Abohar Bus Accident: 5 ਧੀਆਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ, PRTC ਬੱਸ ਨੇ ਔਰਤ ਨੂੰ ਮਾਰੀ ਟੱਕਰ, ਮੌਤ
Published : Jan 10, 2025, 5:37 pm IST
Updated : Jan 10, 2025, 5:37 pm IST
SHARE ARTICLE
Abohar Bus Accident News in punjabi
Abohar Bus Accident News in punjabi

Abohar Bus Accident: ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਅਬੋਹਰ ਵਿੱਚ ਇੱਕ ਦਰਦਨਾਕ ਹਾਦਸਾ ਵਾਪਰਿਆ ਹੈ। ਇੱਥੇ ਇੱਕ ਪੀਆਰਟੀਸੀ ਬੱਸ ਨੇ ਔਰਤ ਨੂੰ ਟੱਕਰ ਮਾਰ ਦਿੱਤੀ। ਇਸ ਤੋਂ ਬਾਅਦ ਬੱਸ ਦਾ ਟਾਇਰ ਔਰਤ ਦੇ ਉੱਪਰ ਚੜ੍ਹ ਗਿਆ ਅਤੇ ਉਸ ਦੀ ਮੌਕੇ 'ਤੇ ਹੀ ਮੌਤ ਹੋ ਗਈ। ਔਰਤ ਦੀ ਮੌਤ ਕਾਰਨ ਪੰਜਾਂ ਧੀਆਂ ਦੇ ਸਿਰਾਂ ਤੋਂ ਮਾਂ ਦਾ ਸਾਇਆ ਉੱਠ ਗਿਆ ਹੈ ਕਿਉਂਕਿ ਔਰਤ ਪੰਜ ਧੀਆਂ ਦੀ ਮਾਂ ਸੀ। ਔਰਤ ਦੀ ਮੌਤ ਦੀ ਖ਼ਬਰ ਜਿਵੇਂ ਹੀ ਪਰਿਵਾਰਕ ਮੈਂਬਰਾਂ ਤੱਕ ਪਹੁੰਚੀ ਤਾਂ ਉੱਥੇ ਸੋਗ ਦੀ ਲਹਿਰ ਦੌੜ ਗਈ।

ਇਹ ਹਾਦਸਾ ਅੱਜ ਸਵੇਰੇ ਵਾਪਰਿਆ। ਪੀਆਰਟੀਸੀ ਦੀ ਬੱਸ ਦੀ ਟੱਕਰ ਵਿੱਚ ਸਾਈਕਲ ’ਤੇ ਜਾ ਰਹੀ ਇੱਕ ਔਰਤ ਦੀ ਮੌਤ ਹੋ ਗਈ। ਇਹ ਹਾਦਸਾ ਆਭਾ ਸਕੁਏਅਰ ਰੋਡ 'ਤੇ ਵਾਪਰਿਆ। ਔਰਤ ਦੀ ਲਾਸ਼ ਨੂੰ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ ਹੈ।

ਜਾਣਕਾਰੀ ਅਨੁਸਾਰ ਅਬੋਹਰ ਦੇ ਸੁਭਾਸ਼ ਨਗਰ ਦੀ ਰਹਿਣ ਵਾਲੀ ਸੋਨੀਆ (45) ਸਾਈਕਲ 'ਤੇ ਬੱਸ ਸਟੈਂਡ ਵੱਲ ਜਾ ਰਹੀ ਸੀ। ਇਸ ਦੌਰਾਨ ਪੀਆਰਟੀਸੀ ਦੀ ਬੱਸ ਨੇ ਔਰਤ ਨੂੰ ਟੱਕਰ ਮਾਰ ਦਿੱਤੀ। ਬੱਸ ਨਾਲ ਟਕਰਾਉਣ ਤੋਂ ਬਾਅਦ ਔਰਤ ਸੜਕ 'ਤੇ ਡਿੱਗ ਗਈ ਅਤੇ ਬੱਸ ਦਾ ਟਾਇਰ ਉਸ ਦੇ ਉਪਰੋਂ ਲੰਘ ਗਿਆ।

ਜਿਸ ਕਾਰਨ ਔਰਤ ਦੀ ਦਰਦਨਾਕ ਮੌਤ ਹੋ ਗਈ। ਹਾਲਾਂਕਿ ਬੱਸ ਦੇ ਡਰਾਈਵਰ ਅਤੇ ਕੰਡਕਟਰ ਨੇ ਜ਼ਖ਼ਮੀ ਔਰਤ ਨੂੰ ਸਿਵਲ ਹਸਪਤਾਲ ਪਹੁੰਚਾਇਆ ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਘਟਨਾ ਵਾਲੀ ਥਾਂ 'ਤੇ ਮੌਜੂਦ ਕੁਝ ਲੋਕਾਂ ਨੇ ਦੱਸਿਆ ਕਿ ਔਰਤ ਸਾਈਕਲ 'ਤੇ ਸਹੀ ਦਿਸ਼ਾ 'ਚ ਜਾ ਰਹੀ ਸੀ ਅਤੇ ਬੱਸ ਡਰਾਈਵਰ ਦੀ ਲਾਪਰਵਾਹੀ ਅਤੇ ਤੇਜ਼ ਰਫ਼ਤਾਰ ਕਾਰਨ ਉਸ ਦੀ ਜਾਨ ਚਲੀ ਗਈ। ਸੂਚਨਾ ਮਿਲਣ 'ਤੇ ਮਹਿਲਾ ਦੇ ਪਰਿਵਾਰ ਵਾਲੇ ਹਸਪਤਾਲ ਪੁੱਜੇ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement