ਅਦਾਲਤ ਦਾ ਰੁਖ ਕਰਨ ਲਈ ਕਿਹਾ ਹੈ।

 

ਚੰਡੀਗੜ੍ਹ: ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਦੀ ਜ਼ਮਾਨਤ ਅਰਜ਼ੀ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਸੁਣਵਾਈ ਹੋਈ। ਅਦਾਲਤ ਨੇ ਸਾਬਕਾ ਮੰਤਰੀ ਨੂੰ ਅਗਾਊਂ ਜ਼ਮਾਨਤ ਦੇਣ ਦੀ ਮੰਗ ਵਾਲੀ ਪਟੀਸ਼ਨ ਖਾਰਜ ਕਰ ਦਿੱਤੀ ਹੈ। ਅਦਾਲਤ ਨੇ ਸੁੰਦਰ ਸ਼ਾਮ ਅਰੋੜਾ ਨੂੰ ਹੇਠਲੀ ਅਦਾਲਤ ਦਾ ਰੁਖ ਕਰਨ ਲਈ ਕਿਹਾ ਹੈ।  ਮਾਮਲੇ ਦੀ ਅਗਲੀ ਸੁਣਵਾਈ 25 ਜਨਵਰੀ ਨੂੰ ਹੋਵੇਗੀ।

ਇਹ ਵੀ ਪੜ੍ਹੋ: ਪੰਜਾਬ ਦੇ ਪਿੰਡਾਂ 'ਚ ਸਾਫ਼ ਪੀਣ ਯੋਗ ਪਾਣੀ ਸਪਲਾਈ ਕਰਨਾ ਪੰਜਾਬ ਸਰਕਾਰ ਦੀ ਪਹਿਲਕਦਮੀ : ਬ੍ਰਹਮ ਸ਼ੰਕਰ ਜਿੰਪਾ 

ਦੱਸ ਦੇਈਏ ਕਿ ਸਾਬਕਾ ਮੰਤਰੀ ਰਿਸ਼ਵਤ ਦੇ ਮਾਮਲੇ ਵਿਚ ਜੇਲ੍ਹ ’ਚ ਬੰਦ ਹਨ। ਹਾਲ ਹੀ ਵਿਚ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਥਾਣਾ ਵਿਜੀਲੈਂਸ ਬਿਊਰੋ ਐਫ.ਐਸ.-1 ਪੰਜਾਬ ਐਸ.ਏ.ਐਸ.ਨਗਰ ਵਿਖੇ ਮੁਕੱਦਮਾ ਨੰਬਰ 1 ਮਿਤੀ 5-1-2023 ਨੂੰ 13 (1) (ਏ), 13 (2) ਦਰਜ ਕੀਤਾ ਗਿਆ ਹੈ।   

ਇਹ ਵੀ ਪੜ੍ਹੋ: ਬੰਗਲੁਰੂ ਵਿਚ ਨਿਰਮਾਣ ਅਧੀਨ ਮੈਟਰੋ ਪਿੱਲਰ ਡਿੱਗਿਆ, ਬਾਈਕ ਸਵਾਰ ਮਾਂ-ਪੁੱਤ ਦੀ ਮੌਤ

ਵਿਜੀਲੈਂਸ ਵੱਲੋਂ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਅਤੇ 10 ਸਰਕਾਰੀ ਅਧਿਕਾਰੀਆਂ, ਕਰਮਚਾਰੀਆਂ ਵਿਰੁੱਧ ਇਕ ਉਦਯੋਗਿਕ ਪਲਾਟ ਇਕ ਰੀਅਲ ਅਸਟੇਟ ਕੰਪਨੀ ਨੂੰ ਟਰਾਂਸਫਰ ਕਰਨ ਅਤੇ ਟਾਊਨਸ਼ਿਪ ਸਥਾਪਤ ਕਰਨ ਦੀ ਇਜ਼ਾਜਤ ਦੇਣ ਦੇ ਦੋਸ਼ ਹੇਠ ਕੇਸ ਦਰਜ ਕੀਤਾ ਗਿਆ।

ਇਹ ਵੀ ਪੜ੍ਹੋ: ਲਗਭਗ 15% ਪ੍ਰੋਟੀਨ ਸਪਲੀਮੈਂਟ ਖਪਤ ਲਈ ਅਸੁਰੱਖਿਅਤ- FSSAI ਸਰਵੇਖਣ

ਜ਼ਿਕਰਯੋਗ ਹੈ ਕਿ ਸੁੰਦਰ ਸ਼ਾਮ ਅਰੋੜਾ ਨੇ ਇਕ ਕੇਸ ਵਿਚ ਆਪਣੇ ਬਚਾਅ ਲਈ ਏਆਈਜੀ ਵਿਜੀਲੈਂਸ ਮਨਮੋਹਨ ਕੁਮਾਰ ਨੂੰ 50 ਲੱਖ ਰੁਪਏ ਦੀ ਰਿਸ਼ਵਤ ਦੇਣ ਦੀ ਕੋਸ਼ਿਸ਼ ਕੀਤੀ ਸੀ। ਇਸ ਦੌਰਾਨ ਵਿਜੀਲੈਂਸ ਟੀਮ ਨੇ ਉਹਨਾਂ ਨੂੰ ਨੂੰ ਰਿਸ਼ਵਤ ਦੀ ਰਕਮ ਸਮੇਤ ਰੰਗੇ ਹੱਥੀਂ ਕਾਬੂ ਕਰ ਲਿਆ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement