MLA ਹਰਮੀਤ ਪਠਾਨਮਾਜਰਾ ਦੇ ਫੇਸਬੁੱਕ ਪੇਜ ਬਲਾਕ ਕੀਤੇ ਜਾਣ ਦੇ ਮਾਮਲੇ 'ਚ ਹਾਈ ਕੋਰਟ ਸਖ਼ਤ
Published : Feb 10, 2026, 1:39 pm IST
Updated : Feb 10, 2026, 1:39 pm IST
SHARE ARTICLE
High Court strict on blocking of MLA Harmeet Pathanmajra's Facebook page
High Court strict on blocking of MLA Harmeet Pathanmajra's Facebook page

ਡੀ.ਜੀ.ਪੀ. ਪੰਜਾਬ, ਸਟੇਟ ਸਾਈਬਰ ਸੈੱਲ ਤੇ ਫੇਸਬੁੱਕ ਨੂੰ ਨੋਟਿਸ ਜਾਰੀ

ਚੰਡੀਗੜ੍ਹ: ਸਨੌਰ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੇ ਫੇਸਬੁੱਕ ਪੇਜ ਨੂੰ ਬਲਾਕ ਕੀਤੇ ਜਾਣ ਦੇ ਮਾਮਲੇ ਵਿੱਚ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਅਹਿਮ ਸੁਣਵਾਈ ਹੋਈ। ਅਦਾਲਤ ਨੇ ਇਸ ਮਾਮਲੇ 'ਤੇ ਸਖ਼ਤ ਰੁਖ ਅਖ਼ਤਿਆਰ ਕਰਦਿਆਂ ਸਬੰਧਤ ਧਿਰਾਂ ਤੋਂ ਜਵਾਬ ਤਲਬ ਕੀਤਾ ਹੈ।

ਅਦਾਲਤ ਨੇ ਪਠਾਨਮਾਜਰਾ ਵੱਲੋਂ ਦਾਇਰ ਪਟੀਸ਼ਨ 'ਤੇ ਸੁਣਵਾਈ ਕਰਦੇ  ਪੰਜਾਬ ਸਰਕਾਰ, ਡੀਜੀਪੀ (DGP) ਪੰਜਾਬ, ਸਟੇਟ ਸਾਈਬਰ ਕ੍ਰਾਈਮ ਸੈੱਲ ਅਤੇ ਫੇਸਬੁੱਕ (Meta) ਨੂੰ ਨੋਟਿਸ ਜਾਰੀ ਕੀਤੇ ਹਨ।

ਹਾਈਕੋਰਟ ਨੇ ਨੋਟਿਸ ਜਾਰੀ ਕਰਦਿਆਂ ਪੁੱਛਿਆ ਹੈ ਕਿ ਵਿਧਾਇਕ ਦਾ ਫੇਸਬੁੱਕ ਪੇਜ ਕਿਸ ਪ੍ਰਕਿਰਿਆ ਅਤੇ ਕਿਹੜੇ ਨਿਯਮਾਂ ਦੇ ਤਹਿਤ ਬਲਾਕ ਕੀਤਾ ਗਿਆ ਹੈ। ਅਦਾਲਤ ਨੇ ਸਰਕਾਰੀ ਪੱਖ ਅਤੇ ਸੋਸ਼ਲ ਮੀਡੀਆ ਕੰਪਨੀ ਨੂੰ ਸਪੱਸ਼ਟ ਕਰਨ ਲਈ ਕਿਹਾ ਹੈ ਕਿ ਕੀ ਇਸ ਕਾਰਵਾਈ ਦੌਰਾਨ ਕਾਨੂੰਨੀ ਪ੍ਰਕਿਰਿਆਵਾਂ ਦੀ ਪਾਲਣਾ ਕੀਤੀ ਗਈ ਸੀ ਜਾਂ ਨਹੀਂ।ਅੱਜ ਦੀ ਕਾਰਵਾਈ ਤੋਂ ਬਾਅਦ ਅਦਾਲਤ ਨੇ ਕੇਸ ਦੀ ਅਗਲੀ ਸੁਣਵਾਈ 18 ਮਾਰਚ, 2026 ਲਈ ਤੈਅ ਕੀਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement