Sangrur Accident: ਧੁੰਦ ਕਾਰਨ ਵੱਡਾ ਹਾਦਸਾ, PRTC ਬੱਸ ਅਤੇ ਟਰੈਕਟਰ ਟਰਾਲੀ ਵਿਚਾਲੇ ਹੋਈ ਭਿਆਨਕ ਟੱਕਰ, ਕੰਡਕਟਰ ਦੀ ਹੋਈ ਮੌਤ
Published : Jan 10, 2025, 11:32 am IST
Updated : Jan 10, 2025, 11:46 am IST
SHARE ARTICLE
Sangrur Accident News in punjabi
Sangrur Accident News in punjabi

Sangrur Accident: ਕਈ ਸਵਾਰੀਆਂ ਗੰਭੀਰ ਜ਼ਖ਼ਮੀ

Sangrur Accident News in punjabi: ਪੰਜਾਬ ਵਿਚ ਸੰਘਣੀ ਧੁੰਦ ਪੈ ਰਹੀ ਹੈ। ਜਿਸ ਨਾਲ ਕਈ ਥਾਵਾਂ 'ਤੇ ਭਿਆਨਕ ਹਾਦਸੇ ਵਾਪਰ ਰਹੇ ਹਨ। ਅਜਿਹਾ ਹੀ ਮਾਮਲਾ ਜ਼ਿਲ੍ਹਾ ਸੰਗਰੂਰ ਤੋਂ ਸਾਹਮਣੇ ਆਇਆ ਹੈ। ਜਿਥੇ ਪਿੰਡ ਬਹਾਦਰਪੁਰ ਨਜ਼ਦੀਕ ਪੀਆਰਟੀਸੀ ਦੀ ਬੱਸ ਅਤੇ ਟਰੈਕਟਰ ਟਰਾਲੀ ਵਿਚਾਲੇ ਭਿਆਨਕ ਟੱਕਰ ਹੋ ਗਈ। ਹਾਦਸੇ ਵਿਚ ਕੰਡਕਟਰ ਦੀ ਮੌਤ ਹੋ ਗਈ ਜਦਕਿ 11 ਵਿਅਕਤੀ ਜ਼ਖ਼ਮੀ ਹੋ ਗਏ।

ਜਿਨ੍ਹਾਂ ਨੂੰ ਸੜਕ ਸੁਰੱਖਿਆ ਫੋਰਸ ਦੀ ਮਦਦ ਨਾਲ ਸੰਗਰੂਰ ਦੇ ਸਰਕਾਰੀ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ। ਮੌਕੇ ਉੱਤੇ ਪਹੁੰਚੀ ਗੁਰਦੁਆਰਾ ਮਸਤਮਾਨਾ ਸਾਹਿਬ ਦੀ ਐਬੂਲੈਂਸ ਵੀ ਹਾਦਸੇ ਦਾ ਸ਼ਿਕਾਰ ਹੋ ਗਈ। ਜ਼ਖ਼ਮੀਆਂ ਨੂੰ ਸੰਗਰੂਰ ਸਰਕਾਰੀ ਹਸਪਤਾਲ 'ਚ ਭਰਤੀ ਕਰਵਾਇਆ ਗਿਆ।

ਮੀਡੀਆ ਨਾਲ ਗੱਲ ਕਰਦੇ ਹੋਏ ਸੜਕ ਸੁਰੱਖਿਆ ਫੋਰਸ ਦੇ ਜਵਾਨ ਨੇ ਦੱਸਿਆ ਕਿ ਇਹ ਬੱਸ ਸੰਗਰੂਰ ਤੋਂ ਬਰਨਾਲੇ ਵੱਲ ਜਾ ਰਹੀ ਸੀ। ਜਿਸ ਦਾ ਸੰਘਣੀ ਧੁੰਦ ਕਾਰਨ ਇੱਟਾਂ ਵਾਲੀ ਟਰਾਲੀ ਨਾਲ ਐਕਸੀਡੈਂਟ ਹੋ ਗਿਆ। ਹਾਦਸੇ ਵਿਚ ਬੱਸ ਦੇ ਕੰਡਕਟਰ ਦੀ ਮੌਤ ਹੋ ਗਈ। ਬੱਸ ਵਿੱਚ ਬੈਠੀਆਂ ਸਵਾਰੀਆਂ ਨੇ ਦੱਸਿਆ ਕਿ ਬੱਸ ਬੜੇ ਆਰਾਮ ਨਾਲ ਜਾ ਰਹੀ ਸੀ ਪਰ ਟਰੈਕਟਰ ਚਾਲਕ ਨੇ ਇੱਕੋ ਦਮ ਹੀ ਸੜਕ ਉੱਤੇ ਟਰੈਕਟਰ ਟਰਾਲੀ ਚੜ੍ਹਾ ਦਿੱਤੇ। ਸੰਘਣੀ ਧੁੰਦ ਹੋਣ ਕਾਰਨ ਬੱਸ ਡਰਾਈਵਰ ਨੂੰ ਬੱਸ ਨਾ ਦਿੱਖੀ, ਜਿਸ ਕਾਰਨ ਇਹ ਹਾਦਸਾ ਵਾਪਰ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement