ਸਰਕਾਰ ਦੇ ਭਰੋਸੇ ਮਗਰੋਂ ਹਰੀਕੇ ਮਾਰਗ 'ਤੇ ਆੜ੍ਹਤੀਆਂ ਦੇ ਸਮਰਥਨ 'ਚ ਕਿਸਾਨਾਂ ਦਾ ਰੋਸ ਪ੍ਰਦਰਸ਼ਨ ਖ਼ਤਮ
Published : Apr 10, 2021, 3:53 pm IST
Updated : Apr 10, 2021, 3:53 pm IST
SHARE ARTICLE
Farmers' protest
Farmers' protest

ਦੇਸ਼ ਦੇ ਪ੍ਰਧਾਨ ਮੰਤਰੀ ਤੇ ਖੇਤੀ ਮੰਤਰੀ ਦੇ ਪੁਤਲੇ ਸਾੜੇ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਵੀ ਨਾਅਰੇਬਾਜ਼ੀ ਕੀਤੀ।

ਅੰਮ੍ਰਿਤਸਰ: ਖੇਤੀ ਕਾਨੂੰਨਾਂ ਦੇ ਖ਼ਿਲਾਫ਼ ਕਿਸਾਨਾਂ ਦਾ ਅੰਦੋਲਨ ਲਗਾਤਾਰ ਤੇਜ਼ ਹੁੰਦਾ ਜਾ ਰਿਹਾ ਹੈ। ਦੂਜੇ ਪਾਸੇ ਅੱਜ ਪੰਜਾਬ ਵਿੱਚ ਅਧਿਕਾਰਤ ਤੌਰ 'ਤੇ ਕਣਕ ਦੀ ਫਸਲ ਦੀ ਖਰੀਦ ਸ਼ੁਰੂ ਹੋ ਗਈ ਹੈ। ਕੇਂਦਰ ਸਰਕਾਰ ਨੇ ਕਿਸਾਨਾਂ ਨੂੰ ਕਣਕ ਦੀ ਸਿੱਧੀ ਅਦਾਇਗੀ ਦਾ ਫੈਸਲਾ ਕੀਤਾ ਹੋਇਆ ਹੈ। ਇਸ ਫੈਸਲੇ ਦਾ ਪੰਜਾਬ ਅਤੇ ਹਰਿਆਣਾ ਦੇ ਆੜ੍ਹਤੀ ਵਰਗ ਨੇ ਵਿਰੋਧ ਕੀਤਾ ਹੈ ਪਰ ਸ਼ਨੀਵਾਰ ਨੂੰ ਹਰਿਆਣਾ ਦੇ ਆੜ੍ਹਤੀਆਂ ਨੇ ਸਰਕਾਰ ਦੇ ਭਰੋਸੇ ਮਗਰੋਂ ਆਪਣੀ ਹੜਤਾਲ ਖ਼ਤਮ ਕਰ ਦਿੱਤੀ।

Farmer protestFarmer protest

ਦੱਸ ਦਈਏ ਕਿ ਕਣਕ ਦੀ ਸਿੱਧੀ ਅਦਾਇਗੀ ਦੇ ਮਾਮਲੇ 'ਚ ਹੜਤਾਲ 'ਤੇ ਗਏ ਆੜ੍ਹਤੀਆਂ ਦੇ ਸਮਰਥਨ 'ਚ ਕਿਸਾਨਾਂ ਨੇ ਅੰਮ੍ਰਿਤਸਰ ਹਰੀਕੇ ਮਾਰਗ 'ਤੇ ਰੋਸ ਪ੍ਰਦਰਸ਼ਨ ਕੀਤਾ। ਇਸ ਦੌਰਾਨ ਕੇਂਦਰ ਸਰਕਾਰ ਖਿਲਾਫ਼ ਆੜਤੀਆਂ ਦੇ ਹੱਕ 'ਚ ਪ੍ਰਦਰਸ਼ਨ ਕਰਦੇ ਹੋਏ ਕਿਸਾਨਾਂ ਨੇ ਦੇਸ਼ ਦੇ ਪ੍ਰਧਾਨ ਮੰਤਰੀ ਤੇ ਖੇਤੀ ਮੰਤਰੀ ਦੇ ਪੁਤਲੇ ਸਾੜੇ ਅਤੇ ਪੰਜਾਬ ਸਰਕਾਰ ਦੇ ਖਿਲਾਫ਼ ਵੀ ਨਾਅਰੇਬਾਜ਼ੀ ਕੀਤੀ।

mandimandi

ਅੰਮ੍ਰਿਤਸਰ ਹਰੀਕੇ ਬਠਿੰਡਾ ਮੁੱਖ ਮਾਰਗ 'ਤੇ ਅਰਥੀ ਚੁੱਕ ਕੇ ਕਿਸਾਨਾਂ ਨੇ ਮਾਰਚ ਕੱਢਿਆ। ਇਸ ਦੌਰਾਨ ਸੜਕ 'ਤੇ ਕੁਝ ਸਮੇਂ ਲਈ ਚੱਕਾ ਜਾਮ ਵੀ ਕੀਤਾ ਗਿਆ। ਕਿਸਾਨਾਂ ਨੇ ਕਿਹਾ ਕਿ ਕਣਕ ਦੀ ਸਿੱਧੀ ਅਦਾਇਗੀ ਦਾ ਮੁੱਦਾ ਕੇਂਦਰ ਅਤੇ ਸੂਬਾ ਸਰਕਾਰਾਂ ਦੀ ਮਿਲੀ ਭੁਗਤ ਹੈ। ਉਨ੍ਹਾਂ ਪੰਜਾਬ ਸਰਕਾਰ 'ਤੇ ਗੁੁੱਸਾ ਜਾਹਰ ਕਰਦਿਆਂ ਕਿਹਾ ਕਿ ਸੂਬਾ ਸਰਕਾਰ ਵੀ ਕਿਸਾਨਾਂ ਦਾ ਪੱਖ ਰੱਖਣ 'ਚ ਅਸਫਲ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement