ਕੈਪਟਨ ਵਲੋਂ ਸੇਵਾ ਕੇਂਦਰਾਂ 'ਚ 56 ਨਵੀਆਂ ਸੇਵਾਵਾਂ ਸ਼ਾਮਲ ਕਰਨ ਦੀ ਵਰਚੁਅਲ ਤੌਰ 'ਤੇ ਸ਼ੁਰੂਆਤ
Published : Feb 10, 2021, 2:01 am IST
Updated : Feb 10, 2021, 2:01 am IST
SHARE ARTICLE
image
image

ਕੈਪਟਨ ਵਲੋਂ ਸੇਵਾ ਕੇਂਦਰਾਂ 'ਚ 56 ਨਵੀਆਂ ਸੇਵਾਵਾਂ ਸ਼ਾਮਲ ਕਰਨ ਦੀ ਵਰਚੁਅਲ ਤੌਰ 'ਤੇ ਸ਼ੁਰੂਆਤ

ਚੰਡੀਗੜ੍ਹ, 9 ਫ਼ਰਵਰੀ (ਭੁੱਲਰ): ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਸੇਵਾ ਕੇਂਦਰਾਂ ਵਿਚ 56 ਹੋਰ ਨਵੀਆਂ ਸੇਵਾਵਾਂ ਸ਼ਾਮਲ ਕਰਨ ਦੀ ਵਚਰੂਅਲ ਤੌਰ 'ਤੇ ਸ਼ੁਰੂਆਤ ਕੀਤੀ | ਨਵੇਂ ਡਿਜੀਟਲ ਯੁੱਗ ਵਿਚ ਕੰਮਕਾਜ ਨੂੰ  ਵਧੇਰੇ ਪਾਰਦਰਸ਼ੀ ਅਤੇ ਕਾਰਗਰ ਬਣਾਉਣ ਲਈ ਕੰਮ ਕਰਨ ਦੇ ਢੰਗ ਵਿਚ ਆਏ ਬਦਲਾਅ ਦੀ ਮਹੱਤਤਾ ਦਾ ਜ਼ਿਕਰ ਕਰਦੇ ਹੋਏ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸ਼ਾਸਨ ਵਿਚ ਹੋਰ ਵੱਧ ਪਾਰਦਰਸ਼ਤਾ ਅਤੇ ਕਾਰਜ-ਕੁਸ਼ਲਤਾ ਲਿਆਉਣ ਲਈ ਵਚਨਬੱਧ ਹੈ ਜਿਸ ਦੇ ਤਹਿਤ ਅਗਲੇ ਤਿੰਨ ਮਹੀਨਿਆਂ ਵਿਚ ਸੇਵਾ ਕੇਂਦਰਾਂ ਵਿਖੇ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਕੁਲ ਗਿਣਤੀ 500 ਤਕ ਪਹੁੰਚ ਜਾਵੇਗੀ | ਅੱਜ ਨਵੀਆਂ ਸੇਵਾਵਾਂ ਦੀ ਸ਼ੁਰੂਆਤ ਹੋਣ ਨਾਲ ਸੇਵਾ ਕੇਂਦਰਾਂ ਵਿਚ ਮਿਲਣ ਵਾਲੀਆਂ ਨਾਗਰਿਕ ਕੇਂਦਰਿਤ ਸੇਵਾਵਾਂ ਦੀ ਗਿਣਤੀ 383 ਹੋ ਗਈ ਹੈ ਅਤੇ ਰੋਜ਼ਾਨਾ 60,000 ਲੋਕ ਸੇਵਾਵਾਂ ਹਾਸਲ ਕਰਨ ਲਈ ਇਨ੍ਹਾਂ ਕੇਂਦਰਾਂ ਵਿਚ ਆਉਂਦੇ ਹਨ |

imageimageimage

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement