Punjab News: MP ਸੁਖਜਿੰਦਰ ਰੰਧਾਵਾ ਨੇ ਲਿਖੀ ਚੋਣ ਕਮਿਸ਼ਨ ਨੂੰ ਚਿੱਠੀ, ਅਕਾਲੀ ਦਲ ਦੀ ਭਰਤੀ ਮੁਹਿੰਮ ਉੱਤੇ ਚੁੱਕੇ ਸਵਾਲ
Published : Apr 10, 2025, 11:41 am IST
Updated : Apr 10, 2025, 11:50 am IST
SHARE ARTICLE
MP Sukhjinder Randhawa writes letter to Election Commission
MP Sukhjinder Randhawa writes letter to Election Commission

ਤਾਜ਼ਾ ਪੱਤਰ ਵਿਚ ਰੰਧਾਵਾ ਨੇ ਲਿਖਿਆ ਹੈ ਕਿ ਪੰਜਾਬ ਵਿਚ ਅਕਾਲੀ ਦਲ ਦੀ ਭਰਤੀ ਮੁਹਿੰਮ ਸਬੰਧੀ ਚਲ ਰਹੀਆਂ ਕੋਸ਼ਿਸ਼ਾਂ ਕਾਨੂੰਨੀ ਦਾਇਰੇ ਤੋਂ ਬਾਹਰ ਹਨ।

 

MP Sukhjinder Randhawa writes letter to Election Commission: ਕਾਂਗਰਸੀ ਆਗੂ ਅਤੇ ਐਮਪੀ ਸੁਖਜਿੰਦਰ ਸਿੰਘ ਰੰਧਾਵਾ ਨੇ ਚੋਣ ਕਮਿਸ਼ਨ ਨੂੰ ਚਿੱਠੀ ਲਿਖ ਕੇ ਅਕਾਲੀ ਦਲ ਦੀ ਭਰਤੀ ਮੁਹਿੰਮ ਅਤੇ ਪ੍ਰਧਾਨ ਦੀ ਨਿਯੁਕਤੀ ਲਈ ਰੱਖੀ ਗਈ ਤਾਰੀਕ ਤੇ ਜਗ੍ਹਾਂ ਉੱਤੇ ਸਵਾਲ ਚੁੱਕੇ ਹਨ। ਰੰਧਾਵਾ ਨੇ ਪੱਤਰ ਵਿਚ ਲਿਖਿਆ ਕਿ ਉਨ੍ਹਾਂ ਪਹਿਲਾਂ ਵੀ ਇਸ ਸਬੰਧੀ ਕਈ ਵਾਰ ਬੇਨਤੀ ਕੀਤੀ ਹੈ ਪਰ ਚੋਣ ਕਮਿਸ਼ਨ ਵਲੋਂ ਉਨ੍ਹਾਂ ਨੂੰ ਕੋਈ ਢੁਕਵਾਂ ਜਵਾਬ ਨਹੀਂ ਮਿਲਿਆ।

ਤਾਜ਼ਾ ਪੱਤਰ ਵਿਚ ਰੰਧਾਵਾ ਨੇ ਲਿਖਿਆ ਹੈ ਕਿ ਪੰਜਾਬ ਵਿਚ ਅਕਾਲੀ ਦਲ ਦੀ ਭਰਤੀ ਮੁਹਿੰਮ ਸਬੰਧੀ ਚਲ ਰਹੀਆਂ ਕੋਸ਼ਿਸ਼ਾਂ ਕਾਨੂੰਨੀ ਦਾਇਰੇ ਤੋਂ ਬਾਹਰ ਹਨ। ਇਸ ਲਈ ਚੋਣ ਕਮਿਸ਼ਨ ਨੂੰ ਇਸ ਦਾ ਨੋਟਿਸ ਲੈਣਾ ਚਾਹੀਦਾ ਹੈ।

ਉਨ੍ਹਾਂ ਅੱਗੇ ਲਿਖਿਆ ਕਿ ਅਕਾਲੀ  ਦਲ ਨੇ ਐਲਾਨ ਕੀਤਾ ਹੈ ਕਿ 12 ਅਪ੍ਰੈਲ ਨੂੰ ਅਕਾਲੀ ਦਲ ਦੇ ਪ੍ਰਧਾਨ ਦੀ ਚੋਣ ਤੇਜਾ ਸਿੰਘ ਸਮੁੰਦਰੀ ਹਾਲ, ਅੰਮ੍ਰਿਤਸਰ ਵਿਖੇ ਹੋਵੇਗੀ। ਜਦਕਿ ਇਹ ਜਗ੍ਹਾਂ ਸ਼੍ਰੋਮਣੀ ਗੁਰਦੁਆਰਾ ਕਮੇਟੀ ਦੇ ਅਧੀਨ ਹੈ ਤੇ ਇਸ ਦੀ ਵਰਤੋਂ ਧਾਰਮਕ ਗਤੀਵਿਧੀਆਂ ਲਈ ਹੁੰਦੀ ਹੈ। ਜੇਕਰ ਇਕ ਸਿਆਸੀ ਪਾਰਟੀ ਇਸ ਹਾਲ ਦੀ ਵਰਤੋਂ ਕਰਦੀ ਹੈ ਤਾਂ ਇਹ ਗੈਰ ਕਾਨੂੰਨੀ ਹੋਵੇਗਾ। 

ਇਸ ਲਈ ਚੋਣ ਕਮਿਸ਼ਨ ਨੂੰ ਇਸ ਉੱਤੇ ਤੁਰੰਤ ਰੋਕ ਲਾਉਣੀ ਚਾਹੀਦੀ ਹੈ। 

1

 

 

2

 

3

 

 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement