Punjab News: ਸਾਬਕਾ ਖ਼ਜ਼ਾਨਾ ਮੰਤਰੀ ਮਨਪ੍ਰੀਤ ਸਿੰਘ ਬਾਦਲ ਨੂੰ ਪਿਆ ਦਿਲ ਦਾ ਦੌਰਾ
Published : Mar 10, 2024, 2:46 pm IST
Updated : Mar 10, 2024, 4:27 pm IST
SHARE ARTICLE
Manpreet Badal
Manpreet Badal

ਬਠਿੰਡਾ ਦੇ ਹਸਪਤਾਲ ਵਿਚ ਭਰਤੀ

Punjab News: ਪੰਜਾਬ ਦੇ ਸਾਬਕਾ ਖ਼ਜ਼ਾਨਾ ਮੰਤਰੀ ਅਤੇ ਭਾਜਪਾ ਆਗੂ ਮਨਪ੍ਰੀਤ ਸਿੰਘ ਬਾਦਲ ਨੂੰ ਦਿਲ ਦਾ ਦੌਰਾ ਪਿਆ ਹੈ। ਉਨ੍ਹਾਂ ਨੂੰ ਹਸਪਤਾਲ ਭਰਤੀ ਕਰਵਾਇਆ ਗਿਆ ਹੈ। ਮਿਲੀ ਜਾਣਕਾਰੀ ਅਨੁਸਾਰ ਉਨ੍ਹਾਂ ਨੂੰ ਬਠਿੰਡਾ ਦੇ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਹੈ, ਜਿਥੇ ਫਿਲਹਾਲ ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾ ਰਹੀ ਹੈ।

ਦੱਸ ਦੇਈਏ ਕਿ ਅੱਜ ਸਾਬਕਾ ਮੁੱਖ ਮੰਤਰੀ ਮਰਹੂਮ ਪ੍ਰਕਾਸ਼ ਸਿੰਘ ਬਾਦਲ ਦੀ ਪਹਿਲੀ ਬਰਸੀ ਵੀ ਸੀ। ਮਨਪ੍ਰੀਤ ਬਾਦਲ ਨੇ ਬਰਸੀ ਸਮਾਗਮ ਵਿਚ ਸ਼ਾਮਲ ਹੋਣਾ ਸੀ। ਇਸ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਬਠਿੰਡਾ ਦੇ ਪਾਵਰ ਹਾਊਸ ਰੋਡ 'ਤੇ ਸਥਿਤ ਇਕ ਨਿੱਜੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ। ਮਨਪ੍ਰੀਤ ਬਾਦਲ ਦੀ ਸਿਹਤ ਵਿਗੜਨ ਦੀ ਸੂਚਨਾ ਮਿਲਣ ਤੋਂ ਬਾਅਦ ਉਨ੍ਹਾਂ ਦੇ ਸਮਰਥਕ ਨਿੱਜੀ ਹਸਪਤਾਲ 'ਚ ਪੁੱਜਣੇ ਸ਼ੁਰੂ ਹੋ ਗਏ ਹਨ।

(For more Punjabi news apart from Punjab news manpreet badal heart attack , stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement