ਜ਼ਿਲੇ 'ਚ ਹੁਣ ਤਕ ਕੋਰੋਨਾ ਦੇ 74 ਸ਼ੱਕੀ ਮਰੀਜ਼ਾਂ ਦੀ ਜਾਂਚ : ਸਿਵਲ ਸਰਜਨ
Published : Apr 10, 2020, 11:29 am IST
Updated : Apr 10, 2020, 11:29 am IST
SHARE ARTICLE
ਜ਼ਿਲੇ 'ਚ ਹੁਣ ਤਕ ਕੋਰੋਨਾ ਦੇ 74 ਸ਼ੱਕੀ ਮਰੀਜ਼ਾਂ ਦੀ ਜਾਂਚ : ਸਿਵਲ ਸਰਜਨ
ਜ਼ਿਲੇ 'ਚ ਹੁਣ ਤਕ ਕੋਰੋਨਾ ਦੇ 74 ਸ਼ੱਕੀ ਮਰੀਜ਼ਾਂ ਦੀ ਜਾਂਚ : ਸਿਵਲ ਸਰਜਨ

62 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਨੈਗੇਟਿਵ, 10 ਦੀ ਰਿਪੋਰਟ ਪੈਂਡਿੰਗ

ਫ਼ਤਿਹਗੜ੍ਹ ਸਾਹਿਬ, 9 ਅਪ੍ਰੈਲ (ਇੰਦਰਪ੍ਰੀਤ ਬਖਸ਼ੀ) : ਜ਼ਿਲੇ ਵਿਚ ਹੁਣ ਤਕ ਕੋਰੋਨਾ ਵਾਇਰਸ ਦੇ 74 ਸ਼ੱਕੀ ਮਰੀਜ਼ਾਂ ਦੇ ਨਮੂਲੇ ਲਏ ਗਏ ਹਨ, ਜਿਨ੍ਹਾਂ ਵਿਚੋਂ 64 ਮਰੀਜ਼ਾਂ ਦੀ ਰਿਪੋਰਟ ਆ ਚੁਕੀ ਹੈ ਅਤੇ ਬਾਕੀ 10 ਸ਼ੱਕੀ ਮਰੀਜ਼ਾਂ ਦੀ ਰਿਪੋਰਟ ਆਉਣੀ ਬਾਕੀ ਹੈ।

ਸਿਵਲ ਸਰਜਨ ਡਾ. ਐਨ.ਕੇ. ਅਗਰਵਾਲਸਿਵਲ ਸਰਜਨ ਡਾ. ਐਨ.ਕੇ. ਅਗਰਵਾਲ

ਇਸ ਗੱਲ ਦੀ ਜਾਣਕਾਰੀ ਦਿੰਦਿਆਂ ਸਿਵਲ ਸਰਜਨ ਡਾ. ਐਨ.ਕੇ. ਅਗਰਵਾਲ ਨੇ ਦਸਿਆ ਕਿ 62 ਮਰੀਜ਼ਾਂ ਦੀ ਰਿਪੋਰਟ ਨੈਗੇਟਿਵ ਆਈ ਹੈ ਜਦਕਿ 2 ਮਰੀਜ਼ਾਂ ਦੀ ਰਿਪੋਰਟ ਪਿਛਲੇ ਦਿਨੀਂ ਪਾਜ਼ੇਟਿਵ ਆਈ ਸੀ। ਉਨ੍ਹਾਂ ਦਸਿਆ ਕਿ 2 ਪਾਜੇਟਿਵ ਆਉਣ ਵਾਲੇ ਮਰੀਜ਼ ਦਿੱਲੀ ਤੋਂ 32 ਲੋਕਾਂ ਨਾਲ ਆਏ ਸਨ। ਉਨ੍ਹਾਂ ਦਸਿਆ ਕਿ ਵਿਭਾਗ ਵਲੋਂ ਇਹ ਸਾਰੇ ਲੋਕਾਂ ਨੂੰ ਟਰੇਸ ਕਰ ਕੇ 14 ਦਿਨਾਂ ਲਈ ਇਕਾਂਤਵਾਸ ਕਰ ਦਿਤਾ ਗਿਆ ਸੀ। ਉਨ੍ਹਾਂ ਦਸਿਆ ਕਿ ਪਾਜ਼ੇਟਿਵ ਆਉਣ ਵਾਲੇ 2 ਮਰੀਜ਼ਾਂ ਦੇ ਸੰਪਰਕ ਵਿਚ ਆਏ 145 ਵਿਅਕਤੀਆਂ ਦੀ ਭਾਲ ਕਰ ਕੇ ਇਕਾਂਤਵਾਸ ਕਰ ਦਿਤਾ ਗਿਆ ਹੈ, ਜਿਨ੍ਹਾਂ ਵਿਚੋਂ ਅੱਜ 10 ਨਵੇਂ ਨਮੂਨੇ ਜਾਂਚ ਲਈ ਭੇਜੇ ਗਏ ਹਨ ਜਿਨ੍ਹਾਂ ਦੀ ਰਿਪੋਰਟ ਆਉਣੀ ਬਾਕੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement