ਪਟਿਆਲਾ: ਵਿਜੀਲੈਂਸ ਦੀ ਕਾਰਵਾਈ : 8500 ਰੁਪਏ ਦੀ ਰਿਸ਼ਵਤ ਲੈਂਦਿਆਂ ASI ਨੂੰ ਕੀਤਾ ਕਾਬੂ

By : GAGANDEEP

Published : Mar 10, 2023, 8:16 pm IST
Updated : Mar 10, 2023, 8:16 pm IST
SHARE ARTICLE
photo
photo

1,500 ਪਹਿਲਾਂ ਲੈ ਚੁੱਕਾ ਸੀ ASI

 

 ਚੰਡੀਗੜ੍ਹ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਮੁਹਿੰਮ ਦੌਰਾਨ ਸ਼ੁੱਕਰਵਾਰ ਨੂੰ ਸਿਵਲ ਲਾਈਨ ਥਾਣਾ ਪਟਿਆਲਾ ਵਿੱਚ ਤਾਇਨਾਤ ਇੱਕ ਸਹਾਇਕ ਸਬ ਇੰਸਪੈਕਟਰ (ਏ.ਐਸ.ਆਈ.) ਬਲਰਾਜ ਸਿੰਘ ਨੂੰ 8,500 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਵਿਵੇਕ ਕੁਮਾਰ ਵਾਸੀ ਪਟਿਆਲਾ ਸ਼ਹਿਰ ਦੀ ਸ਼ਿਕਾਇਤ 'ਤੇ ਗ੍ਰਿਫਤਾਰ ਕੀਤਾ ਗਿਆ ਹੈ।

ਇਹ ਵੀ ਪੜ੍ਹੋ: ਮੋਗਾ: ਪਰਿਵਾਰ 'ਤੇ ਟੁੱਟਿਆਂ ਦੁੱਖਾਂ ਦਾ ਪਹਾੜ, ਪਹਿਲਾਂ ਦਾਦੇ ਤੇ ਫਿਰ ਪੋਤੇ ਦੀ ਹੋਈ ਮੌਤ  

ਵੇਰਵਿਆਂ ਦਿੰਦਿਆਂ ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਹੈ ਕਿ ਉਕਤ ਪੁਲਿਸ ਮੁਲਾਜ਼ਮ ਨੇ ਸੀਨੀਅਰ ਪੁਲਿਸ ਅਧਿਕਾਰੀ ਵੱਲੋਂ ਕੀਤੀ ਜਾਂਚ ਰਿਪੋਰਟ ਨੂੰ ਲਾਗੂ ਕਰਨ ਅਤੇ ਦੂਜੀ ਧਿਰ ਵਿਰੁੱਧ ਬਰਾਬਰ ਦਾ ਕੇਸ ਦਰਜ ਕਰਨ ਲਈ 20,000 ਰੁਪਏ ਰਿਸ਼ਵਤ ਵਜੋਂ ਦੋ ਕਿਸ਼ਤਾਂ ਵਿੱਚ ਮੰਗੇ ਹਨ। ਉਸਨੇ ਇਹ ਵੀ ਦੋਸ਼ ਲਾਇਆ ਕਿ ਉਕਤ ਏ.ਐਸ.ਆਈ. ਇਸ ਕੰਮ ਬਦਲੇ ਪਹਿਲਾਂ ਹੀ ਉਸ ਕੋਲੋਂ 1,500 ਰੁਪਏ ਪਹਿਲੀ ਕਿਸ਼ਤ ਵਜੋਂ ਲੈ ਚੁੱਕਾ ਹੈ ਤੇ ਹੁਣ ਪਹਿਲੀ ਕਿਸ਼ਤ ਦੇ ਬਾਕੀ ਬਚਦੇ 8,500 ਰੁਪਏ ਮੰਗ ਰਿਹਾ ਹੈ।

ਇਹ ਵੀ ਪੜ੍ਹੋ: 'ਆਪ' ਸਰਕਾਰ ਆਪਣੇ ਹੀ ਬਜਟ ਦੇ ਐਲਾਨਾਂ ਨਾਲ ਹੋਈ ਬੇਨਕਾਬ : ਰਾਜਾ ਵੜਿੰਗ

ਬੁਲਾਰੇ ਨੇ ਦੱਸਿਆ ਕਿ ਇਸ ਮਾਮਲੇ ਦੀ ਮੁੱਢਲੀ ਜਾਂਚ ਪਿੱਛੋਂ ਪਟਿਆਲਾ ਰੇਂਜ ਦੀ ਵਿਜੀਲੈਂਸ ਟੀਮ ਨੇ ਜਾਲ ਵਿਛਾ ਕੇ ਦੋਸ਼ੀ ਪੁਲਿਸ ਮੁਲਾਜ਼ਮ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜਰੀ ਵਿੱਚ ਸ਼ਿਕਾਇਤਕਰਤਾ ਤੋਂ ਪਹਿਲੀ ਕਿਸ਼ਤ ਦੇ ਬਾਕੀ 8,500 ਰੁਪਏ ਦੀ ਰਿਸ਼ਵਤ ਲੈਂਦਿਆਂ ਮੌਕੇ 'ਤੇ ਹੀ ਕਾਬੂ ਕਰ ਲਿਆ ਹੈ।
ਇਸ ਸਬੰਧੀ ਮੁਲਜ਼ਮ ਏਐਸਆਈ ਖ਼ਿਲਾਫ਼ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement