ਲੁਧਿਆਣਾ 'ਚ ਕ੍ਰਿਕਟ ਮੈਚ 'ਚ ਖੂਨੀ ਝੜਪ, ਬੱਲੇਬਾਜ਼ ਨੇ ਆਊਟ ਹੋਣ 'ਤੇ ਖੁਦ ਨੂੰ ਦੱਸਿਆ ਨਾਟ-ਆਊਟ, ਪੈ ਗਿਆ ਗਾਹ

By : GAGANDEEP

Published : Mar 10, 2023, 1:43 pm IST
Updated : Mar 10, 2023, 5:27 pm IST
SHARE ARTICLE
photo
photo

ਤਿੰਨ ਨੌਜਵਾਨ ਗੰਭੀਰ ਰੂਪ ਵਿਚ ਜ਼ਖਮੀ

 

ਲੁਧਿਆਣਾ: ਲੁਧਿਆਣਾ 'ਚ ਕ੍ਰਿਕਟ ਮੈਚ ਦੌਰਾਨ ਖੂਨੀ ਝੜਪ ਹੋ ਗਈ। ਝੜਪ 'ਚ 5 ਲੋਕ ਜ਼ਖਮੀ ਹੋ ਗਏ। ਜ਼ਖ਼ਮੀਆਂ ਵਿੱਚੋਂ 2 ਲੋਕ ਪੀਜੀਆਈ ਵਿੱਚ ਦਾਖ਼ਲ ਹਨ, ਜਿਨ੍ਹਾਂ ਵਿੱਚੋਂ 1 ਨੌਜਵਾਨ ਕੋਮਾ ਵਿੱਚ ਚਲਾ ਗਿਆ। ਇਹ ਝਗੜਾ ਬੱਲੇਬਾਜ਼ ਨੂੰ ਆਊਟ ਕਰਨ 'ਤੇ ਇਹ ਝਗੜਾ ਹੋਇਆ ਸੀ।
ਮੈਚ 'ਚ ਅੰਪਾਇਰਿੰਗ ਕਰ ਰਹੇ ਨੌਜਵਾਨ ਨੇ ਬੱਲੇਬਾਜ਼ ਨੂੰ ਆਊਟ ਕਰ ਦਿੱਤਾ ਪਰ ਬੱਲੇਬਾਜ਼ੀ ਕਰ ਰਹੇ ਨੌਜਵਾਨ ਨੇ ਖੁਦ ਨੂੰ ਨਾਟ ਆਊਟ ਕਹਿਣਾ ਸ਼ੁਰੂ ਕਰ ਦਿੱਤਾ।

ਇਹ ਵੀ ਪੜ੍ਹੋ: ਹੋਲਾ-ਮਹੱਲਾ ਵੇਖ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, ਦੋ ਸ਼ਰਧਾਲੂਆਂ ਦੀ ਮੌਤ 

ਮਾਮਲਾ ਉਦੋਂ ਵਿਗੜ ਗਿਆ ਜਦੋਂ ਗੇਂਦਬਾਜ਼ੀ ਕਰ ਰਹੇ ਨੌਜਵਾਨ ਨੇ ਕਿਹਾ ਕਿ ਜੇਕਰ ਉਹ ਮੈਚ ਨਹੀਂ ਖੇਡਦੇ ਤਾਂ ਮੈਚ ਡਰਾਅ ਹੋ ਜਾਵੇਗਾ। ਇਹ ਕਹਿ ਕੇ ਉਹ ਘਰ ਵਾਪਸ ਜਾਣ ਲੱਗਾ ਤਾਂ ਇਸੇ ਦੌਰਾਨ ਬੱਲੇਬਾਜ਼ੀ ਕਰਨ ਵਾਲੀ ਟੀਮ ਦੇ ਕੁਝ ਖਿਡਾਰੀਆਂ ਨੇ ਉਸ 'ਤੇ ਹਮਲਾ ਕਰ ਦਿੱਤਾ। ਨੌਜਵਾਨ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ ਗਈ। ਚੀਕਾਂ ਸੁਣ ਕੇ ਲੋਕਾਂ ਨੇ ਛੱਤ ਤੋਂ ਵੀਡੀਓ ਬਣਾਉਣੀ ਸ਼ੁਰੂ ਕਰ ਦਿੱਤੀ।

 

ਇਹ ਵੀ ਪੜ੍ਹੋ: ਬੰਦੀ ਸਿੰਘਾਂ ਦੀ ਰਿਹਾਈ ਲਈ ਲੱਗੇ ਮੋਰਚੇ ਖ਼ਿਲਾਫ਼ ਪੰਜਾਬ ਹਰਿਆਣਾ ਹਾਈਕੋਰਟ 'ਚ ਪਟੀਸ਼ਨ ਦਾਇਰ   

ਇਸ ਦੌਰਾਨ ਉਸ ਨੂੰ ਬਚਾਉਣ ਲਈ ਆਏ 4 ਵਿਅਕਤੀਆਂ ਨੂੰ ਵੀ ਮੁਲਜ਼ਮਾਂ ਨੇ ਡੰਡਿਆਂ ਨਾਲ ਕੁੱਟਿਆ। ਲਹੂ-ਲੁਹਾਨ ਨੌਜਵਾਨ ਦੀਆਂ ਚੀਕਾਂ ਸੁਣ ਕੇ ਆਸਪਾਸ ਦੇ ਲੋਕ ਛੱਤਾਂ 'ਤੇ ਇਕੱਠੇ ਹੋ ਗਏ। ਕੁਝ ਲੋਕਾਂ ਨੇ ਇਸ ਖੂਨੀ ਝੜਪ ਦੀ ਵੀਡੀਓ ਬਣਾ ਲਈ। ਹਮਲਾਵਰਾਂ ਨੇ ਸਿਰ 'ਤੇ ਸੋਟੀਆਂ ਮਾਰੀਆਂ, ਜਿਸ ਕਾਰਨ ਦੋ ਵਿਅਕਤੀ ਮੌਕੇ 'ਤੇ ਹੀ ਬੇਹੋਸ਼ ਹੋ ਗਏ। ਜ਼ਖਮੀਆਂ ਨੂੰ ਨਿੱਜੀ ਹਸਪਤਾਲ ਭੇਜਿਆ ਗਿਆ, ਜਿੱਥੋਂ ਦੋ ਨੌਜਵਾਨਾਂ ਨੂੰ ਪੀ.ਜੀ.ਆਈ. ਰੈਫਰ ਕਰ ਦਿੱਤਾ। ਪੀੜਤ ਪਰਿਵਾਰ ਦੇ ਮੈਂਬਰਾਂ ਨੇ ਦੱਸਿਆ ਕਿ ਪੀਜੀਆਈ ਦੇ ਡਾਕਟਰਾਂ ਅਨੁਸਾਰ ਸਿੰਟੂ ਨਾਮਕ ਨੌਜਵਾਨ ਕੋਮਾ ਵਿੱਚ ਚਲਾ ਗਿਆ ਹੈ, ਜਦੋਂਕਿ ਦੂਜਾ ਗੰਭੀਰ ਜ਼ਖ਼ਮੀ ਹੈ। ਮ੍ਰਿਤਕਾਂ ਦੀ ਪਛਾਣ ਗੰਗੂ, ਪਿੰਟੂ, ਸੋਨੂੰ, ਸਿੰਟੂ ਅਤੇ ਮੋਨੂੰ ਵਜੋਂ ਹੋਈ ਹੈ। ਸਾਰੇ ਜ਼ਖ਼ਮੀ ਰੰਗਾਈ ਫੈਕਟਰੀ ਵਿੱਚ ਕੰਮ ਕਰਦੇ ਹਨ। ਸਾਰਿਆਂ ਦੇ ਸਿਰ 'ਤੇ ਸੱਟ ਲੱਗੀ ਹੈ।

ਜ਼ਖ਼ਮੀ ਗੰਗੂ ਦੀ ਪਤਨੀ ਚਾਂਦਨੀ ਨੇ ਦੱਸਿਆ ਕਿ ਉਸ ਦਾ ਪਤੀ ਕ੍ਰਿਕਟ ਮੈਚ ਖੇਡ ਰਿਹਾ ਸੀ। ਇਸ ਦੌਰਾਨ ਕੁਝ ਲੋਕਾਂ ਨੇ ਉਸ ਦੀ ਕੁੱਟਮਾਰ ਕੀਤੀ। ਉਸ ਨੂੰ ਬਚਾਉਣ ਗਏ ਉਸ ਦੇ ਦੋਸਤ ਵੀ ਲਹੂ-ਲੁਹਾਨ ਹੋ ਗਏ। ਝੜਪ ਵਿੱਚ ਉਸ ਦੇ ਪੰਜ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ। ਉਸਦਾ ਭਰਾ ਸਿੰਟੂ ਕੋਮਾ ਵਿੱਚ ਚਲਾ ਗਿਆ ਹੈ। ਇਲਾਕੇ 'ਚ ਖੂਨੀ ਝੜਪ ਤੋਂ ਬਾਅਦ ਪੁਲਿਸ ਨੂੰ ਸੂਚਿਤ ਕੀਤਾ ਗਿਆ ਪਰ ਥਾਣਾ ਜਮਾਲਪੁਰ ਦੀ ਪੁਲਿਸ ਇਕ ਵਾਰ ਵੀ ਮੌਕਾ ਦੇਖਣ ਲਈ ਨਹੀਂ ਆਈ। ਚਾਂਦਨੀ ਨੇ ਕਿਹਾ ਕਿ ਜੇਕਰ ਪੁਲਿਸ ਨੇ ਸਖਤ ਧਾਰਾਵਾਂ ਲਗਾ ਕੇ ਦੋਸ਼ੀਆਂ ਖਿਲਾਫ ਮਾਮਲਾ ਦਰਜ ਨਾ ਕੀਤਾ ਤਾਂ ਉਹ ਧਰਨਾ ਦੇਣਗੇ। ਚਾਂਦਨੀ ਨੇ ਦੱਸਿਆ ਕਿ ਉਸ ਦੇ ਪਤੀ ਦਾ ਜਬਾੜਾ  ਫਟ ਗਿਆ। ਉਸ ਦੇ ਸਿਰ 'ਤੇ ਡੰਡਿਆਂ ਨਾਲ ਵਾਰ ਕੀਤਾ ਗਿਆ।

ਬਦਮਾਸ਼ਾਂ ਨਾਲ ਕੁਝ ਔਰਤਾਂ ਵੀ ਸ਼ਾਮਲ ਸਨ, ਜਿਨ੍ਹਾਂ ਨੇ ਬੇਹੋਸ਼ ਹੋਏ ਲੋਕਾਂ ਦੀ ਕੁੱਟਮਾਰ ਵੀ ਕੀਤੀ। ਇਸੇ ਇਲਾਕੇ ਦੇ ਰਹਿਣ ਵਾਲੇ ਹੰਸਰਾਜ ਨੇ ਦੱਸਿਆ ਕਿ ਹਮਲਾਵਰਾਂ ਦੀ ਪਹਿਲਾਂ ਕਦੇ ਕੋਈ ਪੁਰਾਣੀ ਦੁਸ਼ਮਣੀ ਨਹੀਂ ਸੀ। ਇਨ੍ਹਾਂ ਲੋਕਾਂ ਨੂੰ ਇਲਾਕੇ ਵਿਚ ਆਏ ਨੂੰ ਅਜੇ ਇਕ ਸਾਲ ਹੀ ਹੋਇਆ ਹੈ।
ਥਾਣਾ ਜਮਾਲਪੁਰ ਦੇ ਐਸਐਚਓ ਵਿਕਰਮਜੀਤ ਸਿੰਘ ਅਨੁਸਾਰ ਦੋਵਾਂ ਧਿਰਾਂ ਵੱਲੋਂ ਸ਼ਿਕਾਇਤਾਂ ਮਿਲੀਆਂ ਸਨ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement