ਠੰਢ ਨੇ ਪੂਰੇ ਪੰਜਾਬ 'ਤੇ ਪਕੜ ਕੀਤੀ ਮਜ਼ਬੂਤ, ਸ਼ਨਿੱਚਰਵਾਰ ਨੂੰ ਹੁਸ਼ਿਆਰਪੁਰ 'ਚ ਦਰਜ ਕੀਤਾ ਗਿਆ ਸਭ ਤੋਂ ਘੱਟ ਤਾਪਮਾਨ
Published : Jan 10, 2026, 8:41 pm IST
Updated : Jan 10, 2026, 8:41 pm IST
SHARE ARTICLE
Cold grips entire Punjab, lowest temperature recorded in Hoshiarpur on Saturday
Cold grips entire Punjab, lowest temperature recorded in Hoshiarpur on Saturday

ਪੰਜਾਬ ਅਤੇ ਗੁਆਂਢੀ ਹਰਿਆਣਾ ਦੇ ਕੁੱਝ ਹੋਰ ਸਥਾਨਾਂ 'ਤੇ ਸਵੇਰੇ ਧੁੰਦ ਕਾਰਨ ਦਿਸਣ ਹੱਦ ਵੀ ਰਹੀ ਘੱਟ

ਚੰਡੀਗੜ੍ਹ: ਪੰਜਾਬ ਦੇ ਬਹੁਤੇ ਹਿੱਸਿਆਂ ’ਚ ਠੰਢ ਸਨਿਚਰਵਾਰ ਨੂੰ ਹੋਰ ਵਧ ਗਈ। ਹੁਸ਼ਿਆਰਪੁਰ ਜ਼ਿਲ੍ਹੇ ’ਚ ਪਾਰਾ ਹੱਡ ਕੰਬਾਊ 1.1 ਡਿਗਰੀ ਸੈਲਸੀਅਸ ਤਕ ਡਿੱਗ ਗਿਆ। ਹੁਸ਼ਿਆਰਪੁਰ ਅਤੇ ਪੰਜਾਬ ਅਤੇ ਗੁਆਂਢੀ ਹਰਿਆਣਾ ਦੇ ਕੁੱਝ ਹੋਰ ਸਥਾਨਾਂ ਉਤੇ  ਸਵੇਰੇ ਧੁੰਦ ਕਾਰਨ ਦਿਸਣ ਹੱਦ ਵੀ ਘੱਟ ਰਹੀ। ਅੰਮ੍ਰਿਤਸਰ ਵਿਚ ਘੱਟੋ-ਘੱਟ ਤਾਪਮਾਨ 1.3 ਡਿਗਰੀ ਸੈਲਸੀਅਸ, ਬਠਿੰਡਾ ਵਿਚ 3.4 ਡਿਗਰੀ ਸੈਲਸੀਅਸ, ਫਰੀਦਕੋਟ ਵਿਚ 3.2 ਡਿਗਰੀ ਸੈਲਸੀਅਸ, ਪਟਿਆਲਾ ਵਿਚ 4.4 ਡਿਗਰੀ ਸੈਲਸੀਅਸ ਅਤੇ ਗੁਰਦਾਸਪੁਰ ਵਿਚ 3.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

ਦੋਹਾਂ  ਸੂਬਿਆਂ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ’ਚ ਵੀ ਘੱਟੋ-ਘੱਟ ਤਾਪਮਾਨ 4 ਡਿਗਰੀ ਸੈਲਸੀਅਸ ਦੇ ਨਾਲ ਬਹੁਤ ਠੰਢੀ ਰਾਤ ਦਾ ਅਨੁਭਵ ਕੀਤਾ ਗਿਆ। ਹਰਿਆਣਾ ’ਚ ਨਾਰਨੌਲ ’ਚ ਘੱਟ ਤੋਂ ਘੱਟ ਤਾਪਮਾਨ 3.5 ਡਿਗਰੀ ਸੈਲਸੀਅਸ, ਹਿਸਾਰ ’ਚ 4 ਡਿਗਰੀ ਸੈਲਸੀਅਸ, ਕਰਨਾਲ ’ਚ 4.4 ਡਿਗਰੀ ਸੈਲਸੀਅਸ, ਭਿਵਾਨੀ ’ਚ 4.5 ਡਿਗਰੀ ਸੈਲਸੀਅਸ, ਰੋਹਤਕ ’ਚ 5 ਡਿਗਰੀ ਸੈਲਸੀਅਸ ਅਤੇ ਅੰਬਾਲਾ ’ਚ 6 ਡਿਗਰੀ ਸੈਲਸੀਅਸ ਤਾਪਮਾਨ ਦਰਜ ਕੀਤਾ ਗਿਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement