ਕੀਰਤਪੁਰ ਸਾਹਿਬ ਮੱਥਾ ਟੇਕਣ ਆਏ ਸ਼ਰਧਾਲੂ ਨਾਲ ਵਾਪਰਿਆ ਭਾਣਾ, ਪੜ੍ਹੋ ਪੂਰੀ ਖ਼ਬਰ
Published : Mar 10, 2020, 8:47 am IST
Updated : Mar 10, 2020, 8:47 am IST
SHARE ARTICLE
File Photo
File Photo

ਹੋਲੇ-ਮਹੱਲੇ ਮੌਕੇ ਮੱਥਾ ਟੇਕਣ ਆਏ ਇਕ ਸ਼ਰਧਾਲੂ ਨੂੰ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਕੀਰਤਪੁਰ...

 ਚੰਡੀਗੜ੍ਹ- ਹੋਲੇ-ਮਹੱਲੇ ਮੌਕੇ ਮੱਥਾ ਟੇਕਣ ਆਏ ਇਕ ਸ਼ਰਧਾਲੂ ਨੂੰ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਬਲਵੀਰ ਚੰਦ ਨੇ ਦੱਸਿਆ ਕਿ ਪਰਮਜੀਤ ਸਿੰਘ (40) ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਕਲੇਰ ਬਾਲਾ ਭਾਈ ਥਾਣਾ ਮੱਤੇਵਾਲ ਜ਼ਿਲਾ ਸ੍ਰੀ ਅੰਮ੍ਰਿਤਸਰ ਆਪਣੇ ਭਰਾ ਅਤੇ ਹੋਰ ਸਾਥੀਆਂ ਸਮੇਤ 5 ਮਾਰਚ ਨੂੰ ਆਪਣੇ ਘਰ ਤੋਂ ਸ੍ਰੀ ਕੀਰਤਪੁਰ ਸਾਹਿਬ,

Anandpur SahibAnandpur Sahib

ਸ੍ਰੀ ਅਨੰਦਪੁਰ ਸਾਹਿਬ ਦੇ ਗੁਰੂ ਘਰਾਂ 'ਚ ਮੱਥਾ ਟੇਕਣ ਲਈ ਆਏ ਸਨ। ਰਾਤੀਂ ਇਹ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਰੁਕੇ ਸਨ, ਕਰੀਬ ਇਕ ਵਜੇ ਪਰਮਜੀਤ ਸਿੰਘ ਆਪਣੇ ਸਾਥੀਆਂ ਕੋਲੋਂ ਉੱਠ ਕੇ ਪਿਸ਼ਾਬ ਕਰਨ ਲਈ ਗਿਆ ਪਰ ਵਾਪਸ ਨਹੀਂ ਆਇਆ ਜਦੋਂ ਉਸ ਦੇ ਭਰਾ ਨੇ ਬਾਹਰ ਜਾ ਕੇ ਉਸ ਦੀ ਤਲਾਸ਼ ਕੀਤੀ

Kiratpur SahibKiratpur Sahib

ਤਾਂ ਉਹ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਗੈਸਟ ਹਾਊਸ ਨਜ਼ਦੀਕ ਡਿੱਗਿਆ ਪਿਆ ਸੀ, ਉਸ ਦੇ ਮੂੰਹ 'ਚੋਂ ਝੱਗ ਨਿਕਲ ਰਹੀ ਸੀ। ਜਦੋਂ ਉਸ ਨੂੰ ਡਾਕਟਰਾਂ ਨੇ ਚੈੱਕ ਕੀਤਾ ਤਾਂ ਉਸ ਦੀ ਮੌਤ ਹੋ ਚੁੱਕੀ ਸੀ, ਮੌਤ ਦਾ ਕਾਰਨ ਦਿਲ ਦੀ ਧੜਕਣ ਰੁਕ ਜਾਣਾ ਦੱਸਿਆ ਜਾ ਰਿਹਾ ਹੈ।

PhotoPhoto

ਬਾਕੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਮੌਤ ਦੇ ਅਸਲੀ ਕਾਰਨ ਕੀ ਹੈ। ਪੁਲਸ ਨੇ 174 ਦੀ ਕਾਰਵਾਈ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement