Abohar News : ਅਬੋਹਰ 'ਚ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ
Published : Mar 10, 2024, 5:43 pm IST
Updated : Mar 10, 2024, 5:48 pm IST
SHARE ARTICLE
A person was killed with sharp weapons in Abohar News in punjabi
A person was killed with sharp weapons in Abohar News in punjabi

Abohar News: ਹਰਚੰਦ ਸਿੰਘ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ

A person was killed with sharp weapons in Abohar News in punjabi: ਅਬੋਹਰ ਸਬ-ਡਵੀਜ਼ਨ ਦੇ ਪਿੰਡ ਭਾਗੂ 'ਚ ਸ਼ਨੀਵਾਰ ਰਾਤ ਅਣਪਛਾਤੇ ਵਿਅਕਤੀਆਂ ਵਲੋਂ 45 ਸਾਲਾ ਵਿਅਕਤੀ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਸਵੇਰੇ ਘਟਨਾ ਦਾ ਪਤਾ ਲੱਗਦਿਆਂ ਹੀ ਥਾਣਾ ਬਹਾਵਵਾਲਾ ਅਤੇ ਡੀਐਸਪੀ ਦਿਹਾਤੀ ਸੁਖਵਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਮੌਕੇ ’ਤੇ ਪੁੱਜੇ ਅਤੇ ਜਾਂਚ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ਪਹੁੰਚਾਇਆ।

ਇਹ ਵੀ ਪੜ੍ਹੋ: Punjabi died in Italy News : ਇਟਲੀ 'ਚ ਪੰਜਾਬੀ ਟਰੱਕ ਡਰਾਈਵਰ ਦੀ ਕਰੰਟ ਲੱਗਣ ਨਾਲ ਹੋਈ ਮੌਤ 

ਜਾਣਕਾਰੀ ਦਿੰਦੇ ਹੋਏ ਮ੍ਰਿਤਕ ਹਰਚੰਦ ਦੇ ਪੁੱਤਰ ਅਮਨ ਚੇਤਨਰਾਮ ਉਮਰ ਕਰੀਬ 45 ਸਾਲ ਨੇ ਦੱਸਿਆ ਕਿ ਉਸ ਦੀ ਮਾਤਾ ਦੀ ਮੌਤ ਹੋ ਚੁੱਕੀ ਹੈ ਜਦਕਿ ਦੋ ਭੈਣਾਂ 'ਚੋਂ ਇਕ ਦਾ ਵਿਆਹ ਹੋ ਚੁੱਕਾ ਹੈ। ਇਸ ਤੋਂ ਬਾਅਦ ਉਹ ਆਪਣੇ ਪਿਤਾ ਅਤੇ ਇੱਕ ਭੈਣ ਦੇ ਨਾਲ ਆਪਣੀ ਦਾਦੀ ਕੋਲ ਰਹਿੰਦਾ ਹੈ। ਉਸ ਨੇ ਦੱਸਿਆ ਕਿ ਉਹ ਪਿੰਡ ਦੇ ਇੱਕ ਜ਼ਿਮੀਦਾਰ ਦੇ ਖੇਤ ਵਿੱਚ ਸੀਰੀ ਦਾ ਕੰਮ ਕਰਦਾ ਹੈ।

ਇਹ ਵੀ ਪੜ੍ਹੋ: Punjab News: 'ਬਿਲ ਲਿਆਓ ਇਨਾਮ ਪਾਓ' ਸਕੀਮ; ਗਲਤ ਬਿੱਲ ਜਾਰੀ ਕਰਨ 'ਤੇ ਵਿਕਰੇਤਾਵਾਂ ਨੂੰ 5 ਕਰੋੜ ਰੁਪਏ ਤੋਂ ਵੱਧ ਦਾ ਜੁਰਮਾਨਾ 

ਬੀਤੀ ਰਾਤ ਕਰੀਬ 2:30 ਵਜੇ ਉਹ ਖੇਤਾਂ ਨੂੰ ਪਾਣੀ ਲਾਉਣ ਗਿਆ ਸੀ। ਇਸ ਦੌਰਾਨ ਉਸ ਦੀ 17 ਸਾਲਾ ਭੈਣ ਤੰਨੋ ਮੇਰੀ ਦਾਦੀ ਕੋਲ ਪਈ ਸੀ, ਜਦੋਂ ਕਿ ਉਸ ਦਾ ਪਿਤਾ ਹਰਚੰਦ ਹੋਰ ਕਮਰੇ ਵਿਚ ਸੁੱਤਾ ਪਿਆ ਸੀ। ਉਸ ਨੇ ਦੱਸਿਆ ਕਿ ਰਾਤ ਸਮੇਂ ਕੁਝ ਅਣਪਛਾਤੇ ਵਿਅਕਤੀ ਉਸ ਦੇ ਘਰ ਦਾਖਲ ਹੋਏ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਉਸ ਦੇ ਪਿਤਾ ਦਾ ਕਤਲ ਕਰ ਦਿੱਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਅਮਨ ਨੇ ਦੱਸਿਆ ਕਿ ਸਵੇਰੇ ਜਦੋਂ ਉਸ ਦੀ ਦਾਦੀ ਨੇ ਪਿਤਾ ਨੂੰ ਖੂਨ ਨਾਲ ਲੱਥਪੱਥ ਹਾਲਤ ਵਿੱਚ ਪਿਆ ਦੇਖਿਆ ਤਾਂ ਉਸ ਨੇ ਰੌਲਾ ਪਾਇਆ ਅਤੇ ਆਸ-ਪਾਸ ਦੇ ਲੋਕਾਂ ਨੂੰ ਮਾਮਲੇ ਦੀ ਸੂਚਨਾ ਦਿੱਤੀ। ਮੌਕੇ 'ਤੇ ਪਹੁੰਚੇ ਲੋਕਾਂ ਨੇ ਥਾਣਾ ਬਹਾਵਾਲਾ ਦੀ ਪੁਲਿਸ ਨੂੰ ਸੂਚਨਾ ਦਿਤੀ। ਥਾਣਾ ਸਦਰ ਦੇ ਇੰਚਾਰਜ ਗੁਰਮੀਤ ਸਿੰਘ ਅਤੇ ਡੀਐਸਪੀ ਸੁਖਵਿੰਦਰ ਸਿੰਘ ਪੁਲਿਸ ਟੀਮ ਨਾਲ ਮੌਕੇ ’ਤੇ ਪੁੱਜੇ ਅਤੇ ਜਾਂਚ ਤੋਂ ਬਾਅਦ ਲਾਸ਼ ਨੂੰ ਸਰਕਾਰੀ ਹਸਪਤਾਲ ਪਹੁੰਚਾਇਆ। ਉਸ ਦੇ ਲੜਕੇ ਦਾ ਕਹਿਣਾ ਹੈ ਕਿ ਉਸ ਦੀ ਪਿੰਡ ਵਿੱਚ ਕਿਸੇ ਨਾਲ ਕੋਈ ਦੁਸ਼ਮਣੀ ਨਹੀਂ ਹੈ। ਇਸ ਲਈ ਉਹ ਕਿਸੇ 'ਤੇ ਸ਼ੱਕ ਪ੍ਰਗਟ ਨਹੀਂ ਕਰ ਸਕਦਾ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ

(For more news apart from A person was killed with sharp weapons in Abohar News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement