ਮਾਣ ਵਾਲੀ ਗੱਲ ਪੰਜਾਬ ਦੇ ਨੌਜਵਾਨ ਨੇ ਬਾਡੀ ਬਿਲਡਿੰਗ ਮੁਕਾਬਲੇ ਵਿਚ ਇਟਲੀ 'ਚ ਗੱਡੇ ਝੰਡੇ
Published : Apr 10, 2022, 3:11 pm IST
Updated : Apr 10, 2022, 4:47 pm IST
SHARE ARTICLE
photo
photo

ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਕਾਹਲਵਾ ਦਾ ਜੰਮਪਲ ਹੈ ਮਨਿੰਦਰਪਾਲ ਸਿੰਘ

 

ਮੁਹਾਲੀ:  ਸੋਨੇ ਦੀ ਚਿੜੀ ਕਹਾਉਣ ਵਾਲੇ ਪੰਜਾਬ ਨੂੰ ਨਜ਼ਰ ਲੱਗ ਗਈ ਹੈ। ਅੱਜ ਪੰਜਾਬ ਵਿਚ ਛੇਵਾਂ ਦਰਿਆ ਨਸ਼ਿਆਂ ਦਾ ਵਗ ਰਿਹਾ ਹੈ। ਪੰਜਾਬ ਦੇ  ਨੌਜਵਾਨਾਂ ਨੂੰ ਨਸ਼ਿਆਂ ਨੇ ਘੁਣ ਵਾਂਗ ਖਾ ਲਿਆ ਹੈ ਪਰ ਇਸ ਸਭ ਤੋਂ ਕੋਹਾਂ ਦੂਰ ਪੰਜਾਬ ਦੇ ਜ਼ਿਲ੍ਹਾ ਹੁਸ਼ਿਆਰਪੁਰ ਦੇ ਪਿੰਡ ਕਾਹਲਵਾ ਦੇ ਜੰਮਪਲ ਮਨਿੰਦਰਪਾਲ ਸਿੰਘ ਨੇ ਆਪਣੀ ਬਾਡੀ ਦੇ ਦਮ ਤੇ ਇਟਲੀ ਵਿਚ ਝੰਡੇ ਗੱਡ ਦਿੱਤੇ। ਮਨਿੰਦਰਪਾਲ ਸਿੰਘ ਬਾਡੀ ਬਿਲਡਿੰਗ ਮੁਕਾਬਲਿਆਂ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦੇ ਹੋਏ ਇਟਲੀ ਭਰ ਵਿੱਚੋਂ ਦੂਜਾ ਸਥਾਨ ਹਾਸਲ ਕੀਤਾ ਹੈ।

PHOTOPHOTO

 

ਇਟਲੀ ਦੀ ਆਈ.ਸੀ.ਐਨ. ਵੱਲੋਂ ਕਰਵਾਏ ਜਾਂਦੇ ਬਾਡੀ ਬਿਲਡਿੰਗ ਮੁਕਾਬਲਿਆਂ ਵਿੱਚ ਇਟਲੀ ਭਰ ਤੋਂ ਵੱਖ ਵੱਖ ਤਰ੍ਹਾਂ ਦੀਆਂ ਕੈਟਾਗਰੀਆਂ ਦੇ ਬਾਡੀ ਬਿਲਡਰਾਂ ਨੇ ਭਾਗ ਲਿਆ ਅਤੇ ਇਸ ਪ੍ਰਤੀਯੋਗਤਾ ਵਿੱਚ ਮਨਿੰਦਰਪਾਲ ਸਿੰਘ ਵੱਲੋਂ ਪਹਿਲੀ ਵਾਰ ਹੀ ਦੂਜਾ ਨੰਬਰ ਹਾਸਲ ਕਰਕੇ ਪੰਜਾਬ ਅਤੇ ਪੰਜਾਬੀਅਤ ਦਾ ਨਾਮ ਰੌਸ਼ਨ ਕੀਤਾ ਗਿਆ।

PHOTOPHOTO

ਪ੍ਰੈੱਸ ਨਾਲ ਗੱਲਬਾਤ ਕਰਦੇ ਹੋਏ ਮਨਿੰਦਰਪਾਲ ਸਿੰਘ ਨੇ ਕਿਹਾ ਕਿ ਇਸ ਮੁਕਾਮ 'ਤੇ ਪਹੁੰਚਣ ਲਈ ਉਹ ਆਪਣੇ ਮਾਤਾ ਪਿਤਾ ਦੇ ਨਾਲ ਨਾਲ ਬਾਡੀ ਬਿਲਡਿੰਗ ਦੇ ਗੁਰ ਸਿਖਾਉਣ ਵਾਲੇ ਗੁਰੂ ਦਾ ਬਹੁਤ ਧੰਨਵਾਦੀ ਹੈ, ਜਿਨ੍ਹਾਂ ਦੀ ਸਿੱਖਿਆ ਕਰਕੇ ਅੱਜ ਮੈਂ ਇਨ੍ਹਾਂ ਮੁਕਾਬਲਿਆਂ ਵਿੱਚ ਮੋਹਰੀ ਰਿਹਾ ਹਾਂ। ਮਨਿੰਦਰ ਪਾਲ ਸਿੰਘ ਬ੍ਰੇਸ਼ੀਆ ਦੇ ਸ਼ਹਿਰ ਲੋਨਾਤੋ ਦੇਲ ਗਾਰਦਾ ਵਿਖੇ ਪਿਛਲੇ ਲੰਬੇ ਸਮੇਂ ਤੋਂ ਰਹਿ ਰਿਹਾ ਹੈ। ਉਸ ਦੀ ਇਸ ਜਿੱਤ 'ਤੇ ਇਟਲੀ ਦੇ ਸਮੂਹ ਪੰਜਾਬੀ ਭਾਈਚਾਰੇ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement