Mohali News : ਮੋਹਾਲੀ ਦੇ ਪਿੰਡ ਭਾਗੋਮਾਜਰਾ 'ਚ ਲੱਗੀ ਅੱਗ ,ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ
Published : Apr 10, 2024, 2:04 pm IST
Updated : Apr 10, 2024, 2:05 pm IST
SHARE ARTICLE
Fire
Fire

Mohali News : ਮੋਹਾਲੀ ਦੇ ਪਿੰਡ ਭਾਗੋਮਾਜਰਾ 'ਚ ਅੱਗ ਲੱਗਣ ਕਾਰਨ 100 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ

 Mohali News : ਮੋਹਾਲੀ ਦੇ ਨੇੜਲੇ ਪਿੰਡ ਭਾਗੋਮਾਜਰਾ ਵਿੱਚ ਝੁੱਗੀਆਂ ਨੂੰ ਅੱਗ ਲੱਗਣ ਦਾ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਅੱਗ ਲੱਗਣ ਨਾਲ 100 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋ ਗਈਆਂ ਹਨ। 

 

ਇਸ ਮੌਕੇ ‘ਤੇ ਪਹੁੰਚੀਆਂ 7 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਅੱਗ 'ਤੇ ਕਾਬੂ ਪਾਇਆ ਹੈ। ਅੱਗ ‘ਚ ਨਵਾਂ ਮੋਟਰਸਾਈਕਲ, ਗਹਿਣੇ, ਕੱਪੜੇ ਅਤੇ ਲੱਖਾਂ ਰੁਪਏ ਦਾ ਸਾਮਾਨ ਸੜ ਕੇ ਸੁਆਹ ਹੋ ਗਿਆ ਹੈ। ਅੱਗ ਲੱਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ। 

 

ਇਸ ਤੋਂ ਇਲਾਵਾ ਜਲੰਧਰ ਦੇ ਭੋਗਪੁਰ ਨੇੜੇ ਇੱਕ ਸ਼ੂਗਰ ਮਿੱਲ (Sugar mill) ਵਿੱਚ ਸ਼ਾਰਟ ਸਰਕਟ ਨਾਲ ਭਿਆਨਕ ਅੱਗ ਲੱਗ ਗਈ ਸੀ। ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਪਹੁੰਚ ਗਈਆਂ ਅਤੇ ਕਈ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਿਸੇ ਤਰ੍ਹਾਂ ਕਾਬੂ ਪਾਇਆ ਗਿਆ।

ਇਸ ਘਟਨਾ ਵਿੱਚ ਕਿਸੇ ਤਰ੍ਹਾਂ ਦਾ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਸੂਚਨਾ ਮਿਲਦੇ ਹੀ ਥਾਣਾ ਭੋਗਪੁਰ ਦੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸ਼ੂਗਰ ਮਿੱਲ ਵਿੱਚ ਅੱਗ ਲੱਗਣ ਵਾਲੀ ਥਾਂ ਦੇ ਆਸਪਾਸ ਦੇ ਇਲਾਕੇ ਵਿੱਚ ਰਿਹਾਇਸ਼ੀ ਇਲਾਕਾ ਹੈ।

Location: India, Punjab, S.A.S. Nagar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement