ਜਲੰਧਰ 'ਚ ਹਥਿਆਰਾਂ ਸਮੇਤ ਨੌਜਵਾਨ ਕਾਬੂ, ਪੜ੍ਹੋ ਹੋਰ ਕੀ-ਕੀ ਹੋਇਆ ਬਰਾਮਦ

By : GAGANDEEP

Published : Mar 10, 2023, 2:08 pm IST
Updated : Mar 10, 2023, 2:08 pm IST
SHARE ARTICLE
photo
photo

ਪੁਲਿਸ ਨੇ ਮਾਮਲੇ ਦੀ ਜਾਂਚ ਕੀਤੀ ਸ਼ੁਰੂ

 

ਜਲੰਧਰ: ਜਲੰਧਰ ਸ਼ਹਿਰ 'ਚ ਨਜਾਇਜ਼ ਹਥਿਆਰਾਂ ਦਾ ਧੰਦਾ ਜ਼ਿਆਦਾ ਹੋ ਗਿਆ ਹੈ।  ਸ਼ਹਿਰ ਵਿੱਚ ਹਰ ਰੋਜ਼ ਨੌਜਵਾਨਾਂ ਨੂੰ ਹਥਿਆਰਾਂ ਸਮੇਤ ਫੜਿਆ ਜਾ ਰਿਹਾ ਹੈ। ਹਥਿਆਰ ਮਿਲਣ ਦਾ ਇੱਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ। ਪੁਲਿਸ ਨੇ ਗਾਜੀ ਗੁੱਲਾ ਚੌਕ ਨੇੜਿਓਂ ਇੱਕ ਨੌਜਵਾਨ ਨੂੰ ਕਾਬੂ ਕੀਤਾ ਹੈ। ਨੌਜਵਾਨ ਕੋਲੋਂ 1 ਪਿਸਤੌਲ ਅਤੇ 6 ਰੌਂਦ ਜਿੰਦਾ ਬਰਾਮਦ ਹੋਏ ਹਨ।

ਇਹ ਵੀ ਪੜ੍ਹੋ :ਹੋਲਾ-ਮਹੱਲਾ ਵੇਖ ਕੇ ਵਾਪਸ ਪਰਤ ਰਹੇ ਸ਼ਰਧਾਲੂਆਂ ਨਾਲ ਵਾਪਰਿਆ ਹਾਦਸਾ, ਦੋ ਸ਼ਰਧਾਲੂਆਂ ਦੀ ਮੌਤ  

ਨੌਜਵਾਨ ਦੀ ਪਛਾਣ ਰੋਹਿਤ ਵਾਸੀ ਟੀਵੀ ਸੈਂਟਰ ਨਕੋਦਰ ਚੌਕ ਵਜੋਂ ਹੋਈ ਹੈ। ਥਾਣਾ ਇੰਚਾਰਜ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੀ ਟੀਮ ਦੇ ਐੱਸ.ਆਈ ਗੁਰਨਾਮ ਸਿੰਘ ਪੁਲਿਸ ਪਾਰਟੀ ਸਮੇਤ ਗਸ਼ਤ ਦੌਰਾਨ ਗਾਜ਼ੀ ਗੁੱਲਾ ਚੌਕ ਨੇੜੇ ਮੌਜੂਦ ਸਨ ਤਾਂ ਇਸੇ ਦੌਰਾਨ ਅੰਡਰ ਬ੍ਰਿਜ ਤੋਂ ਇਕ ਨੌਜਵਾਨ ਨੂੰ ਆਉਂਦਾ ਦੇਖਿਆ ਗਿਆ। ਪੁਲਿਸ ਨੂੰ ਦੇਖ ਕੇ ਨੌਜਵਾਨ ਡਰ ਗਿਆ। ਉਹ ਤੁਰੰਤ ਪਿੱਛੇ ਮੁੜਿਆ ਅਤੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਨੇ ਉਸ ਨੂੰ ਫੜ ਲਿਆ।

ਇਹ ਵੀ ਪੜ੍ਹੋ : ਲੁਧਿਆਣਾ 'ਚ ਕ੍ਰਿਕਟ ਮੈਚ 'ਚ ਖੂਨੀ ਝੜਪ, ਬੱਲੇਬਾਜ਼ ਨੇ ਆਊਟ ਹੋਣ 'ਤੇ ਖੁਦ ਨੂੰ ਦੱਸਿਆ ਨਾਟ-ਆਊਟ, ਪੈ ਗਿਆ ਗਾਹ 

ਥਾਣਾ ਇੰਚਾਰਜ ਨੇ ਦੱਸਿਆ ਕਿ ਫੜੇ ਗਏ ਨੌਜਵਾਨ ਰੋਹਿਤ ਦੇ ਖਿਲਾਫ ਨਜਾਇਜ਼ ਹਥਿਆਰ ਰੱਖਣ ਦੇ ਦੋਸ਼ 'ਚ ਅਸਲਾ ਐਕਟ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ। ਰੋਹਿਤ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਂਡ ਹਾਸਲ ਕੀਤਾ ਜਾਵੇਗਾ। ਰਿਮਾਂਡ ਦੌਰਾਨ ਇਹ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾਵੇਗੀ ਕਿ ਉਹ ਹਥਿਆਰ ਕਿੱਥੋਂ ਲੈ ਕੇ ਆਇਆ ਸੀ। ਇਸ ਤੋਂ ਇਲਾਵਾ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਫੜੇ ਗਏ ਹਥਿਆਰ ਨਾਲ ਕੋਈ ਅਪਰਾਧ ਤਾਂ ਨਹੀਂ ਹੋਇਆ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement