ਪੰਜਾਬ ਕਾਂਗਰਸ ਨੇ ਲੋਕ ਸਭਾ ਵਿਚ ਦਿਤਾ ਖੇਤੀ ਕਾਨੂੰਨਾਂ ਨੂੰ  ਵਾਪਸ ਕਰਨ ਸਬੰਧੀ ਗ਼ੈਰ ਸਰਕਾਰੀ ਬਿਲ
Published : Feb 10, 2021, 1:18 am IST
Updated : Feb 10, 2021, 1:18 am IST
SHARE ARTICLE
image
image

ਪੰਜਾਬ ਕਾਂਗਰਸ ਨੇ ਲੋਕ ਸਭਾ ਵਿਚ ਦਿਤਾ ਖੇਤੀ ਕਾਨੂੰਨਾਂ ਨੂੰ  ਵਾਪਸ ਕਰਨ ਸਬੰਧੀ ਗ਼ੈਰ ਸਰਕਾਰੀ ਬਿਲ

ਨਵੀਂ ਦਿੱਲੀ, 9 ਫ਼ਰਵਰੀ : ਕਿਸਾਨ ਅੰਦੋਲਨ ਦੇ ਸਮਰਥਨ 'ਚ ਅੱਜ ਕਾਂਗਰਸ ਨੇ ਸੰਸਦ 'ਚ ਇਕ ਹੋਰ ਵੱਡਾ ਕਦਮ ਚੁਕਿਆ | ਪੰਜਾਬ 'ਚ ਕਾਂਗਰਸ ਦੇ 8 ਸੰਸਦ ਮੈਂਬਰਾਂ ਨੇ ਅੱਜ ਲੋਕ ਸਭਾ 'ਚ ਤਿੰਨ ਖੇਤੀ ਕਾਨੂੰਨਾਂ ਨੂੰ  ਖ਼ਾਰਜ਼ ਕਰਨ ਸਬੰਧੀ ਗ਼ੈਰ ਸਰਕਾਰੀ ਬਿਲ ਦਿਤਾ | ਇਸ ਗੱਲ ਦਾ ਐਲਾਨ ਪੰਜਾਬ ਕਾਂਗਰਸ ਸਾਂਸਦਾਂ ਦੀ ਸਾਂਝੀ ਪ੍ਰੈੱਸ ਕਾਨਫ਼ਰੰਸ 'ਚ ਪਾਰਟੀ ਸਾਂਸਦ ਮਨੀਸ਼ ਤਿਵਾੜੀ ਨੇ ਕੀਤਾ | 
ਮਨੀਸ਼ ਤਿਵਾੜੀ ਨੇ ਕਿਹਾ ਕਿ ਕਿਸਾਨਾਂ ਦੇ ਸਮਰਥਨ ਵਿਚ ਪੰਜਾਬ ਦੇ ਸਾਰੇ ਅੱਠ ਕਾਂਗਰਸੀ ਸੰਸਦ ਮੈਂਬਰਾਂ ਨੇ ਵੀ ਅਪਣੇ-ਅਪਣੇ ਬਿਲਾਂ ਨੂੰ  ਵਖਰੇ ਤੌਰ 'ਤੇ ਦੇ ਦਿਤਾ ਹੈ ਅਤੇ ਸਾਂਝੇ ਤੌਰ 'ਤੇ ਇਹ ਬਿਲ ਲੋਕ ਸਭਾ ਸਕੱਤਰੇਤ ਨੂੰ  ਸੌਂਪਿਆ ਗਿਆ ਹੈ | ਮਨੀਸ਼ ਤਿਵਾੜੀ ਨੇ ਕਿਹਾ ਕਿ ਉਹ ਸ੍ਰੋਮਣੀ ਅਕਾਲੀ ਦਲ ਸਣੇ ਸਾਰੀਆਂ ਰਾਜਨੀਤਕ ਪਾਰਟੀਆਂ ਅਤੇ ਨੇਤਾਵਾਂ ਨੂੰ  ਵੀ ਇਨ੍ਹਾਂ ਬਿਲਾਂ ਦਾ ਸਮਰਥਨ ਕਰਨ ਲਈ ਬੇਨਤੀ ਕਰਨਗੇ |
ਪੰਜਾਬ ਕਾਂਗਰਸ ਦੇ ਸੰਸਦ ਮੈਂਬਰਾਂ ਨੇ ਕਿਹਾ ਕਿ ਉਹ ਰਾਜ ਸਭਾ ਵਿਚ ਅਪਣੇ ਸਾਥੀਆਂ ਨੂੰ  ਵੀ ਅਜਿਹਾ ਕਰਨ ਦੀ ਅਪੀਲ ਕਰਨਗੇ | ਇਸ ਨਾਲ ਹੀ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਮੰਗ ਕੀਤੀ ਕਿ 203 ਲੋਕ ਸਭਾ ਅਤੇ ਰਾਜ ਸਭਾ ਦੇ 44 ਸੰਸਦ ਮੈਂਬਰ, ਜਿਨ੍ਹਾਂ ਨੇ ਖੁਦ ਖੇਤੀ ਕਰਨੀ ਸੁਰੂ ਕੀਤੀ ਹੈ ਜਾਂ ਅਪਣੇ ਆਪ ਨੂੰ  ਕਿਸਾਨ ਅਖਵਾਉਂਦੇ ਹਨ, ਨੂੰ  ਵੀ ਇਨ੍ਹਾਂ ਨਿੱਜੀ ਮੈਂਬਰ ਬਿੱਲਾਂ ਦਾ ਸਮਰਥਨ ਕਰਨਾ ਚਾਹੀਦਾ ਹੈ | ਮਨੀਸ਼ ਤਿਵਾੜੀ, ਪ੍ਰਨੀਤ ਕੌਰ ਅਤੇ ਰਵਨੀਤ ਸਿੰਘ ਬਿੱਟੂ ਸਾਂਝੀ ਪ੍ਰੈਸ ਕਾਨਫਰੰਸ ਵਿਚ ਹਾਜ਼ਰ ਸੱਤ ਮੈਂਬਰਾਂ ਵਿਚੋਂ ਸਨ |     (ਪੀਟੀਆਈ)
    

imageimage

ਮੀਟਿੰਗ ਦੌਰਾਨ ਗੱਲਬਾਤ ਕਰਦੇ ਹੋਏ ਮਨੀਸ਼ ਤਿਵਾੜੀ, ਪ੍ਰਨੀਤ ਕੌਰ, ਰਵਨੀਤ ਸਿੰਘ ਬਿੱਟੂ ਅਤੇ ਹੋਰ ਕਾਂਗਰਸੀ ਆਗੂ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement