ਮਹਿੰਗੇ ਭਾਅ ਸਬਜ਼ੀਆਂ ਵੇਚਣ ਵਾਲਿਆਂ ਦੇ ਲਾਇਸੰਸ ਰੱਦ
Published : Apr 10, 2020, 10:52 am IST
Updated : Apr 10, 2020, 10:52 am IST
SHARE ARTICLE
Cancellation of License of Vegetable Sellers for Expensive Prices
Cancellation of License of Vegetable Sellers for Expensive Prices

ਮਹਿੰਗੇ ਭਾਅ ਸਬਜ਼ੀਆਂ ਵੇਚਣ ਵਾਲਿਆਂ ਦੇ ਲਾਇਸੰਸ ਰੱਦ

ਫ਼ਿਰੋਜ਼ਪੁਰ, 9 ਅਪ੍ਰੈਲ (ਜਗਵੰਤ ਸਿੰਘ ਮੱਲ੍ਹੀ) : ਜ਼ਰੂਰੀ ਵਸਤੂਆਂ ਮਹਿੰਗੀਆਂ ਵੇਚਣ ਵਾਲਿਆਂ ਵਿਰੁਧ ਸਖ਼ਤ ਕਾਰਵਾਈ ਕਰਦੇ ਹੋਏ ਜ਼ਿਲ੍ਹਾ ਪ੍ਰਸ਼ਾਸਨ ਨੇ ਬੀਤੇ ਦਿਨੀਂ 2 ਸਬਜ਼ੀ ਵਿਕ੍ਰੇਤਾਵਾਂ ਦੇ ਲਾਇਸੰਸ ਰੱਦ ਕਰ ਦਿਤੇ।

ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਕੁਲਵੰਤ ਸਿੰਘ ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਕੁਲਵੰਤ ਸਿੰਘ

ਡਿਪਟੀ ਕਮਿਸ਼ਨਰ ਫ਼ਿਰੋਜ਼ਪੁਰ ਕੁਲਵੰਤ ਸਿੰਘ ਨੇ ਦਸਿਆ ਕਿ ਲੋਕਾਂ ਨੂੰ ਜ਼ਰੂਰੀ ਵਸਤੂਆਂ ਗ੍ਰੇਸਰੀ, ਫਲ-ਸਬਜ਼ੀਆਂ, ਦੁਧ ਉਤਪਾਦਾਂ ਅਤੇ ਦਵਾਈਆਂ ਦੇ ਸਹੀ ਭਾਅ 'ਤੇ ਉਪਲੱਬਧ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਚੈਕਿੰਗ ਸ਼ੁਰੂ ਕਰਵਾਈ ਗਈ ਹੈ। ਇਹ ਚੈਕਿੰਗ ਸਬੰਧਤ ਵਿਭਾਗਾਂ ਵਲੋਂ ਗਠਿਤ ਵਿਸ਼ੇਸ਼ ਟੀਮਾਂ ਵਲੋਂ ਕੀਤੀ ਜਾ ਰਹੀ ਹੈ। ਉਨ੍ਹਾਂ ਦਸਿਆ ਕਿ ਕੁੱਝ ਸ਼ਿਕਾਇਤਾਂ ਉਨ੍ਹਾਂ ਕੋਲ ਆਈਆਂ ਸਨ ਕਿ ਕੁੱਝ ਦੁਕਾਨਦਾਰ ਜ਼ਰੂਰੀ ਵਸਤੂਆਂ ਪ੍ਰਸ਼ਾਸਨ ਵਲੋਂ ਨਿਰਧਾਰਤ ਰੇਟਾਂ ਤੋਂ ਜ਼ਿਆਦਾ ਰੇਟ 'ਤੇ ਵੇਚ ਰਹੇ ਹਨ।

ਉਨ੍ਹਾਂ ਕਿਹਾ ਕਿ ਇਸ ਸੰਕਟ ਦੀ ਘੜੀ ਵਿਚ ਵੀ ਮੁਨਾਫ਼ਾਖੋਰੀ ਦੀ ਸੋਚਣ ਵਾਲੇ ਦੁਕਾਨਦਾਰਾਂ ਵਿਰੁਧ ਸਖ਼ਤ ਕਾਰਵਾਈ ਕੀਤੀ ਜਾਵੇਗੀ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਲੋਕਾਂ ਨੂੰ ਸਾਰੀਆਂ ਜ਼ਰੂਰੀ ਵਸਤੂਆਂ ਉੱਚਿਤ ਕੀਮਤਾਂ 'ਤੇ ਉਪਲੱਬਧ ਕਰਵਾਉਣ ਵਚਨਬੱਧ ਹੈ। ਇਸ ਲਈ ਸਬੰਧਤ ਵਿਭਾਗਾਂ ਅਤੇ ਜ਼ੋਨਲ ਲਾਇਸੈਂਸਿੰਗ ਅਥਾਰਟੀ ਨੂੰ ਲਗਾਤਾਰ ਚੈਕਿੰਗ ਕਰਨ, ਮੁਨਾਫ਼ਾਖੋਰੀ ਤੇ ਕਾਲਾਬਾਜ਼ਾਰੀ 'ਤੇ ਰੋਕ ਲਗਾਉਣ ਲਈ ਕਿਹਾ ਗਿਆ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਜ਼ਰੂਰੀ ਵਸਤੂਆਂ ਦੇ ਮੁੱਲ ਪ੍ਰਸ਼ਾਸਨ ਵੱਲੋਂ ਪਹਿਲਾ ਹੀ ਨਿਰਧਾਰਿਤ ਕੀਤੇ ਜਾ ਚੁੱਕੇ ਹਨ। ਇਸ ਲਈ ਕੋਈ ਵੀ ਦੁਕਾਨਦਾਰ ਇਸ ਤੋਂ ਜ਼ਿਆਦਾ ਮੁੱਲ ਨਹੀਂ ਵਸੂਲ ਸਕਦਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement