ਕਿਸਾਨਾਂ ਨਾਲ ਕੀਤੇ ਗਏ ਵਾਅਦੇ ਹਾਲੇ ਤਕ ਨਹੀਂ ਹੋਏ ਪੂਰੇ : ਸਤਿਆਪਾਲ ਮਲਿਕ
Published : May 10, 2022, 12:07 am IST
Updated : May 10, 2022, 12:07 am IST
SHARE ARTICLE
image
image

ਕਿਸਾਨਾਂ ਨਾਲ ਕੀਤੇ ਗਏ ਵਾਅਦੇ ਹਾਲੇ ਤਕ ਨਹੀਂ ਹੋਏ ਪੂਰੇ : ਸਤਿਆਪਾਲ ਮਲਿਕ

ਕਿਹਾ,‘‘ਕਿਸਾਨਾਂ ਨੇ ਸਿਰਫ਼ ਦਿੱਲੀ ਤੋਂ ਅਪਣਾ ਧਰਨਾ ਖ਼ਤਮ ਕੀਤਾ ਹੈ ਪਰ ਉਨ੍ਹਾਂ ਦਾ ਅੰਦੋਲਨ ਹਾਲੇ ਵੀ ਜਿਉਂਦਾ ਹੈ’’

ਮੁਜੱਫ਼ਰਨਗਰ, 9 ਮਈ : ਮੇਘਾਲਿਆ ਦੇ ਰਾਜਪਾਲ ਸਤਿਆਪਾਲ ਮਲਿਕ ਨੇ ਕਿਹਾ ਹੈ ਕਿ ਸਰਕਾਰ ਨੇ ਖੇਤੀ ਕਾਨੂੰਨਾਂ ਵਿਰੁਧ ਕਿਸਾਨਾਂ ਦੇ ਅੰਦੋਲਨ ਨੂੰ ਖ਼ਤਮ ਕਰਨ ਲਈ ਜੋ ਵਾਅਦੇ ਕੀਤੇ ਸਨ, ਉਨ੍ਹਾਂ ਨੇ ਹਾਲੇ ਤਕ ਪੂਰੀ ਨਹੀਂ ਕੀਤਾ ਗਿਆ ਹੈ। ਰਾਜਪਾਲ ਨੇ ਘੱਟੋ-ਘੱਟ ਸਮਰਥਨ (ਐਮ.ਐਸ.ਪੀ.) ’ਤੇ ਕਾਨੂੰਨ ਬਣਾਉਣ ਦੀ ਵਕਾਲਤ ਕੀਤੀ। ਮਲਿਕ ਨੇ ਕਿਹਾ ਕਿ ਕਿਸਾਨਾਂ ਨੇ ਸਿਰਫ਼ ਦਿੱਲੀ ’ਚ ਅਪਣਾ ਧਰਨਾ ਖ਼ਤਮ ਕੀਤਾ ਹੈ ਪਰ ਤਿੰਨ ਵਿਵਾਦਿਤ ਖੇਤੀ ਕਾਨੂੰਨਾਂ ਵਿਰੁਧ ਉਨ੍ਹਾਂ ਦਾ ਅੰਦੋਲਨ ਹਾਲੇ ਵੀ ਜਿਊਂਦਾ ਹੈ। ਮਲਿਕ ਨੇ ਐਤਵਾਰ ਸ਼ਾਮ ਇਥੇ ਕਿਹਾ,‘‘ਸਰਕਾਰ ਵਲੋਂ ਕਿਸਾਨਾਂ ਨਾਲ ਕੀਤੇ ਗਏ ਵਾਅਦੇ ਪੂਰੇ ਨਹੀਂ ਹੋਏ ਹਨ। ਸਰਕਾਰ ਨੂੰ ਕਿਸਾਨਾਂ ਦੇ ਮੁੱਦੇ ਹੱਲ ਕਰਨ ਲਈ ਐਮ. ਐਸ. ਪੀ. ’ਤੇ ਕਾਨੂੰਨ ਬਣਾਉਣਾ ਚਾਹੀਦਾ।’’ ਉਨ੍ਹਾਂ ਕਿਹਾ,‘‘ਕਿਸਾਨਾਂ ਨੇ ਸਿਰਫ਼ ਦਿੱਲੀ ਤੋਂ ਅਪਣਾ ਧਰਨਾ ਖ਼ਤਮ ਕੀਤਾ ਹੈ ਪਰ ਉਨ੍ਹਾਂ ਦਾ ਅੰਦੋਲਨ ਹਾਲੇ ਵੀ ਜਿਊਂਦਾ ਹੈ।’’ ਮਲਿਕ ਨੇ ਮਹਿੰਗਾਈ ਅਤੇ ਬੇਰੁਜ਼ਗਾਰੀ ਦੇ ਮੁੱਦਿਆਂ ’ਤੇ ਵੀ ਚਰਚਾ ਕੀਤੀ ਅਤੇ ਕਿਹਾ, ‘‘ਮੁੱਖ ਮੁੱਦਿਆਂ ਦੀ ਬਜਾਏ, ਅਪ੍ਰਾਸੰਗਿਕ ਮਾਮਲਿਆਂ ’ਤੇ ਚਰਚਾ ਹੋ ਰਹੀ ਹੈ।’’ ਉਨ੍ਹਾਂ ਨੇ ਹਿੰਦੂਆਂ ਅਤੇ ਮੁਸਲਮਾਨਾਂ ਨਾਲ ਮਿਲ ਕੇ ਰੁਜ਼ਗਾਰ ਅਤੇ ਅਜਿਹੇ ਹੋਰ ਮਾਮਲਿਆਂ ਨੂੰ ਚੁੱਕਣ ਲਈ ਕਿਹਾ। ਮਲਿਕ ਬਾਘਰਾ ਦਰਗਾਹ ਵੀ ਗਏ ਅਤੇ ਉਨ੍ਹਾਂ ਨੇ ਰਾਸ਼ਟਰੀ ਲੋਕ ਦਲ (ਰਾਲੋਦ) ਅਤੇ ਸਮਾਜਵਾਦੀ ਪਾਰਟੀ (ਸਪਾ) ਸਮੇਤ ਕਈ ਦਲਾਂ ਦੇ ਨੇਤਾਵਾਂ ਨਾਲ ਮੁਲਾਕਾਤ ਕੀਤੀ। ਦਸਣਯੋਗ ਹੈ ਕਿ ਕਿਸਾਨਾਂ ਨੇ ਐਮ.ਐਸ.ਪੀ. ਸਮੇਤ ਹੋਰ ਵਾਅਦਿਆਂ ਨੂੰ ਲੈ ਕੇ ਪਿਛਲੇ ਸਾਲ ਦਸੰਬਰ ’ਚ ਅਪਣਾ ਅੰਦੋਲਨ ਵਾਪਸ ਲੈ ਲਿਆ ਸੀ। ਭਾਰਤੀ ਕਿਸਾਨ ਯੂਨੀਅਨ ਅਤੇ ਹੋਰ ਕਿਸਾਨ ਨੇਤਾਵਾਂ ਨੇ ਕਿਹਾ ਸੀ ਕਿ ਉਹ ਰਾਸ਼ਟਰੀ ਰਾਜਧਾਨੀ ਛੱਡ ਰਹੇ ਹਨ ਪਰ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਕੀਤੀਆਂ ਗਈਆਂ ਤਾਂ ਉਹ ਅੰਦੋਲਨ ਮੁੜ ਸ਼ੁਰੂ ਕਰਨਗੇ।     (ਏਜੰਸੀ)

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement