Jalandhar News: ਅੰਗੀਠੀ 'ਚੋਂ ਨਿਕਲੇ ਧੂੰਏਂ ਕਾਰਨ ਦਮ ਘੁੱਟਣ ਨਾਲ ਔਰਤ ਦੀ ਮੌਤ

By : GAGANDEEP

Published : Jan 10, 2024, 2:55 pm IST
Updated : Jan 10, 2024, 2:55 pm IST
SHARE ARTICLE
A woman died due to Angithi gas in Jalandhar News in punjabi
A woman died due to Angithi gas in Jalandhar News in punjabi

Jalandhar News: ਪਤੀ ਅਤੇ 2 ਬੱਚਿਆਂ ਦੀ ਹਾਲਤ ਗੰਭੀਰ

A woman died due to Angithi gas in Jalandhar News in punjabi : ਜਲੰਧਰ 'ਚ ਅੰਗੀਠੀ 'ਚੋਂ ਨਿਕਲੇ ਧੂੰਏਂ ਕਾਰਨ ਦਮ ਘੁੱਟਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਹੈ। ਜਦੋਂਕਿ ਔਰਤ ਦੇ ਦੋ ਬੱਚਿਆਂ ਅਤੇ ਪਤੀ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਸਾਰਾ ਪਰਿਵਾਰ ਕਮਰਾ ਬੰਦ ਕਰਕੇ ਅੰਗੀਠੀ ਬਾਲ ਕੇ ਸੌਂ ਗਿਆ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੁਹੱਲਾ ਗੋਬਿੰਦਗੜ੍ਹ ਦੀ ਹੈ। ਔਰਤ ਦੀ ਪਛਾਣ ਕਾਜਲ ਵਜੋਂ ਹੋਈ ਹੈ।

ਇਹ ਵੀ ਪੜ੍ਹੋ: Nitin Gadkari: ਸਿਰਫ਼ 45 ਮਿੰਟਾਂ ਵਿਚ ਤੈਅ ਹੋਵੇਗਾ ਲੁਧਿਆਣਾ ਤੋਂ ਬਠਿੰਡਾ ਦਾ ਸਫ਼ਰ, ਨਿਤਿਨ ਗਡਕਰੀ ਨੇ ਕੀਤਾ ਵੱਡਾ ਐਲਾਨ

ਪੂਰਾ ਪਰਿਵਾਰ ਮੂਲ ਰੂਪ ਤੋਂ ਨੇਪਾਲ ਦਾ ਰਹਿਣ ਵਾਲਾ ਹੈ। ਪਤੀ ਵਿਸ਼ਾਲ ਪਿਛਲੇ ਤਿੰਨ ਮਹੀਨਿਆਂ ਤੋਂ ਮੁਹੱਲਾ ਗੋਬਿੰਦਗੜ੍ਹ ਦੇ ਇਕ ਘਰ ਵਿਚ ਪਤਨੀ ਤੇ ਦੋ ਬੱਚਿਆਂ ਸਮੇਤ ਰਹਿ ਰਿਹਾ ਹੈ। ਵਿਸ਼ਾਲ ਇੱਕ ਨਿੱਜੀ ਕਾਲਜ ਨੇੜੇ ਫਾਸਟ ਫੂਡ ਦੀ ਦੁਕਾਨ ਚਲਾਉਂਦਾ ਹੈ। ਉਸ ਕੋਲ ਦੋ ਕਰਮਚਾਰੀ ਵੀ ਕੰਮ ਕਰਦੇ ਹਨ

ਇਹ ਵੀ ਪੜ੍ਹੋ: Ludhiana News: ਲੁਧਿਆਣਾ 'ਚ ਵਿਦੇਸ਼ੀ ਵਿਦਿਆਰਥੀਆਂ ਦੀ ਕਾਰ ਨੂੰ ਲੱਗੀ ਅੱਗ 

ਪ੍ਰਾਪਤ ਜਾਣਕਾਰੀ ਅਨੁਸਾਰ ਵਿਸ਼ਾਲ ਦੀ ਦੁਕਾਨ ’ਤੇ ਕੰਮ ਕਰਦੇ ਮੁਲਾਜ਼ਮ ਘਰ ਦੇ ਸਾਹਮਣੇ ਬਣੇ ਮਕਾਨ ਵਿੱਚ ਰਹਿੰਦੇ ਹਨ। ਵਿਸ਼ਾਲ ਨੇ ਸਵੇਰੇ ਚਾਰ ਵਜੇ ਦੇ ਕਰੀਬ ਮੁਲਾਜ਼ਮਾਂ ਨੂੰ ਆਪਣੇ ਘਰ ਬੁਲਾਇਆ ਸੀ ਪਰ ਉਦੋਂ ਤੱਕ ਸਭ ਕੁਝ ਠੀਕ ਸੀ ਪਰ ਜਦੋਂ ਸਵੇਰੇ ਸੱਤ ਵਜੇ ਕਰਮਚਾਰੀ ਦੁਬਾਰਾ ਘਰ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਸਾਰਿਆਂ ਦੀ ਹਾਲਤ ਨਾਜ਼ੁਕ ਸੀ। ਜਿਸ ਵਿੱਚ ਔਰਤ ਦੀ ਮੌਤ ਹੋ ਗਈ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਦੇ ਨਾਲ ਹੀ ਵਿਸ਼ਾਲ ਅਤੇ ਬੱਚਿਆਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਕਰਮਚਾਰੀਆਂ ਨੇ ਤੁਰੰਤ ਲੋਕਾਂ ਦੀ ਮਦਦ ਨਾਲ ਸਾਰਿਆਂ ਨੂੰ ਹਸਪਤਾਲ ਪਹੁੰਚਾਇਆ। ਜਿਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਬੱਚਿਆਂ ਵਿਚ ਇੱਕ ਦੀ ਉਮਰ ਢਾਈ ਸਾਲ ਅਤੇ ਦੂਜੇ ਦੀ ਉਮਰ ਇੱਕ ਸਾਲ ਹੈ। ਪੁਲਿਸ ਨੇ ਇਸ ਮਾਮਲੇ 'ਚ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।

 (For more Punjabi news apart from A woman died due to Angithi gas in Jalandhar News in punjabi , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement