Hoshiarpur : ਪਰਾਲੀ ਨਾਲ ਭਰੀ ਟਰਾਲੀ ਅਤੇ ਕਾਰ ਵਿਚਾਲੇ ਹੋਈ ਟੱਕਰ 'ਚ ਇਕ ਵਿਅਕਤੀ ਦੀ ਮੌਤ, ਦੂਜਾ ਗੰਭੀਰ ਜ਼ਖਮੀ
Published : May 10, 2024, 4:30 pm IST
Updated : May 10, 2024, 4:30 pm IST
SHARE ARTICLE
Road Accident
Road Accident

ਦਸੂਹਾ ਤਲਵਾੜਾ ਮੁੱਖ ਸੜਕ ’ਤੇ ਪਿੰਡ ਨੰਗਲ ਬਿਹਾਲਾਂ ਨੇੜੇ ਇਹ ਤੀਜਾ ਹਾਦਸਾ ਹੈ, ਜੋ ਓਵਰਲੋਡ ਟਰਾਲੀਆਂ ਕਾਰਨ ਵਾਪਰਿਆ ਹੈ

Hoshiarpur Road Accident : ਹੁਸ਼ਿਆਰਪੁਰ ਦੇ ਦਸੂਹਾ ਤਲਵਾੜਾ ਮੁੱਖ ਮਾਰਗ 'ਤੇ ਪਰਾਲੀ ਨਾਲ ਭਰੀ ਓਵਰਲੋਡ ਟਰੈਕਟਰ ਟਰਾਲੀ ਅਤੇ ਸਵਿਫਟ ਕਾਰ ਵਿਚਾਲੇ ਹੋਈ ਟੱਕਰ 'ਚ ਇਕ ਵਿਅਕਤੀ ਦੀ ਮੌਤ ਹੋ ਗਈ ਹੈ ,ਜਦਕਿ ਦੂਜਾ ਗੰਭੀਰ ਜ਼ਖਮੀ ਹੋ ਗਿਆ ਹੈ। 

 ਮਿਲੀ ਜਾਣਕਾਰੀ ਅਨੁਸਾਰ ਬੀਤੀ ਰਾਤ 10 ਵਜੇ ਦੇ ਕਰੀਬ ਹਾਜੀਪੁਰ ਵੱਲੋਂ ਆ ਰਹੀ ਸਵਿਫਟ ਕਾਰ ਅਤੇ ਦਸੂਹਾ ਵੱਲੋਂ ਆ ਰਹੀ ਇੱਕ ਓਵਰਲੋਡ ਟਰਾਲੀ ਵਿਚਕਾਰ ਟੱਕਰ ਹੋ ਗਈ। 

ਟੱਕਰ ਇੰਨੀ ਜ਼ਬਰਦਸਤ ਸੀ ਕਿ ਕਾਰ ਪੂਰੀ ਤਰ੍ਹਾਂ ਟੁੱਟ ਗਈ ਅਤੇ ਡਰਾਈਵਰ ਕਾਰ ਵਿਚ ਬੁਰੀ ਤਰ੍ਹਾਂ ਫਸ ਗਿਆ, ਜਿਸ ਨੂੰ ਸਥਾਨਕ ਲੋਕਾਂ ਨੇ ਬੜੀ ਮੁਸ਼ਕਲ ਨਾਲ ਬਾਹਰ ਕੱਢਿਆ। ਕਾਰ ਵਿੱਚ ਸਵਾਰ ਦੋਵੇਂ ਵਿਅਕਤੀ ਸਕੇ ਭਰਾ ਹਨ ਅਤੇ ਦਵਾਈ ਲੈਣ ਲਈ ਹਾਜੀਪੁਰ ਵੱਲ ਜਾ ਰਹੇ ਸੀ। ਜਦੋਂ ਰਸਤੇ ਵਿੱਚ ਇਹ ਹਾਦਸਾ ਵਾਪਰ ਗਿਆ। 

ਦੱਸਿਆ ਜਾ ਰਿਹਾ ਹੈ ਕਿ ਕਾਰ ਵਿੱਚ ਕੁੱਲ 2 ਲੋਕ ਸਵਾਰ ਸਨ। ਕਾਰ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ 75 ਸਾਲਾ ਭੁਪਿੰਦਰ ਸਿੰਘ ਵਾਸੀ ਪਿੰਡ ਮਾਨਗੜ੍ਹ ਵਜੋਂ ਹੋਈ ਹੈ ਅਤੇ ਦੂਜੇ ਦੀ ਪਛਾਣ ਕਮਲਜੀਤ ਸਿੰਘ ਵਜੋਂ ਹੋਈ ਹੈ, ਜੋ ਗੰਭੀਰ ਜ਼ਖ਼ਮੀ ਹੈ।

ਸਥਾਨਕ ਲੋਕਾਂ ਨੇ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇਨ੍ਹਾਂ ਓਵਰਲੋਡ ਟਰਾਲੀਆਂ 'ਤੇ ਜਲਦ ਤੋਂ ਜਲਦ ਸ਼ਿਕੰਜਾ ਕੱਸਿਆ ਜਾਵੇ, ਨਹੀਂ ਤਾਂ ਭਵਿੱਖ 'ਚ ਇਨ੍ਹਾਂ ਦੀ ਵਜ੍ਹਾ ਨਾਲ ਕਿਸੇ ਹੋਰ ਦੀ ਕੀਮਤੀ ਜਾਨ ਵੀ ਜਾ ਸਕਦੀ ਹੈ। ਦੱਸ ਦੇਈਏ ਕਿ ਦਸੂਹਾ ਤਲਵਾੜਾ ਮੁੱਖ ਸੜਕ ’ਤੇ ਪਿੰਡ ਨੰਗਲ ਬਿਹਾਲਾਂ ਨੇੜੇ ਇਹ ਤੀਜਾ ਹਾਦਸਾ ਹੈ, ਜੋ ਓਵਰਲੋਡ ਟਰਾਲੀਆਂ ਕਾਰਨ ਵਾਪਰਿਆ ਹੈ। 

Location: India, Punjab, Hoshiarpur

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement