ਬਠਿੰਡਾ : ਪੁਲਿਸ ਵੱਲੋਂ ਕੇਂਦਰੀ ਜੇਲ੍ਹ ਵਿਖੇ ਚਲਾਇਆ ਗਿਆ ਸਰਚ ਅਭਿਆਨ
Published : Jan 10, 2025, 10:45 pm IST
Updated : Jan 10, 2025, 10:45 pm IST
SHARE ARTICLE
Bathinda
Bathinda

20 ਗਰਾਮ ਹੈਰੋਇਨ ਅਤੇ 4 ਨੁਕੀਲੇ ਹਥਿਆਰ ਬਰਾਮਦ ਕੀਤੇ ਗਏ

ਬਠਿੰਡਾ : ਸੀਨੀਅਰ ਪੁਲਿਸ ਕਪਤਾਨ ਮੈਡਮ ਅਮਨੀਤ ਕੌਂਡਲ ਦੇ ਦਿਸ਼ਾ-ਨਿਰਦੇਸ਼ਾਂ ਹੇਠ  ਨਰਿੰਦਰ ਸਿੰਘ, ਐੱਸ.ਪੀ (ਸਿਟੀ) ਦੀ ਅਗਵਾਈ ਹੇਠ ਬਠਿੰਡਾ ਪੁਲਿਸ ਦੀਆਂ ਵੱਖ-ਵੱਖ ਟੀਮਾਂ ਵੱਲੋਂ ਮਾੜੇ ਅਨਸਰਾਂ, ਨਸ਼ਾ ਤਸਕਰਾਂ ਅਤੇ ਜੇਲ੍ਹਾਂ ਵਿੱਚ ਬੰਦ ਗੈਂਗਸਟਰਾਂ ਦੀਆਂ ਅਪਰਾਧਿਕ ਅਤੇ ਹੋਰ ਗਤੀਵਿਧੀਆਂ ਤੇ ਨਜ਼ਰ ਰੱਖਣ ਲਈ ਸੈਂਟਰਲ ਜੇਲ੍ਹ ਬਠਿੰਡਾ ਵਿਖੇ ਅੱਜ ਸਰਚ ਅਭਿਆਨ ਕੀਤਾ ਗਿਆ। ਇਸ ਸਰਚ ਅਭਿਆਨ ਦੀ ਅਗਵਾਈ ਐੱਸ.ਪੀ ਸਿਟੀ ਨਰਿੰਦਰ ਸਿੰਘ ਵੱਲੋਂ ਕੀਤੀ ਗਈ ਅਤੇ ਇਸ ਮੌਕੇ ਇੱਕ ਐੱਸ.ਪੀ, 3 ਡੀ.ਐੱਸ.ਪੀਜ਼, 4 ਐੱਸ.ਐੱਚ.ਓਜ਼, ਸੀ.ਆਈ.ਏ-1/2 ਅਤੇ 100 ਦੇ ਕਰੀਬ ਪੁਲਿਸ ਮੁਲਾਜਮ ਮੌਕੇ ਤੇ ਸ਼ਾਮਲ ਸਨ।

ਇਸ ਮੌਕੇ  ਨਰਿੰਦਰ ਸਿੰਘ ਐੱਸ.ਪੀ ਸਿਟੀ ਨੇ ਪ੍ਰੈੱਸ ਬਿਆਨ ਜਾਰੀ ਕਰਦੇ ਦੱਸਿਆ ਹੈ ਕਿ ਵੱਖ-ਵੱਖ ਚੈਕਿੰਗ ਟੀਮਾਂ ਬਣਾ ਕੇ ਅੱਜ ਸਵੇਰੇ 7 ਵਜੇ ਕੇਂਦਰੀ ਜੇਲ ਵਿੱਚ ਤਲਾਸ਼ੀ ਮੁਹਿੰਮ ਚਲਾਈ ਗਈ। ਇਹ ਮੁਹਿੰਮ ਤਕਰੀਬਨ 3 ਘੰਟੇ ਤੱਕ ਚੱਲੀ, ਇਸ ਦੌਰਾਨ ਵੱਖ-ਵੱਖ ਟੀਮਾਂ ਵੱਲੋਂ ਜਿਹਨਾਂ ਦੀ ਅਗਵਾਈ ਇੱਕ ਐੱਸ.ਐੱਚ.ਓਜ਼ ਪੱਧਰ ਦਾ ਅਧਿਕਾਰੀ ਕਰ ਰਿਹਾ ਸੀ ਨੇ ਜੇਲ ਦਾ ਚੱਪਾ-ਚੱਪਾ ਖੁੰਗਾਲਿਆ ਗਿਆ।

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਜੇਲ਼ ਦੇ ਸਾਰੇ ਸਿਕਊਰਟੀ ਜੋਨਾਂ ਅਤੇ ਬੈਰਕਾਂ ਦੀ ਵੀ ਤਲਾਸ਼ੀ ਲਈ ਗਈ, ਜਿਸ ਦੌਰਾਨ 20 ਗਰਾਮ ਹੈਰੋਇਨ ਅਤੇ 4 ਨੁਕੀਲੇ ਹਥਿਆਰ ਬਰਾਮਦ ਕੀਤੇ ਗਏ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਵੀ ਇਸ ਤਰ੍ਹਾਂ ਦੀਆਂ ਤਲਾਸ਼ੀ ਮੁਹਿੰਮਾਂ ਚਲਾਈਆਂ ਜਾਣਗੀਆਂ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement