ਕੋਰਟ ਨੇ ਪੱਤਰਕਾਰ ਭਾਵਨਾ ਦੀ ਅੰਤਰਿਮ ਜ਼ਮਾਨਤ ਰੱਖੀ ਜਾਰੀ, ਮਾਮਲੇ ਦੀ ਅਗਲੀ ਸੁਣਵਾਈ 22 ਮਈ ਨੂੰ ਤੈਅ 
Published : May 10, 2023, 11:42 am IST
Updated : May 10, 2023, 11:42 am IST
SHARE ARTICLE
Punjab Haryana High Court
Punjab Haryana High Court

ਹਾਈਕੋਰਟ ਨੇ ਕਿਹਾ ਕਿ ਇਨ੍ਹਾਂ ਦੋਵਾਂ ਦੋਸ਼ੀਆਂ ਖਿਲਾਫ਼ ਕੋਈ ਗੈਰ-ਜ਼ਮਾਨਤੀ ਅਪਰਾਧ ਨਹੀਂ ਹੈ।  

ਲੁਧਿਆਣਾ - ਲੁਧਿਆਣਾ ਵਿਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਪ੍ਰੋਗਰਾਮ ਦੀ ਕਵਰੇਜ ਕਰਨ ਜਾ ਰਹੀ ਮਹਿਲਾ ਪੱਤਰਕਾਰ ਭਾਵਨਾ ਦੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੰਤਰਿਮ ਜ਼ਮਾਨਤ ਜਾਰੀ ਰੱਖੀ ਹੈ। ਜਸਟਿਸ ਏ.ਜੀ ਮਸੀਹ ਨੇ ਡਰਾਈਵਰ ਪਰਮਿੰਦਰ ਸਿੰਘ ਅਤੇ ਮ੍ਰਿਤੁੰਜੇ ਕੁਮਾਰ ਨੂੰ ਅੰਤਰਿਮ ਜ਼ਮਾਨਤ ਦਾ ਲਾਭ ਦਿੰਦੇ ਹੋਏ ਮਾਮਲੇ ਦੀ ਅਗਲੀ ਸੁਣਵਾਈ 22 ਮਈ ਨੂੰ ਤੈਅ ਕੀਤੀ ਹੈ। ਹਾਈਕੋਰਟ ਨੇ ਕਿਹਾ ਕਿ ਇਨ੍ਹਾਂ ਦੋਵਾਂ ਦੋਸ਼ੀਆਂ ਖਿਲਾਫ਼ ਕੋਈ ਗੈਰ-ਜ਼ਮਾਨਤੀ ਅਪਰਾਧ ਨਹੀਂ ਹੈ।  

ਅਜਿਹੀ ਸਥਿਤੀ ਵਿਚ ਪੁਲਿਸ ਅਤੇ ਅਦਾਲਤ ਦੋਵਾਂ ਨੇ ਉਸ ਨੂੰ ਇਹ ਨਹੀਂ ਦੱਸਿਆ ਕਿ ਉਹ ਜ਼ਮਾਨਤ ਲੈ ਸਕਦਾ ਹੈ। ਇਸ ਮਾਮਲੇ ਵਿਚ ਕਾਨੂੰਨ ਦੀ ਅਣਦੇਖੀ ਕਰਕੇ ਮੁਲਜ਼ਮਾਂ ਨੂੰ ਮਕੈਨੀਕਲ ਢੰਗ ਨਾਲ ਗ੍ਰਿਫ਼਼ਤਾਰ ਕਰਕੇ ਜੇਲ੍ਹ ਭੇਜ ਦਿੱਤਾ ਗਿਆ। ਉਨ੍ਹਾਂ ਨੂੰ ਇਹ ਨਹੀਂ ਦੱਸਿਆ ਗਿਆ ਕਿ ਜ਼ਮਾਨਤੀ ਅਪਰਾਧਾਂ ਵਿਚ ਜ਼ਮਾਨਤ ਦਾ ਲਾਭ ਲਿਆ ਜਾ ਸਕਦਾ ਹੈ।

ਇਸ ਤਰ੍ਹਾਂ, ਗੈਰ-ਕਾਨੂੰਨੀ ਨਜ਼ਰਬੰਦੀ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ। ਸੰਵਿਧਾਨਕ ਅਦਾਲਤ ਇਸ ਮਾਮਲੇ ਵਿਚ ਤੱਥਾਂ ਨੂੰ ਨਜ਼ਰਅੰਦਾਜ਼ ਨਹੀਂ ਕਰ ਸਕਦੀ ਕਿ ਜਦੋਂ ਕੋਈ ਵਿਅਕਤੀ ਜ਼ਮਾਨਤ ਦਾ ਲਾਭ ਲੈਣ ਦਾ ਹੱਕਦਾਰ ਹੈ ਤਾਂ ਉਸ ਨੂੰ ਜੇਲ੍ਹ ਵਿਚ ਕਿਵੇਂ ਰੱਖਿਆ ਜਾ ਸਕਦਾ ਹੈ। ਅਦਾਲਤ ਨੇ ਪੰਜਾਬ ਸਰਕਾਰ ਵੱਲੋਂ ਐਫਆਈਆਰ ਰੱਦ ਕਰਨ ਦੀ ਮੰਗ ’ਤੇ ਜਵਾਬ ਦਾਖ਼ਲ ਕਰਨ ਲਈ ਸਮਾਂ ਦੇਣ ਦੀ ਮੰਗ ’ਤੇ ਸੁਣਵਾਈ ਮੁਲਤਵੀ ਕਰ ਦਿੱਤੀ।

ਮਹਿਲਾ ਪੱਤਰਕਾਰ ਭਾਵਨਾ ਆਮ ਆਦਮੀ ਕਲੀਨਿਕ ਦੇ ਉਦਘਾਟਨ ਨੂੰ ਕਵਰ ਕਰਨ ਲਈ ਲੁਧਿਆਣਾ ਜਾ ਰਹੀ ਸੀ। ਉਸ ਦੇ ਦੋ ਸਾਥੀਆਂ ਮ੍ਰਿਤੁਜੇ ਕੁਮਾਰ ਅਤੇ ਡਰਾਈਵਰ ਪਰਮਿੰਦਰ ਸਿੰਘ ਨੂੰ ਲੁਧਿਆਣਾ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਸੀ। ਮ੍ਰਿਤੁੰਜੇ ਅਤੇ ਪਰਮਿੰਦਰ 'ਤੇ ਔਰਤ ਨੂੰ ਕਾਰ ਵਿਚ ਕੁੱਟਣ ਦਾ ਦੋਸ਼ ਹੈ, ਜਦਕਿ ਭਾਵਨਾ 'ਤੇ ਔਰਤ ਨੂੰ ਅਪਸ਼ਬਦ ਬੋਲਣ ਦਾ ਦੋਸ਼ ਹੈ। ਇਸ ਤੋਂ ਬਾਅਦ ਲੁਧਿਆਣਾ ਪੁਲਿਸ ਵੱਲੋਂ ਦੱਸਿਆ ਗਿਆ ਕਿ ਮਹਿਲਾ ਦੀ ਸ਼ਿਕਾਇਤ 'ਤੇ ਤਿੰਨਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement