ਗਾਇਕ ਦਲੇਰ ਮਹਿੰਦੀ ਨੂੰ ਹਾਈਕੋਰਟ ਤੋਂ ਵੱਡੀ ਰਾਹਤ 
Published : Mar 10, 2023, 8:52 pm IST
Updated : Mar 10, 2023, 8:52 pm IST
SHARE ARTICLE
Daler Mehndi
Daler Mehndi

ਹਾਈਕੋਰਟ ਨੇ ਕੇਂਦਰ ਸਮੇਤ ਪਾਸਪੋਰਟ ਅਥਾਰਟੀ ਨੂੰ ਪਾਸਪੋਰਟ ਰੀਨਿਊ ਕਰਨ ਦੇ ਹੁਕਮ ਦੇ ਦਿੱਤੇ ਹਨ। 

ਚੰਡੀਗੜ੍ਹ- ਮਸ਼ਹੂਰ ਗਾਇਕ ਦਲੇਰ ਮਹਿੰਦੀ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਦਰਅਸਲ ਹਾਈ ਕੋਰਟ ਨੇ ਦਲੇਰ ਮਹਿੰਦੀ ਦਾ ਪਾਸਪੋਰਟ ਰੀਨਿਊ ਕਰ ਕੇ ਅਤੇ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਹਾਈ ਕੋਰਟ ਨੇ ਦਲੇਰ ਮਹਿੰਦੀ ਨੂੰ ਇਹ ਵੀ ਕਿਹਾ ਹੈ ਕਿ ਜਦੋਂ ਵੀ ਅਦਾਲਤ ਉਨ੍ਹਾਂ ਨੂੰ ਪੇਸ਼ ਹੋਣ ਲਈ ਬੁਲਾਵੇ ਤਾਂ ਉਨ੍ਹਾਂ ਨੂੰ ਅਦਾਲਤ ਵਿਚ ਪੇਸ਼ ਹੋਣਾ ਪਵੇਗਾ। ਹਾਈਕੋਰਟ ਨੇ ਕੇਂਦਰ ਸਮੇਤ ਪਾਸਪੋਰਟ ਅਥਾਰਟੀ ਨੂੰ ਪਾਸਪੋਰਟ ਰੀਨਿਊ ਕਰਨ ਦੇ ਹੁਕਮ ਦੇ ਦਿੱਤੇ ਹਨ। 

ਦੱਸ ਦਈਏ ਕਿ ਗਾਇਕ ਦਲੇਰ ਮਹਿੰਦੀ ਨੇ ਹਾਈਕੋਰਟ ਵਿਚ ਪਟੀਸ਼ਨ ਦਾਇਰ ਕਰਕੇ ਆਪਣਾ ਪਾਸਪੋਰਟ ਰਿਨਿਊ ਅਤੇ ਦੁਬਾਰਾ ਜਾਰੀ ਦੀ ਮੰਗ ਕੀਤੀ ਸੀ। ਗਾਇਕ ਵੱਲੋਂ ਪਟੀਸ਼ਨ ਵਿਚ ਕਿਹਾ ਗਿਆ ਸੀ ਕਿ ਉਨ੍ਹਾਂ ਨੇ ਵਿਦੇਸ਼ ਵਿਚ ਇਕ ਪ੍ਰੋਗਰਾਮ ਵਿਚ ਸ਼ਾਮਲ ਹੋਣਾ ਹੈ, ਜਿੱਥੇ ਅੰਤਰਰਾਸ਼ਟਰੀ ਸੂਫੀ ਅਤੇ ਪੌਪ ਗਾਇਕ ਸ਼ਾਮਲ ਹੋ ਰਹੇ ਹਨ। ਉਨ੍ਹਾਂ ਦੇ ਪਾਸਪੋਰਟ ਦੀ ਮਿਆਦ 16 ਮਾਰਚ ਨੂੰ ਖ਼ਤਮ ਹੋ ਰਹੀ ਹੈ।

ਇਸ ਲਈ ਦਲੇਰ ਮਹਿੰਦੀ ਨੇ ਆਪਣੇ ਪਾਸਪੋਰਟ ਨੂੰ ਮੁੜ ਜਾਰੀ ਕਰਨ ਅਤੇ ਰਿਨਿਊ ਕਰਵਾਉਣ ਲਈ ਅਰਜ਼ੀ ਦਿੱਤੀ ਹੈ, ਜੋ ਕਿ ਹਾਲੇ ਤੱਕ ਲੰਬਿਤ ਹੈ। ਅਜਿਹੇ 'ਚ ਉਨ੍ਹਾਂ ਦੀ ਅਰਜ਼ੀ 'ਤੇ ਤੁਰੰਤ ਕਾਰਵਾਈ ਕਰਨ ਦੇ ਹੁਕਮ ਦਿੱਤੇ ਜਾਣ। ਹਾਈਕੋਰਟ 'ਚ ਕਈ ਸੁਣਵਾਈਆਂ ਤੋਂ ਬਾਅਦ ਆਖਿਰਕਾਰ ਦਲੇਰ ਮਹਿੰਦੀ ਨੂੰ ਰਾਹਤ ਮਿਲ ਗਈ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement