ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਰੱਦ ਕਰਨ 'ਤੇ ਐਡਵੋਕੇਟ ਧਾਮੀ ਨੇ ਕੀਤਾ ਇਤਰਾਜ਼
Published : Feb 10, 2026, 2:51 pm IST
Updated : Feb 10, 2026, 2:51 pm IST
SHARE ARTICLE
Advocate Dhami objects to Delhi government's rejection of Prof. Devinderpal Singh Bhullar's release petition
Advocate Dhami objects to Delhi government's rejection of Prof. Devinderpal Singh Bhullar's release petition

ਸਿੱਖਾਂ ਨਾਲ ਬੇਇਨਸਾਫ਼ੀ ਦਿੱਤਾ ਕਰਾਰ

ਅੰਮ੍ਰਿਤਸਰ: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਦਿੱਲੀ ਸਰਕਾਰ ਵੱਲੋਂ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਨੂੰ ਮੁੜ ਰੱਦ ਕਰਨ ਦੇ ਫੈਸਲੇ ਦੀ ਕਰੜੀ ਨਿੰਦਾ ਕਰਦਿਆਂ ਇਸ ਨੂੰ ਸਿੱਖਾਂ ਨਾਲ ਬੇਇਨਸਾਫ਼ੀ ਕਰਾਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਪਹਿਲਾਂ ਆਮ ਆਦਮੀ ਪਾਰਟੀ ਦੀ ਸਰਕਾਰ ਸਮੇਂ ਕਈ ਵਾਰ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੀ ਰਿਹਾਈ ਪਟੀਸ਼ਨ ਸਜ਼ਾ ਸਮੀਖਿਆ ਬੋਰਡ ਵੱਲੋਂ ਰੱਦ ਕੀਤੀ ਗਈ ਸੀ ਅਤੇ ਹੁਣ ਭਾਜਪਾ ਦੀ ਸਰਕਾਰ ਵੀ ਉਸੇ ਰਸਤੇ ’ਤੇ ਚੱਲਦਿਆਂ ਸਿੱਖ ਭਾਵਨਾਵਾਂ ਦੇ ਵਿਰੁੱਧ ਫੈਸਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਜ਼ਾ ਸਮੀਖਿਆ ਬੋਰਡ ਵੱਲੋਂ ਕਈ ਕੈਦੀਆਂ ਦੀ ਸਜ਼ਾ ਮੁਆਫ਼ ਕਰਨ ਦੀ ਸਿਫ਼ਾਰਸ਼ ਕੀਤੀ ਗਈ ਹੈ, ਜਦਕਿ 33 ਸਾਲ ਤੋਂ ਸਜ਼ਾ ਭੁਗਤ ਰਹੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਮਾਮਲੇ ਨੂੰ ਰੱਦ ਕਰ ਦਿੱਤਾ ਗਿਆ ਹੈ। ਇਹ ਮਾਨਵੀ ਅਧਿਕਾਰਾਂ ਦਾ ਉਲੰਘਣ ਹੈ, ਜਿਸ ਨਾਲ ਸਿੱਖ ਜਗਤ ਅੰਦਰ ਨਿਰਾਸ਼ਾ ਪੈਦਾ ਹੋ ਰਹੀ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਭਾਜਪਾ ਇਕ ਪਾਸੇ ਸਿੱਖ ਹਤੈਸ਼ੀ ਹੋਣ ਦਾ ਦਾਅਵਾ ਕਰਦੀ ਹੈ, ਪਰ ਸਿੱਖਾਂ ਨਾਲ ਸਬੰਧਤ ਮਾਮਲਿਆਂ ਵਿਚ ਸਰਕਾਰ ਦੀ ਪਹੁੰਚ ਉਸ ਦੇ ਦੋਹਰੇ ਚਿਹਰੇ ਨੂੰ ਬਿਆਨ ਕਰਦੀ ਹੈ। ਉਨ੍ਹਾਂ ਕਿਹਾ ਕਿ ਸਿੱਖਾਂ ਨੇ ਦੇਸ਼ ਲਈ ਹਮੇਸ਼ਾ ਵੱਡੀਆਂ ਕੁਰਬਾਨੀਆਂ ਕੀਤੀਆਂ ਹਨ, ਪ੍ਰੰਤੂ ਸਿੱਖਾਂ ਪ੍ਰਤੀ ਸਰਕਾਰਾਂ ਦੀ ਨਕਾਰਾਤਮਕ ਪਹੁੰਚ ਨੇ ਹਮੇਸ਼ਾ ਨਿਰਾਸ਼ਾ ਦਿੱਤੀ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਸਰਕਾਰ ਨੂੰ ਅਪੀਲ ਕੀਤੀ ਕਿ ਆਪਣੀ ਸਜ਼ਾ ਤੋਂ ਵਧੇਰੇ ਸਮਾਂ ਜੇਲ੍ਹ ਵਿਚ ਬਿਤਾ ਚੁੱਕੇ ਪ੍ਰੋ. ਦਵਿੰਦਰਪਾਲ ਸਿੰਘ ਭੁੱਲਰ ਦੇ ਫੈਸਲੇ ਵਿਚ ਇਨਸਾਫ਼ ਕੀਤਾ ਜਾਵੇ ਅਤੇ ਉਨ੍ਹਾਂ ਦੀ ਤੁਰੰਤ ਰਿਹਾਈ ਕਰਨ ਦੇ ਆਦੇਸ਼ ਦਿੱਤੇ ਜਾਣ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement