ਮੁੱਖ ਮੰਤਰੀ ਵੱਲੋਂ ਦਿੱਤੇ ਭਰੋਸੇ ਤੋਂ ਬਾਅਦ ਆੜ੍ਹਤੀਆਂ ਨੇ ਰੱਦ ਕੀਤੀ ਆਪਣੀ ਹੜਤਾਲ
Published : Apr 10, 2021, 3:45 pm IST
Updated : Apr 10, 2021, 3:45 pm IST
SHARE ARTICLE
Meeting of Arhtiyas with Government
Meeting of Arhtiyas with Government

ਕੈਪਟਨ ਅਮਰਿੰਦਰ ਨੇ ਆੜ੍ਹਤੀਆਂ ਦੀ 131 ਕਰੋੜ ਦੀ ਬਕਾਇਆ ਰਾਸ਼ੀ ਜਾਰੀ ਕਰਨ ਦਾ ਐਲਾਨ ਕਰ ਦਿੱਤਾ ਹੈ

ਚੰਡੀਗੜ੍ਹ: ਕਿਸਾਨਾਂ ਨੂੰ ਫਸਲ ਸਿੱਧੀ ਅਦਾਇਗੀ ਦੇ ਮਾਮਲੇ ‘ਚ ਸੂਬੇ ਦੇ ਆੜ੍ਹਤੀਆਂ ਦੀ ਸਰਕਾਰ ਨਾਲ ਮੀਟਿੰਗ ਚੱਲ ਰਹੀ ਸੀ। ਮੀਟਿੰਗ ਤੋਂ ਬਾਅਦ ਆੜ੍ਹਤੀਆਂ ਨੇ ਆਪਣੀ ਹੜਤਾਲ ਵਾਪਸ ਲੈ ਲਈ ਹੈ।ਮੀਟਿੰਗ ਦੌਰਾਨ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਆੜ੍ਹਤੀਆਂ ਵਿਚਾਲੇ ਸਹਿਮਤੀ ਬਣ ਗਈ ਹੈ। ਕੈਪਟਨ ਅਮਰਿੰਦਰ ਨੇ ਆੜ੍ਹਤੀਆਂ ਦੀ 131 ਕਰੋੜ ਦੀ ਬਕਾਇਆ ਰਾਸ਼ੀ ਜਾਰੀ ਕਰਨ ਦਾ ਐਲਾਨ ਕਰ ਦਿੱਤਾ ਹੈ।

Captain Amarinder SinghCaptain Amarinder Singh

ਦੱਸ ਦੇਈਏ ਕਿ ਇਸ ਮੀਟਿੰਗ ਦੌਰਾਨ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਵੀ ਮੌਜੂਦ ਸਨ। ਦੱਸ ਦਈਏ ਕਿ ਆੜ੍ਹਤੀ ਐਸੋਸੀਏਸ਼ਨ ਦੀ ਮੀਟਿੰਗ ਲੁਧਿਆਣਾ 'ਚ ਹੋ ਰਹੀ ਸੀ। ਇਸ ਦੇ ਨਾਲ ਹੀ ਪੰਜਾਬ ਸਰਕਾਰ ਦੇ ਮੰਤਰੀ ਭਾਰਤ ਭੂਸ਼ਣ ਆਸ਼ੂ ਪੰਜਾਬ ਦੇ ਰਾਜਪੂਰਾ ਅਨਾਜ ਮੰਡੀ 'ਚ ਕਣਕ ਦੀ ਖਰੀਦ ਸ਼ੁਰੂ ਕਰਵਾਉਣਗੇ। ਇਸ ਦੌਰਾਨ ਉਨ੍ਹਾਂ ਦੇ ਨਾਲ ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਵੀ ਮੌਜੂਦ ਹੋਣਗੇ। 

Wheat procurement Wheat procurement

ਜ਼ਿਕਰਯੋਗ ਹੈ ਕਿ ਕੇਂਦਰ ਸਰਕਾਰ ਨੇ ਫ਼ਸਲਾਂ ਦੀ ਸਿੱਧੀ ਅਦਾਇਗੀ ਦਾ ਰੇੜਕਾ ਲਾ ਰੱਖਿਆ ਹੈ ਪਰ ਆੜ੍ਹਤੀਆਂ ਦਾ ਕਹਿਣਾ ਸੀ ਕਿ ਉਹ ਅਜਿਹਾ ਨਹੀਂ ਹੋਣ ਦੇਣਗੇ। ਪੰਜਾਬ ਦੇ ਆੜ੍ਹਤੀਆਂ ਨੇ ਚਿਤਾਵਨੀ ਦਿੰਦਿਆਂ ਕਿਹਾ ਸੀ ਕਿ ਜਦੋਂ ਤੱਕ ਕੇਂਦਰ ਅਤੇ ਸੂਬਾ ਸਰਕਾਰ ਸਿੱਧੀ ਅਦਾਇਗੀ ਦਾ ਫ਼ੈਸਲਾ ਵਾਪਸ ਨਹੀਂ ਲੈਂਦੀ, ਉਦੋਂ ਤੱਕ ਪੰਜਾਬ ਦੇ ਸਮੂਹ ਆੜ੍ਹਤੀਏ ਹੜਤਾਲ ਤੇ ਰਹਿਣਗੇ ਅਤੇ ਮੰਡੀਆਂ ‘ਚੋਂ ਫ਼ਸਲ ਦਾ ਇੱਕ ਦਾਣਾ ਵੀ ਖ਼ਰੀਦ ਨਹੀਂ ਕਰਨ ਦਿੱਤਾ ਜਾਵੇਗਾ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਵੀਡੀਓ ਕਾਨਫਰੰਸਿੰਗ ਰਾਹੀਂ ਹੋਈ ਮੀਟਿੰਗ ਦੌਰਾਨ ਆੜ੍ਹਤੀਆਂ ਵੱਲੋਂ ਇਹ ਫ਼ੈਸਲਾ ਵਾਪਸ ਲੈ ਲਿਆ ਗਿਆ ਹੈ।

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement