ਪੰਜਾਬ ਬਜਟ: ਅਸ਼ਵਨੀ ਸ਼ਰਮਾ ਨੇ ਚੁੱਕੇ ਮਹਿਲਾਵਾਂ ਨੂੰ 1000 ਰੁਪਏ ਦੇਣ ਦੇ ਵਾਅਦੇ 'ਤੇ ਸਵਾਲ 
Published : Mar 10, 2023, 3:53 pm IST
Updated : Mar 10, 2023, 3:53 pm IST
SHARE ARTICLE
Ashwani Sharma
Ashwani Sharma

ਬਜਟ ਵਿਚ ਵਿੱਤ ਮੰਤਰੀ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੀ ਦਿੱਤੀ ਜਾਣ ਵਾਲੀ ਗਾਰੰਟੀ ਦਾ ਜ਼ਿਕਰ ਕਰਨਾ ਸ਼ਾਇਦ ਭੁੱਲ ਗਏ।  

ਚੰਡੀਗੜ੍ਹ - ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਅੱਜ ਅਪਣਾ ਪਹਿਲਾਂ ਬਜਟ ਪੇਸ਼ ਕਰ ਦਿੱਤਾ ਹੈ। ਇਸ ਬਜਟ 'ਤੇ ਭਾਜਪਾ ਪ੍ਰਧਾਨ ਅਸ਼ਵਨੀ ਸ਼ਰਮਾ ਦੀ ਪ੍ਰਤੀਕਿਰਿਆ ਸਾਹਮਣੇ ਆਈ ਹੈ। ਅਸ਼ਵਨੀ ਸ਼ਰਮਾ ਨੇ ਕਿਹਾ ਕਿ ਵਿੱਤ ਮੰਤਰੀ ਵੱਲੋਂ ਪੇਸ਼ ਕੀਤਾ ਗਿਆ ਬਜਟ ਪੂਰੀ ਤਰ੍ਹਾਂ ਨਿਰਾਸ਼ਾਜਨਕ ਹੈ। ਬਜਟ ਵਿਚ ਕਿਸਾਨ, ਮਜ਼ਦੂਰ ਅਤੇ ਹਰ ਵਪਾਰੀ ਨੂੰ ਨਿਰਾਸ਼ ਕੀਤਾ ਗਿਆ ਹੈ। 

ਉਨ੍ਹਾਂ ਨੇ ਔਰਤਾਂ ਨੂੰ ਹਜ਼ਾਰ ਰੁਪਏ ਦੇਣ ਵਾਲੇ ਸਰਕਾਰ ਦੇ ਵਾਅਦੇ 'ਤੇ ਵੀ ਸਵਾਲ ਚੁੱਕੇ ਤੇ ਕਿਹਾ ਕਿ ਇਹ ਬਜਟ ਔਰਤਾਂ ਨੂੰ ਵੀ ਪੂਰੀ ਤਰ੍ਹਾਂ ਨਿਰਾਸ਼ ਕਰਨ ਵਾਲਾ ਹੈ ਕਿਉਂਕਿ ਇਸ ਬਜਟ ਵਿਚ ਔਰਤਾਂ ਨੂੰ ਦਿੱਤੇ ਜਾਣ ਵਾਲੇ ਇਕ-ਇਕ ਹਜ਼ਾਰ ਰੁਪਏ ਦਾ ਕਿਤੇ ਵੀ ਜ਼ਿਕਰ ਨਹੀਂ ਹੈ। ਉਨ੍ਹਾਂ ਕਿਹਾ ਕਿ ਅੱਜ ਬਜਟ ਪੇਸ਼ ਹੋਣ ਨੂੰ ਲੈ ਕੇ ਪੰਜਾਬ ਦੀਆਂ ਔਰਤਾਂ 11 ਵਜੇ ਤੋਂ ਟੀ. ਵੀ. ਸਾਹਮਣੇ ਬੈਠੀਆਂ ਸਨ ਪਰ ਬਜਟ ਵਿਚ ਵਿੱਤ ਮੰਤਰੀ ਔਰਤਾਂ ਨੂੰ ਇਕ-ਇਕ ਹਜ਼ਾਰ ਰੁਪਏ ਦੀ ਦਿੱਤੀ ਜਾਣ ਵਾਲੀ ਗਾਰੰਟੀ ਦਾ ਜ਼ਿਕਰ ਕਰਨਾ ਸ਼ਾਇਦ ਭੁੱਲ ਗਏ।  

 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement