ਪੰਜਾਬ 'ਚ ਹੁਣ ਰੋਜ਼ਾਨਾ ਹੋਣਗੇ ਕਰੋਨਾ ਸਬੰਧੀ 800 ਟੈਸਟ : ਡੀ.ਕੇ. ਤਿਵਾੜੀ
Published : Apr 10, 2020, 4:28 pm IST
Updated : Apr 10, 2020, 4:33 pm IST
SHARE ARTICLE
File Photo
File Photo

ਆਰ.ਟੀ.ਪੀ.ਸੀ.ਆਰ 5 ਅਤੇ 4 ਆਰ.ਐਨ.ਏ. ਮਸ਼ੀਨਾਂ ਸਥਾਪਤ

ਚੰਡੀਗੜ੍ਹ  (ਸ.ਸ.ਸ) : ਦੁਨੀਆਂ ਭਰ ਵਿਚ ਚਿੰਤਾ ਦਾ ਵਿਸ਼ਾ ਬਣੇ ਹੋਏ ਕੋਵਿਡ-19 ਨੂੰ ਮਾਤ ਪਾਉਣ ਲਈ ਪੰਜਾਬ ਸਰਕਾਰ ਨੇ ਕੋਰੋਨਾ ਦੇ ਸ਼ੱਕੀ ਮਰੀਜ਼ਾਂ ਦੇ ਟੈਸਟ ਕਰਨ ਲਈ 5 ਆਰ.ਟੀ.ਪੀ.ਸੀ.ਆਰ ਮਸ਼ੀਨਾਂ ਅਤੇ 4 ਆਰ.ਐਨ.ਏ. ਐਕਸਟਰੇਕਸ਼ਨ ਮਸ਼ੀਨਾਂ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਦੇ ਵਾਇਰਲ ਰਿਸਰਚ ਡਾਇਗਨੋਸਟਿਕ ਲੈਬ ਵਿਖੇ ਸਥਾਪਤ ਕਰ ਦਿਤੀਆਂ ਗਈਆਂ ਹਨ। ਇਸ ਨਾਲ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ  ਵਿਚ ਹੁਣ ਰੋਜ਼ਾਨਾ 400-400 ਟੈਸਟ ਕੀਤੇ ਜਾ ਸਕਣਗੇ।

File photoFile photo

ਉਕਤ ਜਾਣਕਾਰੀ ਅੱਜ ਇਥੇ ਡਾਕਟਰੀ ਸਿਖਿਆ ਅਤੇ ਖੋਜ ਬਾਰੇ ਵਿਭਾਗ ਦੇ ਪ੍ਰਮੁੱਖ ਸਕੱਤਰ ਸ਼੍ਰੀ ਡੀ.ਕੇ. ਤਿਵਾੜੀ ਨੇ ਦਿਤੀ। ਉਨ੍ਹਾਂ ਦਸਿਆ ਕਿ ਪੰਜਾਬ ਸਰਕਾਰ ਵਲੋਂ ਕਰੋਨਾ ਵਾਇਰਸ ਦੇ ਟਾਕਰੇ ਲਈ ਜੰਗੀ ਪੱਧਰ 'ਤੇ ਤਿਆਰੀ ਕੀਤੀ ਗਈਆਂ ਹਨ ਜਿਸ ਤਹਿਤ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਅਤੇ ਅੰਮ੍ਰਿਤਸਰ ਲਈ 5 ਆਰ.ਟੀ.ਪੀ.ਸੀ.ਆਰ ਮਸ਼ੀਨਾਂ ਦੀ ਖ਼ਰੀਦ ਤਕਰੀਬਨ 1.6 ਕਰੋੜ ਦੀ ਲਾਗਤ ਨਾਲ ਖ਼੍ਰੀਦੀਆਂ ਗਈਆਂ ਹਨ ਇਸ ਤਰ੍ਹਾਂ ਹੁਣ ਰਾਜ ਵਿਚ ਕੁਲ 8 ਆਰ.ਟੀ.ਪੀ.ਸੀ.ਆਰ ਮਸ਼ੀਨਾਂ ਹੋ ਗਈਆਂ ਹਨ। ਇਸ ਤੋਂ ਇਲਾਵਾ 4 ਆਰ.ਐਨ.ਏ. ਐਕਸਟਰੇਕਸਨ ਮਸ਼ੀਨਾਂ ਵੀ ਤਕਰੀਬਨ 1.26 ਕਰੋੜ ਦੀ ਲਾਗਤ ਨਾਲ ਖ਼੍ਰੀਦੀਆਂ ਗਈਆਂ ਹਨ


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement