ਥਾਣੇਦਾਰ 'ਤੇ ਪਿਸਤੌਲ ਅਤੇ ਗੱਡੀ ਖੋਹਣ ਅਤੇ ਕੁੱਟਮਾਰ ਦੇ ਇਲਜ਼ਾਮ
Published : Feb 10, 2026, 7:59 pm IST
Updated : Feb 10, 2026, 7:59 pm IST
SHARE ARTICLE
Police officer accused of snatching pistol, car and assault
Police officer accused of snatching pistol, car and assault

ਗੁਰਪ੍ਰੀਤ ਸਿੰਘ ਨਾਮ ਦੇ ਵਿਅਕਤੀ ਨੇ ਲਾਏ ਇਲਜ਼ਾਮ, ਦਰਜ ਕਰਵਾਈ ਸ਼ਿਕਾਇਤ

ਮਾਨਸਾ: ਮਾਨਸਾ ਜ਼ਿਲ੍ਹੇ ਦੇ ਇੱਕ ਥਾਣੇਦਾਰ ਨੇ ਲਿਫਟ ਲੈਣ ਦੇ ਬਹਾਨੇ ਇੱਕ ਗੱਡੀ ਸਵਾਰ ਤੋਂ ਉਸ ਦੀ ਪਿਸਤੌਲ ਖੋਹ ਲਈ। ਫਿਰ ਉਸ ਨੇ ਉਸ ਦੀ ਕੁੱਟਮਾਰ ਕਰ ਕੇ ਗੱਡੀ ਲੈ ਕੇ ਭੱਜ ਗਿਆ। ਬਾਅਦ ਵਿਚ ਉਸ ਪਿਸਤੌਲ ਨਾਲ ਫਾਇਰਿੰਗ ਕਰ ਦਿੱਤੀ, ਜਿਸ ਦੀ ਇੱਕ ਵੀਡੀਓ ਹੁਣ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ।

7 ਫਰਵਰੀ ਨੂੰ ਗੁਰਪ੍ਰੀਤ ਸਿੰਘ ਮਾਨਸਾ ਤੋਂ ਮੁਕਤਸਰ ਸਾਹਿਬ ਜਾ ਰਿਹਾ ਸੀ। ਮਾਨਸਾ ਚੌਕ ਨੇੜੇ ਇੱਕ ਵਰਦੀਧਾਰੀ ਪੁਲਿਸ ਵਾਲੇ ਨੇ ਲਿਫਟ ਲਈ ਅਤੇ ਕੁਝ ਦੂਰੀ ’ਤੇ ਜਾ ਕੇ ਗੁਰਪ੍ਰੀਤ ਦੀ ਕੁੱਟਮਾਰ ਕਰ ਕੇ ਉਸ ਤੋਂ ਗੱਡੀ ਖੋਹ ਕੇ ਫਰਾਰ ਹੋ ਗਿਆ ਅਤੇ ਜਾਂਦੇ ਸਮੇਂ ਉਸ ਨੇ ਪਿਸਤੌਲ ਨਾਲ ਫਾਇਰਿੰਗ ਵੀ ਕੀਤੀ। ਪੀੜਤ ਨੇ ਅੱਜ ਮਾਨਸਾ ਪੁਲਿਸ ਕੋਲ ਸ਼ਿਕਾਇਤ ਦਰਜ ਕਰਵਾਈ ਹੈ।

ਮਾਨਸਾ ਪੁਲਿਸ ਦੇ ਡੀਐਸਪੀ ਬੂਟਾ ਸਿੰਘ ਨੇ ਦੱਸਿਆ ਕਿ ਪੀੜਤ ਨੇ ਅੱਜ ਆਪਣਾ ਬਿਆਨ ਦਰਜ ਕਰਵਾਇਆ ਹੈ, ਜਿਸ ਤੋਂ ਬਾਅਦ ਮੁਲਜ਼ਮ ਏਐਸਆਈ ਧੰਨਾ ਸਿੰਘ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਉਸ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਗੱਡੀ ਅਤੇ ਪਿਸਤੌਲ ਬਰਾਮਦ ਕਰ ਲਿਆ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement