ਤਿੰਨ ਲੁਟੇਰਿਆਂ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਸਟਾਫ਼ ਨੂੰ ਬੰਧਕ ਬਣਾ ਕੇ 3.62 ਲੱਖ ਰੁਪਏ ਦੀ ਕੀਤੀ
Published : Feb 10, 2022, 11:50 pm IST
Updated : Feb 10, 2022, 11:50 pm IST
SHARE ARTICLE
image
image

ਤਿੰਨ ਲੁਟੇਰਿਆਂ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਸਟਾਫ਼ ਨੂੰ ਬੰਧਕ ਬਣਾ ਕੇ 3.62 ਲੱਖ ਰੁਪਏ ਦੀ ਕੀਤੀ ਲੁੱਟ

ਅੰਮ੍ਰਿਤਸਰ, 10 ਫ਼ਰਵਰੀ (ਪੱਤਰ ਪ੍ਰੇਰਕ): ਕੰਬੋਅ ਥਾਣਾ ਅਧੀਨ ਪੈਂਦੇ ਸੋਹੀਆਂ ਖੁਰਦ ਖੇਤਰ ’ਚ ਤਿੰਨ ਲੁਟੇਰਿਆਂ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਸਟਾਫ਼ ਨੂੰ ਬੰਧਕ ਬਣਾ ਕੇ 3.62 ਲੱਖ ਰੁਪਏ ਲੁੱਟ ਲਏ। ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਮੁਲਜ਼ਮ ਬੈਂਕ ਵਿਚ ਲੱਗੀ ਡੀਵੀਆਰ ਅਤੇ ਗਾਰਡ ਦੀ ਬੰਦੂਕ ਵੀ ਲੈ ਗਏ। ਘਟਨਾ ਦਾ ਪਤਾ ਲਗਦਿਆਂ ਹੀ ਪੁਲਿਸ ਮੌਕੇ ’ਤੇ ਪਹੁੰਚ ਗਈ। ਸਬ ਇੰਸਪੈਕਟਰ ਕੈਲਾਸ਼ ਚੰਦਰ ਨੇ ਦਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫ਼ਿਲਹਾਲ ਬੈਂਕ ਦੇ ਆਲੇ-ਦੁਆਲੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਪੜਤਾਲ ਕੀਤੀ ਜਾ ਰਹੀ ਹੈ। 
ਥਾਣਾ ਕੰਬੋਅ ਦੀ ਪੁਲਿਸ ਨੂੰ ਅਨਿਲ ਕੁਮਾਰ ਨੇ ਦਸਿਆ ਕਿ ਉਹ ਪੰਜਾਬ ਐਡ ਸਿੰਧ ਬੈਂਕ ਸੋਹੀਆ ਖ਼ੁਰਦ ’ਚ ਬਤੌਰ ਮੈਨੇਜਰ ਕੰਮ ਕਰਦੇ ਹਨ। ਬੁੱਧਵਾਰ ਦੁਪਹਿਰ 3.32 ਵਜੇ ਉਹ ਆਪਣੇ ਕੈਸ਼ੀਅਰ ਅਭਿਸ਼ੇਕ ਕੁਮਾਰ ਨਾਲ ਆਪਣੇ-ਆਪਣੇ ਕੈਬਿਨ ਵਿਚ ਕੰਮ ਕਰ ਰਹੇ ਸੀ। ਇਸ ਦੌਰਾਨ ਮੋਟਰਸਾਈਕਲ ’ਤੇ ਸਵਾਰ ਤਿੰਨ ਨਕਾਬਪੋਸ਼ ਨੌਜਵਾਨ ਬੈਂਕ ’ਚ ਦਾਖ਼ਲ ਹੋਏ। ਮੁਲਜ਼ਮਾਂ ਨੇ ਬੈਂਕ ਵਿਚ ਦਾਖ਼ਲ ਹੁੰਦੇ ਹੀ ਗਾਰਡ ਦਵਿੰਦਰ ਸਿੰਘ ਦੀ ਲਾਇਸੈਂਸੀ ਬੰਦੂਕ ਖੋਹ ਲਈ ਅਤੇ ਪਿਸਤੌਲ ਕੱਢ ਕੇ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦੇਣ ਲੱਗੇ। ਇਕ ਨੌਜਵਾਨ ਤੇਜ਼ੀ ਨਾਲ ਕੈਸ਼ੀਅਰ ਅਭਿਸ਼ੇਕ ਵਲ ਭੱਜਿਆ ਅਤੇ ਕਾਊਂਟਰ ’ਤੇ ਰੱਖੇ 3.62 ਲੱਖ ਰੁਪਏ ਲੁੱਟ ਕੇ ਬੈਗ ਵਿਚ ਪਾ ਲਏ। ਦੂਜੇ ਲੁਟੇਰੇ ਨੇ ਬੈਂਕ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ਦਾ ਡੀਵੀਆਰ ਲਾਹ ਲਿਆ ਅਤੇ ਬੈਗ ਵਿਚ ਪਾ ਕੇ ਤਿੰਨੇ ਲੁਟੇਰੇ ਮੋਟਰਸਾਈਕਲ ’ਤੇ ਫ਼ਰਾਰ ਹੋ ਗਏ। ਘਟਨਾ ਤੋਂ ਤੁਰਤ ਬਾਅਦ ਉਸ ਨੇ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਫਿੰਗਰ ਪ੍ਰਿੰਟ ਮਾਹਿਰ ਨੂੰ ਘਟਨਾ ਵਾਲੀ ਥਾਂ ਤੋਂ ਅਹਿਮ ਸੁਰਾਗ ਮਿਲੇ ਹਨ। ਮੰਗਲਵਾਰ ਨੂੰ ਪਿੰਡ ਨੌਸ਼ਹਿਰਾ ’ਚ ਵੀ ਪੰਜ ਲੁਟੇਰਿਆਂ ਨੇ ਪੰਜਾਬ ਐਂਡ ਸਿੰਧ ਬੈਂਕ ਦੇ ਸਟਾਫ ਨੂੰ ਬੰਧਕ ਬਣਾ ਕੇ 5.08 ਲੱਖ ਰੁਪਏ ਲੁੱਟ ਲਏ ਸਨ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement