SIT ਵੱਲੋਂ ਕੋਟਕਪੂਰਾ ਮਾਮਲੇ ਦੀ ਜਾਂਚ ਵਿੱਚ ਹੋਰ ਸਬੂਤ ਜੁਟਾਉਣ ਲਈ ਈਮੇਲ ਤੇ ਵਟਸਐਪ ਨੰਬਰ ਜਾਰੀ 
Published : May 10, 2021, 6:16 pm IST
Updated : May 10, 2021, 6:16 pm IST
SHARE ARTICLE
File Photo
File Photo

ਇਸ ਸਬੰਧੀ ਜਾਣਕਾਰੀ ਦੇਣ ਦਾ ਕੋਈ ਵੀ ਇਛੁੱਕ ਵਿਅਕਤੀ ਸਿੱਟ ਨੂੰ ਕੋਈ ਵਿਸ਼ੇਸ਼ ਵੇਰਵੇ ਜਾਂ ਦਸਤਾਵੇਜ਼ ਪੇਸ਼ ਕਰ ਸਕਦਾ ਹੈ

ਚੰਡੀਗੜ੍ਹ 10 ਮਈ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ`ਤੇ ਪੰਜਾਬ ਸਰਕਾਰ ਵੱਲੋਂ ਗਠਿਤ ਨਵੀਂ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਦੇ ਅਧਿਕਾਰੀਆਂ ਨੇ ਸੋਮਵਾਰ ਨੂੰ ਵਿਜੀਲੈਂਸ ਭਵਨ, ਐਸ.ਏ.ਐਸ.ਨਗਰ ਵਿਖੇ ਪਲੇਠੀ ਮੀਟਿੰਗ ਕੀਤੀ ਜਿਸ ਵਿਚ ਕੋਟਕਪੂਰਾ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਪੜਤਾਲ ਕਰਨ ਦੇ ਢੰਗਾਂ ਬਾਰੇ ਵਿਚਾਰ ਵਟਾਂਦਰਾ ਕੀਤਾ ਗਿਆ।

SITSIT

ਇਸ ਤੋਂ ਪਹਿਲਾਂ ਐਸ.ਆਈ.ਟੀ. ਇਸ ਸਬੰਧੀ ਪੁਲਿਸ ਅਤੇ ਕਾਨੂੰਨੀ ਵਿਭਾਗਾਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨਾਲ ਵੱਖ ਵੱਖ ਮੀਟਿੰਗਾਂ ਵੀ ਕਰ ਚੁੱਕੀ ਹੈ।
ਇਸ ਮਾਮਲੇ ਸਬੰਧੀ ਢੁਕਵੇਂ ਸਬੂਤ ਅਤੇ ਜਾਣਕਾਰੀ, ਜੋ ਪਹਿਲਾਂ ਪੇਸ਼ ਨਾ ਕੀਤੇ ਜਾ ਸਕੇ ਹੋਣ, ਇਕੱਤਰ ਕਰਨ ਅਤੇ ਹੋਰ ਕੋਈ ਵੀ ਸੁਝਾਅ ਪ੍ਰਾਪਤ ਕਰਨ ਦੇ ਉਦੇਸ਼ ਨਾਲ ਐਸ.ਆਈ.ਟੀ. ਨੇ ਇੱਕ ਈਮੇਲ  newsit2021kotkapuracase@gmail.com  ਅਤੇ ਇੱਕ ਵਟਸਐਪ ਨੰਬਰ 98759-83237 (ਬਿਨਾਂ ਕਾਲਿੰਗ ਸਹੂਲਤ) ਜਾਰੀ ਕੀਤਾ ਹੈ ਤਾਂ ਜੋ ਇਸ ਸਬੰਧੀ ਜਾਣਕਾਰੀ ਦੇਣ ਦਾ ਕੋਈ ਵੀ ਇਛੁੱਕ ਵਿਅਕਤੀ ਸਿੱਟ ਨੂੰ ਕੋਈ ਵਿਸ਼ੇਸ਼ ਵੇਰਵੇ ਜਾਂ ਦਸਤਾਵੇਜ਼ ਪੇਸ਼ ਕਰ ਸਕੇ ਅਤੇ ਮਾਮਲੇ ਦੀ ਪ੍ਰਭਾਵਸ਼ਾਲੀ ਢੰਗ ਨਾਲ ਨਿਰਪੱਖ ਜਾਂਚ ਕੀਤੀ ਜਾ ਸਕੇ।

Beadbi KandBeadbi Kand

ਐਸ.ਆਈ.ਟੀ. ਨੇ ਭਰੋਸਾ ਦਿੱਤਾ ਹੈ ਕਿ ਮਾਨਯੋਗ ਹਾਈ ਕੋਰਟ ਦੇ ਆਦੇਸ਼ਾਂ ਅਨੁਸਾਰ ਥਾਣਾ ਕੋਟਕਪੂਰਾ ਵਿਖੇ ਦਰਜ ਐਫ.ਆਈ.ਆਰ. (ਨੰ. 192 ਮਿਤੀ 14-10-2015 ਅਤੇ ਨੰ. 129 ਮਿਤੀ 07-08-2018) ਸਬੰਧੀ ਜਾਂਚ ਜਿੰਨੀ ਛੇਤੀ ਸੰਭਵ ਹੋ ਸਕੇ, ਕੀਤੀ ਜਾਵੇਗੀ ਤਾਂ ਜੋ ਇਸਨੂੰ ਢੁੱਕਵੇਂ ਸਮੇਂ ਅੰਦਰ ਤਰਕਪੂਰਨ ਸਿੱਟੇ`ਤੇ ਲਿਜਾਇਆ ਜਾ ਸਕੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement