ਕੈਪਟਨ ਦੀ ਪਤਨੀ ਦਾ ਕਾਂਗਰਸ ਨੂੰ ਜਵਾਬ, 'ਮੇਰੇ ਲਈ ਪਰਿਵਾਰ ਸਭ ਤੋਂ ਉੱਪਰ ਹੈ'
Published : Feb 10, 2022, 6:16 pm IST
Updated : Feb 10, 2022, 7:10 pm IST
SHARE ARTICLE
Photo
Photo

ਮੈਨੂੰ ਟਵਿੱਟਰ 'ਤੇ ਇੱਕ ਨੋਟਿਸ ਭੇਜਿਆ ਗਿਆ

 

 ਚੰਡੀਗੜ੍ਹ : ਸਾਬਕਾ ਸੀਐਮ ਕੈਪਟਨ ਅਮਰਿੰਦਰ ਸਿੰਘ ਦੀ ਪਤਨੀ ਪ੍ਰਨੀਤ ਕੌਰ ਨੇ ਪ੍ਰਚਾਰ ਤੋਂ ਦੂਰ ਰਹਿਣ ਦਾ ਕਾਂਗਰਸ ਨੂੰ ਜਵਾਬ ਦਿੱਤਾ ਹੈ। ਉਨ੍ਹਾਂ ਕਿਹਾ ਕਿ ਮੈਂ ਪਰਿਵਾਰ ਦੇ ਨਾਲ ਹਾਂ। ਕੈਪਟਨ ਨੇ ਵੱਖਰੀ ਪਾਰਟੀ ਬਣਾਈ ਹੈ।

 

Preneet KaurPreneet Kaur

ਮੇਰੇ ਲਈ ਪਰਿਵਾਰ ਇਨ੍ਹਾਂ ਸਾਰੀਆਂ ਚੀਜ਼ਾਂ ਤੋਂ ਉੱਪਰ ਹੈ। ਪਾਰਟੀ ਨੂੰ ਨੋਟਿਸ ਭੇਜਣ ਦੇ ਸਵਾਲ 'ਤੇ ਪ੍ਰਨੀਤ ਕੌਰ ਨੇ ਕਿਹਾ ਕਿ ਇਹ ਨੋਟਿਸ ਮੈਨੂੰ ਟਵਿੱਟਰ 'ਤੇ ਭੇਜਿਆ ਗਿਆ ਸੀ। ਮੈ ਟਵਿੱਟਰ ਅਕਾਊਂਟ ਨਹੀਂ ਦੇਖਦੀ। ਉਨ੍ਹਾਂ ਇਹ ਵੀ ਕਿਹਾ ਕਿ ਜੇਕਰ ਮੈਨੂ ਨੋਟਿਸ ਭੇਜਣਾ ਸੀ ਤਾਂ ਇਹ ਜਨਰਲ ਸਕੱਤਰ ਰਾਹੀਂ  ਭੇਜਣਾ ਸੀ।

Preneet KaurPreneet Kaur

ਚਰਨਜੀਤ ਚੰਨੀ ਨੂੰ ਕਾਂਗਰਸ ਦਾ ਮੁੱਖ ਮੰਤਰੀ ਚਿਹਰਾ ਬਣਾਉਣ ਦੇ ਸਵਾਲ 'ਤੇ ਪ੍ਰਨੀਤ ਕੌਰ ਨੇ ਕਿਹਾ ਕਿ ਇਹ ਕਾਂਗਰਸ ਹਾਈਕਮਾਂਡ ਦਾ ਫੈਸਲਾ ਹੈ। ਲੋਕ ਇਸ ਦਾ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਮਜ਼ਬੂਤ ਮੁੱਖ ਮੰਤਰੀ ਰਹੇ ਹਨ। ਉਨ੍ਹਾਂ ਹਮੇਸ਼ਾ ਪੰਜਾਬ ਅਤੇ ਦੇਸ਼ ਦੀ ਸੁਰੱਖਿਆ ਦੀ ਗੱਲ ਕੀਤੀ ਹੈ।
ਜ਼ਿਕਰਯੋਗ ਹੈ ਕਿ ਚੋਣਾਂ ਤੋਂ ਕਰੀਬ ਸਾਢੇ ਤਿੰਨ ਮਹੀਨੇ ਪਹਿਲਾਂ ਕੈਪਟਨ ਅਮਰਿੰਦਰ ਸਿੰਘ ਨੂੰ ਕਾਂਗਰਸ ਨੇ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾ ਦਿੱਤੇ ਗਏ ਸਨ।

 

Preneet KaurPreneet Kaur

ਇਸ ਤੋਂ ਬਾਅਦ ਸੰਸਦ ਮੈਂਬਰ ਪ੍ਰਨੀਤ ਕੌਰ ਨੇ ਵੀ ਕਾਂਗਰਸ ਤੋਂ ਦੂਰੀ ਬਣਾ ਲਈ। ਇਸ ਤੋਂ ਬਾਅਦ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਚੌਧਰੀ ਨੇ ਉਨ੍ਹਾਂ ਨੂੰ ਨੋਟਿਸ ਭੇਜਿਆ ਸੀ ਪਰ ਪ੍ਰਨੀਤ ਕਹਿ ਰਹੇ ਹਨ ਕਿ ਉਨ੍ਹਾਂ ਨੂੰ ਕੋਈ ਨੋਟਿਸ ਨਹੀਂ ਮਿਲਿਆ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement