Pathankot School Bus Accident: ਟਰੈਕਟਰ ਟਰਾਲੀ ਦੇ ਪਿੱਛੇ ਟਕਰਾਈ ਸਕੂਲੀ ਵੈਨ, ਡਰਾਈਵਰ ਹੋਇਆ ਗੰਭੀਰ ਜ਼ਖ਼ਮੀ
Published : Jan 10, 2025, 12:51 pm IST
Updated : Jan 10, 2025, 12:51 pm IST
SHARE ARTICLE
Pathankot School Bus Accident News
Pathankot School Bus Accident News

Pathankot School Bus Accident: ਸਕੂਲੀ ਬੱਚਿਆਂ ਤੇ ਸਟਾਫ਼ ਦਾ ਹੋਇਆ ਬਚਾਅ

Pathankot School Bus Accident News: ਪਠਾਨਕੋਟ ਵਿਚ ਵੱਡਾ ਹਾਦਸਾ ਵਾਪਰਿਆ ਹੈ। ਇਥ ਸੁੰਦਰਚਕ ਰੋਡ ਉੱਪਰ ਇਕ ਸਕੂਲ ਵੈਨ ਟਰੈਕਟਰ ਟਰਾਲੀ ਦੇ ਪਿੱਛੇ ਟਕਰਾ ਗਈ। ਹਾਦਸੇ ਵਿਚ  ਜਿੱਥੇ ਡਰਾਈਵਰ ਨੂੰ ਗੰਭੀਰ ਸੱਟਾਂ ਲੱਗੀਆਂ ਹਨ। ਉੱਥੇ ਹੀ ਸਕੂਲ ਵੈਨ ਵਿਚ ਬੈਠੇ ਸਕੂਲੀ ਬੱਚੇ ਅਤੇ ਸਟਾਫ਼ ਬਾਲ ਬਲ ਬਚ ਗਿਆ। ਫਿਲਹਾਲ ਮੌਕੇ 'ਤੇ ਸਥਾਨਕ ਲੋਕਾਂ ਨੇ ਜ਼ਖ਼ਮੀ ਹੋਏ ਡਰਾਈਵਰ ਨੂੰ ਨਿੱਜੀ ਹਸਪਤਾਲ ਦਾਖ਼ਲ ਕਰਵਾਇਆ ਹੈ। ਮੌਕੇ 'ਤੇ ਪੁੱਜੀ ਪੁਲਿਸ ਨੇ ਟਰੈਕਟਰ ਟਰਾਲੀ ਨੂੰ ਕਬਜ਼ੇ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਮੌਕੇ 'ਤੇ ਮੌਜੂਦ ਸਥਾਨਕ ਲੋਕਾਂ ਨੇ ਦੱਸਿਆ ਕਿ ਸਕੂਲ ਵੈਨ ਟਰੈਕਟਰ ਟਰਾਲੀ ਦੇ ਪਿੱਛੇ ਇੰਨੀ ਜ਼ਬਰਦਸਤ ਤਰੀਕੇ ਨਾਲ ਵੱਜੀ ਕਿ ਡਰਾਈਵਰ ਦੇ ਗੰਭੀਰ ਸੱਟਾਂ ਲੱਗੀਆਂ ਹਨ।

ਸਕੂਲੀ ਬੱਚੇ ਅਤੇ ਵੈਨ ਵਿਚ ਬੈਠਿਆ ਸਕੂਲੀ ਸਟਾਫ਼ ਦਾ ਬਾਲ ਬਾਲ ਬਚਾ ਹੋ ਗਿਆ। ਮੌਕੇ 'ਤੇ ਪੁੱਜੇ ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫ਼ਰਾਰ ਹੋਏ ਟਰੈਕਟਰ ਟਰਾਲੀ ਦੇ ਡਰਾਈਵਰ ਨੂੰ ਫੜਨ ਲਈ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement