ਮੁੱਖ ਮੰਤਰੀ ਨੇ ਬਟਾਲਾ ਖੰਡ ਮਿਲ ਬਾਰੇ ਸੁਰੇਸ਼ ਕੁਮਾਰ ਕੋਲੋਂ ਮੰਗੀ ਵਿਸਥਾਰਤ ਰੀਪੋਰਟ
Published : Apr 10, 2018, 1:00 am IST
Updated : Apr 10, 2018, 1:00 am IST
SHARE ARTICLE
Caption Amarinder Singh
Caption Amarinder Singh

ਮੁੱਖ ਮੰਤਰੀ ਨੇ ਪਿਛਲੇ ਹਫ਼ਤੇ ਬਟਾਲਾ ਵਿਖੇ ਨਵੀਂ ਸਹਿਕਾਰੀ ਖੰਡ ਮਿਲ ਲਾਉਣ ਦਾ ਐਲਾਨ ਕੀਤਾ ਸੀ।

ਖੰਡ ਮਿਲ ਪ੍ਰਾਜੈਕਟ ਨੂੰ ਛੇਤੀ ਮੁਕੰਮਲ ਕਰਨ ਦਾ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ) ਨੂੰ ਭਰੋਸਾ ਦਿਵਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਪ੍ਰਸਤਾਵਤ ਬਟਾਲਾ ਖੰਡ ਮਿਲ ਬਾਰੇ ਅਪਣੇ ਮੁੱਖ ਪ੍ਰਮੁੱਖ ਸਕੱਤਰ ਸੁਰੇਸ਼ ਕੁਮਾਰ ਤੋਂ ਵਿਸਥਾਰਤ ਰੀਪੋਰਟ ਮੰਗ ਲਈ ਹੈ।ਜ਼ਿਕਰਯੋਗ ਹੈ ਮੁੱਖ ਮੰਤਰੀ ਨੇ ਪਿਛਲੇ ਹਫ਼ਤੇ ਬਟਾਲਾ ਵਿਖੇ ਨਵੀਂ ਸਹਿਕਾਰੀ ਖੰਡ ਮਿਲ ਲਾਉਣ ਦਾ ਐਲਾਨ ਕੀਤਾ ਸੀ। ਇਕ ਸਰਕਾਰੀ ਬੁਲਾਰੇ ਨੇ ਦਸਿਆ ਕਿ ਮੁੱਖ ਮੰਤਰੀ ਨੇ ਇਹ ਭਰੋਸਾ ਕਿਸਾਨਾਂ ਦੇ ਚਾਰ ਮੈਂਬਰੀ ਵਫ਼ਦ ਨੂੰ ਇਕ ਮੀਟਿੰਗ ਦੌਰਾਨ ਉਸ ਵੇਲੇ ਦਿਵਾਇਆ ਜਦੋਂ ਇਹ ਵਫ਼ਦ ਬਟਾਲਾ ਵਿਖੇ ਨਵੀਂ ਖੰਡ ਮਿਲ ਬਣਾਉਣ ਲਈ ਉਨ੍ਹਾਂ ਦਾ ਧਨਵਾਦ ਕਰਨ ਵਾਸਤੇ ਉਨ੍ਹਾਂ ਨੂੰ ਮਿਲਣ ਆਇਆ ਕਿਉਂਕਿ ਇਹ ਖੰਡ ਮਿਲ ਇਸ ਸਰਹੱਦੀ ਪੱਟੀ ਦੇ ਕਿਸਾਨਾਂ ਲਈ ਜੀਵਨ ਰੇਖਾ ਹੋਵੇਗੀ।  ਵਫ਼ਦ ਦੀ ਅਗਵਾਈ ਬੀ.ਕੇ.ਯੂ ਦੇ ਕੌਮੀ ਪ੍ਰਧਾਨ ਅਤੇ ਕੁਲ ਕਿਸਾਨ ਤਾਲਮੇਲ ਕਮੇਟੀ ਦੇ ਪ੍ਰਧਾਨ ਸਾਬਕਾ ਐਮ.ਪੀ. ਭੁਪਿੰਦਰ ਸਿੰਘ ਮਾਨ ਨੇ ਕੀਤੀ।

Caption Amarinder Singh Caption Amarinder Singh

ਮੁੱਖ ਮੰਤਰੀ ਵਲੋਂ ਸ਼ੁਰੂ ਕੀਤੀਆਂ ਕਿਸਾਨ ਪੱਖੀ ਪਹਿਲਕਦਮੀਆਂ ਲਈ ਉਨ੍ਹਾਂ ਦੀ ਸਰਾਹਨਾ ਕਰਦੇ ਹੋਏ ਮਾਨ ਨੇ ਕਿਹਾ ਕਿ ਨਵੀਂ ਖੰਡ ਮਿਲ ਸਰਹੱਦੀ ਪੱਟੀ ਦੇ ਕਿਸਾਨਾਂ ਦੇ ਨਾ ਕੇਵਲ ਜੀਵਨ ਵਿਚ ਪਰਿਵਰਤਨ ਲਿਆਉਣ ਵਿਚ ਸਹਾਈ ਹੋਵੇਗੀ ਸਗੋਂ ਇਹ ਇਸ ਖੇਤਰ ਵਿਚ ਰੁਜ਼ਗਾਰ ਦੇ ਮੌਕੇ ਵੀ ਪੈਦਾ ਕਰੇਗੀ। ਉਨ੍ਹਾਂ ਕਿਹਾ ਕਿ ਇਹ ਮਿਲ ਸਿੱਧੇ ਅਤੇ ਅਸਿੱਧੇ ਰੁਜ਼ਗਾਰ ਦੇ ਅਨੇਕਾਂ ਮੌਕੇ ਮੁਹਈਆ ਕਰਵਾਏਗੀ। ਮਾਨ ਨੇ ਹੋਰ ਕਿਹਾ ਕਿ 1960ਵਿਆਂ ਵਿਚ ਬਣਾਈ ਗਈ ਪੁਰਾਣੀ ਬਟਾਲਾ ਖੰਡ ਮਿਲ ਹੁਣ ਆਰਥਕ ਤੌਰ 'ਤੇ ਚਲਣ ਦੇ ਕਾਬਲ ਨਹੀਂ ਰਹੀ ਅਤੇ ਇਸ ਦੀ ਬਹੁਤ ਘੱਟ ਸਮਰਥਾ ਸੀ। ਪੁਰਾਣੀ ਮਸ਼ੀਨਰੀ ਅਤੇ ਵੇਲਾ ਵਿਹਾਅ ਚੁਕੀ ਤਕਨਾਲੋਜੀ ਕਾਰਨ ਇਸ ਦੀ ਕਾਰਜ ਪ੍ਰਣਾਲੀ ਢੁਕਵੀਂ ਨਹੀਂ ਸੀ। ਇਸ ਦੀ ਪਿੜਾਈ ਸਮਰਥਾ ਵੀ ਬਹੁਤ ਘੱਟ ਸੀ। ਨਤੀਜੇ ਵਜੋਂ ਉਤਪਾਦਕਤਾ ਬਹੁਤ ਘੱਟ ਸੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement