Kiratpur Sahib Accident: ਆਲਟੋ ਕਾਰ ਰੇਲਿੰਗ ਨਾਲ ਟਕਰਾਉਣ ਕਾਰਨ ਪਤੀ-ਪਤਨੀ ਅਤੇ ਸਾਲੀ ਦੀ ਮੌਤ
Published : May 10, 2024, 9:16 am IST
Updated : May 10, 2024, 9:16 am IST
SHARE ARTICLE
Kiratpur Sahib Accident
Kiratpur Sahib Accident

PGI ਤੋਂ ਵਾਪਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ

Kiratpur Sahib Accident: ਸ੍ਰੀ ਕੀਰਤਪੁਰ ਸਾਹਿਬ-ਰੂਪਨਗਰ ਕੌਮੀ ਮਾਰਗ ’ਤੇ ਪਿੰਡ ਮੀਆਂਪੁਰ ਹੰਡੂਰ ਨੇੜੇ ਅਲਟੋ ਕਾਰ ਬੇਕਾਬੂ ਹੋ ਕੇ ਪਲਟ ਗਈ ਜਿਸ ਕਾਰਨ ਉਸ ਵਿਚ ਸਵਾਰ ਇਕ ਔਰਤ ਦੀ ਮੌਕੇ ’ਤੇ ਹੀ ਮੌਤ ਹੋ ਗਈ ਜਦਕਿ ਦੋ ਲੋਕਾਂ ਨੇ ਹਸਪਤਾਲ ’ਚ ਜ਼ੇਰੇ ਇਲਾਜ ਦਮ ਤੋੜ ਦਿਤਾ।

ਇਸ ਮੌਕੇ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਏਐਸਆਈ ਪ੍ਰਦੀਪ ਸ਼ਰਮਾ ਨੇ ਦਸਿਆ ਕਿ ਮ੍ਰਿਤਕਾਂ ਦੀ ਪਹਿਚਾਣ ਅਸ਼ਵਨੀ ਕੁਮਾਰ (62) ਵਾਸੀ ਪਿੰਡ ਗਨੋਹ, ਥਾਣਾ ਵਡਸਰ, ਜ਼ਿਲ੍ਹਾ ਹਮੀਰਪੁਰ ( ਹਿਮਾਚਲ ਪ੍ਰਦੇਸ਼) ਪੁਸ਼ਪਾ ਦੇਵੀ (56) ਪਤਨੀ ਅਸ਼ਵਨੀ ਕੁਮਾਰ ਅਤੇ ਰੋਸ਼ਨੀ ਦੇਵੀ ਵਾਸੀ ਪਿੰਡ ਮਹਿਰਾ, ਥਾਣਾ ਵਡਸਰ, ਜ਼ਿਲ੍ਹਾ ਹਮੀਰਪੁਰ (ਹਿਮਾਚਲ ਪ੍ਰਦੇਸ਼) ਵਜੋ ਹੋਈ ਹੈ।

ਜਾਂਚ ਅਧਿਕਾਰੀ ਨੇ ਦਸਿਆ ਕਿ ਅਸ਼ਵਨੀ ਕੁਮਾਰ ਅਪਣੀ ਪਤਨੀ ਪੁਸ਼ਪਾ ਦੇਵੀ ਅਤੇ ਸਾਲੀ ਰੋਸ਼ਨੀ ਦੇਵੀ ਨਾਲ ਪੀਜੀਆਈ ਚੰਡੀਗੜ੍ਹ ਤੋਂ ਪੁਸ਼ਪਾ ਦੇਵੀ ਨੂੰ ਦਵਾਈ ਦੁਆ ਕੇ ਆਲਟੋ ਕਾਰ ਨੰਬਰ ਐੱਚਪੀ 72 9861 ਰਾਹੀਂ ਅਪਣੇ ਘਰ ਨੂੰ ਜਾ ਰਹੇ ਸਨ। ਜਦੋਂ ਉਹ ਪਿੰਡ ਮੀਆਂਪੁਰ ਹੰਡੂਰ ਵਿਖੇ ਪਹੁੰਚੇ ਤਾਂ ਕਾਰ ਸੜਕ ਦੀ ਰੇਲਿੰਗ ਨਾਲ ਟਕਰਾ ਕੇ ਪਲਟ ਗਈ। ਇਸ ਦੌਰਾਨ ਇਕ ਮਹਿਲਾ ਦੀ ਮੌਕੇ ਉਤੇ ਹੀ ਮੌਤ ਹੋ ਗਈ ਜਦਕਿ 2 ਨੇ ਹਸਪਤਾਲ ਵਿਚ ਦਮ ਤੋੜ ਦਿਤਾ।

Location: India, Punjab, Rup Nagar

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement