ਬਠਿੰਡਾ ਨਹਿਰ ’ਚ ਡੁੱਬਣ ਕਾਰਨ ਔਰਤ ਦੀ ਮੌਤ

By : KOMALJEET

Published : Apr 10, 2023, 12:10 pm IST
Updated : Apr 10, 2023, 12:10 pm IST
SHARE ARTICLE
Representational Image
Representational Image

ਪੁਲਿਸ ਵਲੋਂ ਮਾਮਲੇ ਦੀ ਜਾਂਚ ਸ਼ੁਰੂ

ਬਠਿੰਡਾ : ਐਤਵਾਰ ਦੁਪਿਹਰ ਸਥਾਨਕ ਜੌਗਰ ਪਾਰਕ ਨੇੜੇ ਬਠਿੰਡਾ ਸਰਹਿੰਦ ਨਹਿਰ ਵਿਚ ਇਕ ਔਰਤ ਦੀ ਡੁੱਬਣ ਕਾਰਨ ਮੌਤ ਹੋਣ ਦੀ ਸੂਚਨਾ ਮਿਲੀ ਹੈ। ਵੇਖਣ ਵਾਲਿਆਂ ਮੁਤਾਬਕ ਔਰਤ ਨੇ ਨਹਿਰ ਦੇ ਕੰਢੇ ’ਤੇ ਖੜ ਕੇ ਉਸ ਵਿਚ ਛਾਲ ਮਾਰ ਦਿਤੀ। 

ਘਟਨਾ ਦਾ ਪਤਾ ਚਲਦਿਆਂ ਹੀ ਆਸ-ਪਾਸ ਦੇ ਲੋਕਾਂ ਨੇ ਰੌਲਾ ਪਾ ਦਿਤਾ ਤੇ ਨੌਜਵਾਨ ਵੈਲਫ਼ੇਅਰ ਸੁਸਾਇਟੀ ਦੇ ਵਲੰਟੀਅਰ  ਵੀ ਮੌਕੇ ’ਤੇ ਪੁੱਜ ਗਏ, ਜਿਨ੍ਹਾਂ ਗੋਤਾਖੋਰਾਂ ਅਤੇ ਹੋਰਨਾਂ ਦੀ ਮੱਦਦ ਨਾਲ ਨਹਿਰ ਵਿੱਚ ਔਰਤ ਦੀ ਭਾਲ ਸ਼ੁਰੂ ਕੀਤੀ। ਕਰੀਬ 20 ਮਿੰਟਾਂ ਤੋਂ ਬਾਅਦ ਔਰਤ ਨੂੰ ਨਹਿਰ ਵਿਚੋਂ ਬਾਹਰ ਕੱਢਿਆ ਗਿਆ ਪ੍ਰੰਤੂ ਤਦ ਤਕ ਉਸ ਦੀ ਮੌਤ ਹੋ ਗਈ ਸੀ।

ਮ੍ਰਿਤਕ ਔਰਤ ਦੀ ਪਹਿਚਾਣ ਰੀਨਾ ਦੇਵੀ (45 ਸਾਲ) ਪਤਨੀ ਸੁਖਦੇਵ ਰਿਸ਼ੀ ਵਾਸੀ ਬਲਰਾਮ ਨਗਰ ਵਜੋਂ ਹੋਈ ਹੈ। ਥਾਣਾ ਥਰਮਲ ਦੀ ਪੁਲਿਸ ਨੇ ਪਰਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਸੰਸਥਾ ਦੀ ਮਦਦ ਨਾਲ ਲਾਸ਼ ਨੂੰ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜਿਆ ਗਿਆ। 

Tags: death, police, suicide

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement