ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡ ਕੁਆਰਟਰ 'ਚ ਧਮਾਕਾ
Published : May 10, 2022, 6:28 am IST
Updated : May 10, 2022, 6:28 am IST
SHARE ARTICLE
image
image

ਪੰਜਾਬ ਪੁਲਿਸ ਇੰਟੈਲੀਜੈਂਸ ਹੈੱਡ ਕੁਆਰਟਰ 'ਚ ਧਮਾਕਾ


ਆਖ਼ਰ ਇਹ ਦਹਿਸ਼ਤਗਰਦੀ ਕਰਦਾ ਕੌਣ ਹੈ? ਮਾਹੌਲ ਖ਼ਰਾਬ ਕਰਨ ਦੀ ਕੋਸ਼ਿਸ਼

ਐਸ.ਏ.ਐਸ. ਨਗਰ, 9 ਮਈ (ਸੁਖਦੀਪ ਸਿੰਘ ਸੋਈ): ਅੱਜ ਰਾਤ ਮੋਹਾਲੀ ਵਿਖੇ ਸਥਿਤ ਸਟੇਟ ਪੁਲਿਸ ਇੰਟੈਲੀਜੈਂਸ ਦਫ਼ਤਰ ਵਿਚ ਧਮਾਕਾ ਹੋਇਆ ਹੈ | ਮੁਢਲੀ ਜਾਣਕਾਰੀ ਮੁਤਾਬਕ ਗਰਨੇਡ ਹਮਲਾ ਕੀਤਾ ਗਿਆ ਹੈ | ਤੀਜੀ ਮੰਜ਼ਲ ਉਪਰ ਗਰਨੇਡ ਸੁਟਿਆ ਗਿਆ, ਜਿਸ ਨਾਲ ਬਿਲਡਿੰਗਜ਼ ਦੇ ਸ਼ੀਸ਼ੇ ਟੁੱਟੇ ਹਨ | ਗਰਨੇਡ ਸੁੱਟਣ ਲਈ ਰਾਕੇਟ ਲਾਂਚਰ ਦੇ ਇਸਤੇਮਾਲ ਦੀ ਸ਼ੰਕਾ ਪ੍ਰਗਟ ਕੀਤੀ ਗਈ |
'ਬੰਬ' ਜਾਂ ਧਮਾਕਾ ਸਮਗਰੀ ਦਫ਼ਤਰ ਵਿਚ ਮੇਜ਼ ਉਤੇ ਜਾ ਡਿੱਗਾ | ਪੁਲਿਸ ਨੇ 11 ਵਜੇ ਤੋਂ ਬਾਅਦ ਬਿਆਨ ਜਾਰੀ ਕਰ ਕੇ ਦਸਿਆ ਕਿ ਘਟਨਾ, ਸ਼ਾਮ 7 ਵੱਜ ਕੇ 45 ਮਿੰਟ ਤੇ ਵਾਪਰੀ ਪਰ ਕੋਈ ਵੱਡਾ ਨੁਕਸਾਨ ਨਹੀਂ ਹੋਇਆ | ਮੌਕੇ ਉਪਰ ਘੇਰਾਬੰਦੀ ਕਰ ਕੇ ਵੱਡੀ ਗਿਣਤੀ ਵਿਚ ਫ਼ੋਰਸ ਤਾਇਨਾਤ ਕਰ ਦਿਤੀ ਗਈ ਹੈ | ਸਾਰੇ ਆਸ-ਪਾਸ ਦੇ ਖੇਤਰ ਨੂੰ  ਸੀਲ ਕਰ ਦਿਤਾ ਗਿਆ ਹੈ | ਮੀਡੀਆ ਨੂੰ  ਵੀ ਅੱਗੇ ਨਹੀਂ ਜਾਣ ਦਿਤਾ ਜਾ ਰਿਹਾ | ਆਈ.ਜੀ. ਅਤੇ ਐਸ.ਐਸ.ਪੀ. ਸਣੇ ਹੋਰ ਪੁਲਿਸ ਅਧਿਕਾਰੀ ਅਤੇ ਬੰਬ ਵਿਰੋਧੀ ਦਸਤਾ ਵੀ ਮੌਕੇ ਉਪਰ ਪਹੁੰਚ ਗਏ ਹਨ | ਪੰਜਾਬ ਪੁਲਿਸ ਦੇ ਅਧਿਕਾਰੀਆਂ ਤੋਂ ਇਲਾਵਾ ਚੰਡੀਗੜ੍ਹ ਦੇ ਐਸ.ਐਸ.ਪੀ. ਵੀ ਮੌਕੇ 'ਤੇ ਪਹੁੰਚ ਗਏ ਹਨ |

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement