ਕਿਹਾ, ਸਿੱਖਾਂ ਦੀਆਂ ਕੁਰਬਾਨੀਆਂ ਦੀ ਗੱਲ ਕਰਦੇ ਹਨ ਪ੍ਰਧਾਨ ਮੰਤਰੀ ਪਰ ਕਿਸਾਨੀ ਅੰਦੋਲਨ ਵਿਚ ਸ਼ਹੀਦ ਹੋ
Published : Feb 10, 2021, 2:47 am IST
Updated : Feb 10, 2021, 2:47 am IST
SHARE ARTICLE
image
image

ਕਿਹਾ, ਸਿੱਖਾਂ ਦੀਆਂ ਕੁਰਬਾਨੀਆਂ ਦੀ ਗੱਲ ਕਰਦੇ ਹਨ ਪ੍ਰਧਾਨ ਮੰਤਰੀ ਪਰ ਕਿਸਾਨੀ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਬਾਰੇ ਇਕ ਸ਼ਬਦ ਨਹੀਂ ਬੋਲਿਆ

ਨਵੀਂ ਦਿੱਲੀ, 9 ਫ਼ਰਵਰੀ (ਚਰਨਜੀਤ ਸਿੰਘ ਸੁਰਖ਼ਾਬ) : ਦੀਪ ਸਿੱਧੂ ਦੀ ਗਿ੍ਰਫ਼ਤਾਰੀ ਨੂੰ ਲੈ ਕੇ ਕਿਸਾਨ ਆਗੂ ਬੂਟਾ ਸਿੰਘ ਸ਼ਾਦੀਪੁਰ ਨੇ ਪ੍ਰਤੀਕਰਮ ਦਿੰਦਿਆਂ ਕਿਹਾ ਹੈ ਕਿ ਦੀਪ ਸਿੱਧੂ ਨੂੰ ਗਿ੍ਰਫ਼ਤਾਰ ਕਰਨ ਦਾ ਕੰਮ ਪੁਲਿਸ ਦਾ ਹੈ, ਸਾਡਾ ਕੰਮ ਤਾਂ ਕਾਨੂੰਨਾਂ  ਨੂੰ ਰੱਦ ਕਰਵਾਉਣਾ ਹੈ। ਇਸ ਕਰ ਕੇ ਇਸ ਬਾਰੇ ਮੈਂ ਜ਼ਿਆਦਾ ਕੱੁਝ ਨਹੀਂ ਕਹਿ ਸਕਦਾ। ਉਨ੍ਹਾਂ ਕਿਹਾ ਗਿ੍ਰਫ਼ਤਾਰ ਕੀਤੇ ਨੌਜਵਾਨਾਂ ਦੀ ਰਿਹਾਈ ਲਈ ਸਮੁੱਚਾ ਕਿਸਾਨ ਮੋਰਚਾ ਯਤਨ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਚੰਗੀ ਗੱਲ ਤਾਂ ਇਹ ਹੈ ਕਿ ਦੇਸ਼ ਦੇ ਸਮੁੱਚੇ ਵਕੀਲ ਕਿਸਾਨ ਜਥੇਬੰਦੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜੇ ਹਨ। ਕਿਸਾਨਾਂ ਤੇ ਦਰਜ ਮੁਕੱਦਮੇ ਲੜਨ ਦੀ ਕੋਈ ਫ਼ੀਸ ਨਹੀਂ ਲੈਣਗੇ। 
ਸ਼ਾਦੀਪੁਰ ਨੇ ਕਿਹਾ ਕਿ ਪ੍ਰਧਾਨ ਮੰਤਰੀ ਬੇਸ਼ੱਕ ਸਿੱਖਾਂ ਲਈ ਬਹੁਤ ਚੰਗਾ ਬੋਲਦੇ ਹਨ, ਸਿੱਖਾਂ ਦੀਆਂ ਕੁਰਬਾਨੀਆਂ ਦੀ ਗੱਲ ਕਰਦੇ ਹਨ ਪਰ ਪ੍ਰਧਾਨ ਮੰਤਰੀ ਨੇ ਕਿਸਾਨੀ ਅੰਦੋਲਨ ਵਿਚ ਸ਼ਹੀਦ ਹੋਏ ਕਿਸਾਨਾਂ ਅਤੇ ਗਿ੍ਰਫ਼ਤਾਰ ਹੋਏ ਨੌਜਵਾਨਾਂ ਬਾਰੇ ਇਕ ਸ਼ਬਦ ਨਹੀਂ ਬੋਲਿਆ ਗਿਆ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨੀ ਬਿਲਾਂ ਦੀਆਂ ਤਾਰੀਫ਼ਾਂ ਕਰਦੇ ਨਹੀਂ ਥੱਕ ਰਹੇ, ਜਿਸ ਤੋਂ ਸਪਸ਼ਟ ਹੈ ਕਿ ਪ੍ਰਧਾਨ ਮੰਤਰੀ ਬਿਲਾਂ ਨੂੰ ਰੱਦ ਕਰਨ ਦੇ ਇਰਾਦੇ ਵਿਚ ਨਹੀਂ ਹਨ। ਕਿਸਾਨ ਆਗੂ ਨੇ ਕਿਹਾ ਕਿ ਪ੍ਰਧਾਨ ਮੰਤਰੀ ਵਾਰ ਵਾਰ ਕਿਸਾਨਾਂ ਨੂੰ ਅਪੀਲ ਕਰ ਰਹੇ ਹਨ ਕਿ ਬਜ਼ੁਰਗਾਂ ਨੂੰ ਘਰ ਭੇਜ ਦਿਉ, ਉਨ੍ਹਾਂ ਕਿਹਾ ਕਿ ਜੇਕਰ ਪ੍ਰਧਾਨ ਮੰਤਰੀ ਨੂੰ ਕਿਸਾਨਾਂ ਦੀ ਏਨੀ ਜ਼ਿਆਦਾ ਚਿੰਤਾ ਹੈ ਤਾਂ ਪ੍ਰਧਾਨ ਮੰਤਰੀ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਤਾਂ ਲੋਕ ਅਪਣੇ ਆਪ ਹੀ ਘਰਾਂ ਨੂੰ ਵਾਪਸ ਚਲੇ ਜਾਣਗੇ। ਕਿਸਾਨ ਆਗੂ ਨੇ ਕਿਹਾ ਕਿ ਦੇਸ਼ ਦੇ ਕਿਸਾਨ ਕਿਸਾਨੀ ਵਿਰੋਧੀ ਬਿਲਾਂ ਨੂੰ ਰੱਦ ਕਰਾਉਣ ਲਈ ਇਕਜੁਟ ਹੋ ਚੁੱਕੇ ਹਨ ਅਤੇ ਕਾਨੂੰਨਾਂ ਨੂੰ ਰੱਦ ਕਰਵਾ ਕੇ ਹੀ ਵਾਪਸ ਜਾਣਗੇ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement