ਚੋਣ ਕਮਿਸ਼ਨ ਵਲੋਂ ਐਗਜ਼ਿਟ ਪੋਲ `ਤੇ ਪਾਬੰਦੀ
Published : Apr 10, 2019, 6:12 pm IST
Updated : Apr 10, 2019, 6:12 pm IST
SHARE ARTICLE
Election Commission of India
Election Commission of India

ਚੋਣਾਂ ਤੋਂ 48 ਘੰਟੇ ਪਹਿਲਾਂ ਵੀ ਕਿਸੇ ਵੀ ਸਰਵੇਖਣ ਜਾਂ ਓਪੀਨੀਅਨ ਪੋਲ ਨੂੰ ਦਿਖਾਉਣ `ਤੇ ਰਹੇਗੀ ਪਾਬੰਦੀ

ਚੰਡੀਗੜ੍ਹ: ਭਾਰਤੀ ਚੋਣ ਕਮਿਸ਼ਨ ਨੇ ਮਿਤੀ 11 ਅਪ੍ਰੈਲ, 2019 ਤੋਂ ਮਿਤੀ 19 ਮਈ, 2019 ਤੱਕ ਦੇਸ਼ ਭਰ ਵਿਚ ਐਗਜ਼ਿਟ ਪੋਲ `ਤੇ ਪਾਬੰਦੀ ਲਾਈ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ, ਪੰਜਾਬ ਡਾ. ਐਸ ਕਰੁਣਾ ਰਾਜੂ ਨੇ ਅੱਜ ਦੱਸਿਆ ਕਿ ਲੋਕ ਪ੍ਰਤੀਨਿਧ ਕਾਨੂੰਨ 1951 ਦੀ ਧਾਰਾ 126 ਏ ਅਨੁਸਾਰ ਮਿਤੀ 11 ਅਪ੍ਰੈਲ, 2019 ਨੂੰ ਸਵੇਰੇ 7 ਵਜੇ ਤੋਂ ਲੈ ਕੇ ਮਿਤੀ 19 ਮਈ, 2019 ਸ਼ਾਮ 6:30 ਵਜੇ ਤੱਕ ਕੋਈ ਵੀ ਐਗਜ਼ਿਟ ਪੋਲ ਨਹੀਂ ਕੀਤਾ ਜਾ ਸਕਦਾ ਅਤੇ ਨਾ ਹੀ ਕੋਈ ਪ੍ਰਿੰਟ ਜਾਂ ਇਲੈਕਟ੍ਰਾਨਿਕ ਮੀਡੀਆ ਅਤੇ ਹੋਰ ਕਿਸੇ ਵੀ ਸੰਚਾਰ ਸਾਧਨ ਉਪਰ ਐਗਜ਼ਿਟ ਪੋਲ ਨੂੰ ਦਿਖਾਇਆ ਨਹੀਂ ਜਾ ਸਕਦਾ ਹੈ। 

Dr. S. Karuna RajuDr. S. Karuna Raju

ਬੁਲਾਰੇ ਨੇ ਅਗਾਂਹ ਹੋਰ ਸਪੱਸ਼ਟੀਕਰਨ ਦਿੰਦਿਆਂ ਦੱਸਿਆ ਕਿ ਚੋਣਾਂ ਵਾਲੇ ਖੇਤਰਾਂ ਵਿਚ ਚੋਣਾਂ ਤੋਂ 48 ਘੰਟੇ ਪਹਿਲਾਂ ਕੋਈ ਵੀ ਇਲੈਕਟ੍ਰਾਨਿਕ ਮੀਡੀਆ ਕਿਸੇ ਵੀ ਐਗਜ਼ਿਟ ਪੋਲ ਦੇ ਨਤੀਜੇ ਜਾਂ ਸਰਵੇਖਣ ਨੂੰ ਨਹੀਂ ਦਿਖਾ ਸਕੇਗਾ।

Election Commission Of IndiaElection Commission Of India

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement