Punjab News: ਗਣਤੰਤਰ ਦਿਵਸ ਦੇ ਮੱਦੇਨਜ਼ਰ ਡੀਜੀਪੀ ਪੰਜਾਬ ਵਲੋਂ ਨਵੇਂ ਹੁਕਮ ਜਾਰੀ
Published : Jan 10, 2024, 10:17 am IST
Updated : Jan 10, 2024, 11:19 am IST
SHARE ARTICLE
 DGP Punjab Gaurav Yadav
DGP Punjab Gaurav Yadav

ਗਣਤੰਤਰ ਦਿਵਸ ਮੌਕੇ ਵੱਖ-ਵੱਖ ਜ਼ਿਲ੍ਹਿਆਂ ਵਿਚ ਰਾਜਪਾਲ, ਮੁੱਖ ਮੰਤਰੀ ਅਤੇ ਮੰਤਰੀਆਂ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਜਾਂਦਾ ਹੈ

Punjab News: ਗਣਤੰਤਰ ਦਿਵਸ ਦੇ ਮੱਦੇਨਜ਼ਰ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਸਰਹੱਦੀ ਇਲਾਕਿਆਂ ਸਮੇਤ ਪੂਰੇ ਪੰਜਾਬ ਵਿਚ ਸੁਰੱਖਿਆ ਪ੍ਰਬੰਧ ਮਜ਼ਬੂਤ ​​ਕਰਨ ਦੇ ਹੁਕਮ ਜਾਰੀ ਕੀਤੇ ਹਨ। ਦਰਅਸਲ ਗਣਤੰਤਰ ਦਿਵਸ ਮੌਕੇ ਵੱਖ-ਵੱਖ ਜ਼ਿਲ੍ਹਿਆਂ ਵਿਚ ਰਾਜਪਾਲ, ਮੁੱਖ ਮੰਤਰੀ ਅਤੇ ਮੰਤਰੀਆਂ ਵਲੋਂ ਰਾਸ਼ਟਰੀ ਝੰਡਾ ਲਹਿਰਾਇਆ ਜਾਂਦਾ ਹੈ, ਜਿਸ ਨੂੰ ਦੇਖਦਿਆਂ ਦੇਸ਼ ਵਿਰੋਧੀ ਤਾਕਤਾਂ ਅਤੇ ਸਮਾਜ ਵਿਰੋਧੀ ਅਨਸਰ ਸਰਗਰਮ ਹੋ ਜਾਂਦੇ ਹਨ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਡੀਜੀਪੀ ਵਲੋਂ ਸਾਰੇ ਪੁਲਿਸ ਕਮਿਸ਼ਨਰਾਂ ਅਤੇ ਐਸਐਸਪੀਜ਼ ਨੂੰ ਆਪੋ-ਅਪਣੇ ਖੇਤਰਾਂ ਵਿਚ ਰਾਤ ਨੂੰ ਨਾਕੇ ਲਗਾਉਣ ਦੇ ਹੁਕਮ ਦਿਤੇ ਗਏ ਹਨ। ਇਹ ਵੀ ਆਦੇਸ਼ ਹਨ ਕਿ ਗਣਤੰਤਰ ਦਿਵਸ ਤੋਂ ਪਹਿਲਾਂ ਸਾਰੇ ਪੁਲਿਸ ਕਮਿਸ਼ਨਰ ਅਤੇ ਐਸਐਸਪੀਜ਼ ਖੁਦ ਅਪਣੇ ਇਲਾਕਿਆਂ ਦੇ ਥਾਣਿਆਂ ਦੀ ਜਾਂਚ ਯਕੀਨੀ ਬਣਾਉਣ। ਦਸਿਆ ਜਾ ਰਿਹਾ ਹੈ ਕਿ ਗਣਤੰਤਰ ਦਿਵਸ ਮੌਕੇ ਕੁੱਝ ਸਰਹੱਦੀ ਜ਼ਿਲ੍ਹਿਆਂ ਵਿਚ ਸੁਰੱਖਿਆ ਮੁਲਾਜ਼ਮਾਂ ਦੀ ਗਿਣਤੀ ਵੀ ਵਧਾਈ ਜਾਵੇਗੀ।

(For more Punjabi news apart from DGP Punjab issued new orders In view of Republic Day, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement