ਕੀਰਤਪੁਰ ਸਾਹਿਬ ਨੇੜੇ ਵਾਪਰੇ ਦਰਦਨਾਕ ਸੜਕ ਹਾਦਸੇ ਦੌਰਾਨ 2 ਵਿਅਕਤੀਆਂ ਦੀ ਹੋਈ ਮੌਤ
Published : Mar 10, 2019, 11:15 am IST
Updated : Mar 10, 2019, 11:15 am IST
SHARE ARTICLE
Car Accident in Kiratpur Sahib
Car Accident in Kiratpur Sahib

ਇੱਕ ਮਾਮਲਾ ਕੀਰਤਪੁਰ ਸਾਹਿਬ ਨਜ਼ਦੀਕ ਪੈਂਦੇ ਕਸਬਾ ਬੁੰਗਾ ਸਾਹਿਬ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਸੜਕ ਹਾਦਸੇ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ।

ਕੀਰਤਪੁਰ ਸਾਹਿਬ: ਆਏ ਦਿਨ ਪੰਜਾਬ ‘ਚ ਸੜਕ ਹਾਦਸਿਆਂ ਦੀਆਂ ਘਟਨਾਵਾਂ ਲਗਾਤਾਰ ਵਧਦੀਆਂ ਜਾ ਰਹੀਆਂ ਹਨ। ਜਿਸ ਦੌਰਾਨ ਹੁਣ ਤੱਕ ਅਨੇਕਾਂ ਲੋਕ ਇਹਨਾਂ ਹਾਦਸਿਆਂ ਦਾ ਸ਼ਿਕਾਰ ਹੋ ਕੇ ਮੌਤ ਦੇ ਘਾਟ ਉੱਤਰ ਚੁੱਕੇ ਹਨ। ਅਜਿਹਾ ਹੀ ਇਕ ਮਾਮਲਾ ਕੀਰਤਪੁਰ ਸਾਹਿਬ ਨਜ਼ਦੀਕ ਪੈਂਦੇ ਕਸਬਾ ਬੁੰਗਾ ਸਾਹਿਬ ਤੋਂ ਸਾਹਮਣੇ ਆਇਆ ਹੈ, ਜਿਥੇ ਇਕ ਸੜਕ ਹਾਦਸੇ ਦੌਰਾਨ ਦੋ ਵਿਅਕਤੀਆਂ ਦੀ ਮੌਤ ਹੋ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ ਫੋਰਚੂਨਰ ਗੱਡੀ ਵਿਚ ਸਵਾਰ ਪੰਜ ਵਿਅਕਤੀ ਜੋ ਹਰਿਆਣਾ ਤੋਂ ਮਨਾਲੀ ਲਈ ਘੁੰਮਣ ਜਾ ਰਹੇ ਸਨ,ਜਦੋਂ ਉਨ੍ਹਾਂ ਦੀ ਫੋਰਚੂਨਰ ਗੱਡੀ ਬੁੰਗਾ ਸਾਹਿਬ ਨਜ਼ਦੀਕ ਪਹੁੰਚੀ ਤਾਂ ਉਨ੍ਹਾਂ ਦੀ ਗੱਡੀ ਕਿਸੇ ਕਾਰਨ ਬੇਕਾਬੂ ਹੋ ਕੇ ਸੜਕ ਵਿਚਕਾਰ ਪਲਟ ਗਈ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ।

ਜਿਸ ਕਾਰਨ 2 ਵਿਅਕਤੀਆਂ ਦੀ ਮੌਤ ਹੋ ਗਈ ਅਤੇ ਬਾਕੀ ਤਿੰਨਾਂ ਨੂੰ ਨੇੜੇ ਦੇ ਹਸਪਤਾਲ ਵਿਚ ਇਲਾਜ਼  ਲਈ ਭਰਤੀ ਕਰਾ ਦਿੱਤਾ ਹੈ। ਉਥੇ ਹੀ ਘਟਨਾ ਦੀ ਸੂਚਨਾ ਮਿਲਦਿਆਂ ਮੌਕੇ ‘ਤੇ ਪਹੁੰਚੀ ਸਥਾਨਕ ਪੁਲਿਸ ਨੇ ਘਟਨਾ ਸਥਾਨ ਦਾ ਜਾਇਜ਼ਾ ਲੈਂਦੇ ਹੋਏ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement