Punjab Weather Update: ਪੰਜਾਬ 'ਚ ਕੜਾਕੇ ਦੀ ਠੰਢ ਦਾ ਕਹਿਰ, ਦੋ ਦਿਨਾਂ ਲਈ ਸੀਤ ਲਹਿਰ ਅਤੇ ਧੁੰਦ ਦਾ ਅਲਰਟ
Published : Jan 10, 2026, 7:11 am IST
Updated : Jan 10, 2026, 9:11 am IST
SHARE ARTICLE
Punjab Weather Update
Punjab Weather Update

Punjab Weather Update: 4.4 ਡਿਗਰੀ ਤਾਪਮਾਨ ਨਾਲ ਬਠਿੰਡਾ ਰਿਹਾ ਸਭ ਤੋਂ ਠੰਢਾ ਸ਼ਹਿਰ

Punjab Weather Update: ਪਹਾੜਾਂ ਤੋਂ ਚੱਲ ਰਹੀਆਂ ਠੰਢੀਆਂ ਹਵਾਵਾਂ ਨੇ ਪੰਜਾਬ ਅਤੇ ਚੰਡੀਗੜ੍ਹ ਵਿੱਚ ਠੰਢ ਵਧਾ ਦਿੱਤੀ ਹੈ। ਮੌਸਮ ਵਿਭਾਗ (IMD), ਚੰਡੀਗੜ੍ਹ ਦੇ ਅਨੁਸਾਰ, ਅੱਜ ਅਤੇ ਕੱਲ੍ਹ ਠੰਢ ਤੋਂ ਰਾਹਤ ਦੀ ਕੋਈ ਉਮੀਦ ਨਹੀਂ ਹੈ। ਠੰਢੀ ਲਹਿਰ ਅਤੇ ਸੰਘਣੀ ਧੁੰਦ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ।
 ਹੁਣ ਤੱਕ ਦਾ ਸਭ ਤੋਂ ਘੱਟ ਤਾਪਮਾਨ ਬਠਿੰਡਾ ਵਿੱਚ 4.4 ਡਿਗਰੀ ਦਰਜ ਕੀਤਾ ਗਿਆ।

ਸ਼ੁੱਕਰਵਾਰ ਨੂੰ ਲੁਧਿਆਣਾ, ਅੰਮ੍ਰਿਤਸਰ ਅਤੇ ਪਟਿਆਲਾ ਵਿੱਚ ਕੋਲਡ ਡੇਅ ਦਰਜ ਕੀਤਾ ਗਿਆ। ਹਾਲਾਂਕਿ ਧੁੱਪ ਨਿਕਲਣ ਕਾਰਨ ਲੋਕਾਂ ਨੂੰ ਠੰਢ ਤੋਂ ਥੋੜੀ ਰਾਹਤ ਮਿਲੀ। ਅੱਜ 10 ਜ਼ਿਲ੍ਹਿਆਂ ਵਿੱਚ ਸੰਘਣੀ ਧੁੰਦ, 5 ਜ਼ਿਲ੍ਹਿਆਂ ਵਿੱਚ ਸੀਤ ਲਹਿਰ ਅਤੇ 6 ਜ਼ਿਲ੍ਹਿਆਂ ਵਿੱਚ ਕੋਲਡ ਡੇਅ ਰਹਿਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਕਪੂਰਥਲਾ, ਜਲੰਧਰ, ਲੁਧਿਆਣਾ, ਫ਼ਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਕੁਝ ਥਾਵਾਂ 'ਤੇ ਵੀ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।

ਪੰਜ ਜ਼ਿਲ੍ਹਿਆਂ ਫਾਜ਼ਿਲਕਾ, ਫ਼ਰੀਦਕੋਟ, ਮੁਕਤਸਰ ਸਾਹਿਬ, ਬਠਿੰਡਾ ਅਤੇ ਮਾਨਸਾ ਦੇ ਕੁਝ ਇਲਾਕਿਆਂ ਵਿੱਚ ਸੀਤ ਲਹਿਰ ਦੀ ਸਥਿਤੀ ਰਹਿਣ ਦੀ ਸੰਭਾਵਨਾ ਹੈ। ਇਸੇ ਤਰ੍ਹਾਂ ਅੰਮ੍ਰਿਤਸਰ, ਕਪੂਰਥਲਾ, ਜਲੰਧਰ, ਲੁਧਿਆਣਾ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਦੇ ਕੁਝ ਇਲਾਕਿਆਂ ਵਿੱਚ ਦਿਨ ਵੇਲੇ ਵੀ ਬਹੁਤ ਜ਼ਿਆਦਾ ਠੰਢ ਪੈ ਸਕਦੀ ਹੈ।

ਮੌਸਮ ਵਿਭਾਗ ਦੇ ਅਨੁਸਾਰ ਉੱਤਰੀ ਭਾਰਤ ਵਿੱਚ ਉੱਚਾਈ 'ਤੇ ਤੇਜ਼ ਪੱਛਮੀ ਹਵਾਵਾਂ ਚੱਲ ਰਹੀਆਂ ਹਨ, ਜਿਸ ਨਾਲ ਮੌਸਮ ਠੰਢਾ ਰਹਿੰਦਾ ਹੈ। ਪੰਜਾਬ ਅਤੇ ਚੰਡੀਗੜ੍ਹ ਵਿੱਚ, ਘੱਟੋ-ਘੱਟ ਤਾਪਮਾਨ 4.4 ਡਿਗਰੀ ਅਤੇ 7.6 ਡਿਗਰੀ ਸੈਲਸੀਅਸ ਦੇ ਵਿਚਕਾਰ ਦਰਜ ਕੀਤਾ ਗਿਆ, ਭਾਵ ਰਾਤਾਂ ਕਾਫ਼ੀ ਠੰਢੀਆਂ ਰਹੀਆਂ। 

ਚੰਡੀਗੜ੍ਹ ਵਿੱਚ ਘੱਟੋ-ਘੱਟ ਤਾਪਮਾਨ 6.1 ਡਿਗਰੀ, ਅੰਮ੍ਰਿਤਸਰ ਵਿੱਚ 6.3 ਡਿਗਰੀ, ਲੁਧਿਆਣਾ ਵਿੱਚ 6.2 ਡਿਗਰੀ, ਪਟਿਆਲਾ ਵਿੱਚ 5.4 ਡਿਗਰੀ, ਪਠਾਨਕੋਟ ਵਿੱਚ 7.1 ਡਿਗਰੀ, ਬਠਿੰਡਾ ਵਿੱਚ 4.4 ਡਿਗਰੀ, ਪਠਾਨਕੋਟ ਵਿੱਚ 5.8 ਡਿਗਰੀ, ਗੁਰਦਾਸਪੁਰ ਵਿੱਚ 4.8 ਡਿਗਰੀ, ਐਸਬੀਐਸ ਨਗਰ ਵਿੱਚ 5.2 ਡਿਗਰੀ ਰਿਹਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement