Lok Sabha Election 2024: ਫ਼ਰੀਦਕੋਟ ਹਲਕੇ ਤੋਂ ਅੱਜ 8 ਨਾਮਜ਼ਦਗੀ ਪੱਤਰ ਹੋਏ ਦਾਖ਼ਲ
Published : May 10, 2024, 6:12 pm IST
Updated : May 10, 2024, 6:12 pm IST
SHARE ARTICLE
File Photo
File Photo

ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਦਾ ਹੈ

Lok Sabha Election 2024: ਫਰੀਦਕੋਟ - ਆਗਾਮੀ ਲੋਕ ਸਭਾ ਚੋਣਾਂ ਲਈ ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਨਾਮਜ਼ਦਗੀਆਂ ਭਰਨ ਦੇ ਚੌਥੇ ਦਿਨ ਉਮ ਪ੍ਰਕਾਸ਼ ਆਜ਼ਾਦ ਉਮੀਦਵਾਰ,ਸਰਬਜੀਤ ਸਿੰਘ ਆਜ਼ਾਦ ਉਮੀਦਵਾਰ, ਰਾਜਵਿੰਦਰ ਸਿੰਘ ਰੰਧਾਵਾ ਸ਼ੋਮਣੀ ਅਕਾਲੀ ਦਲ,ਪ੍ਰੀਤਮ ਸਿੰਘ ਬਹੁਜਨ ਮੁਕਤੀ ਪਾਰਟੀ, ਕਿੱਕਰ ਸਿੰਘ,ਆਜ਼ਾਦ ਉਮੀਦਵਾਰ,ਬਲਜਿੰਦਰ ਸਿੰਘ ਆਜ਼ਾਦ ਉਮੀਦਵਾਰ,ਬਾਦਲ ਸਿੰਘ, ਭਾਰਤੀ ਰਾਸ਼ਟਰੀ ਦਲ, ਕਰਮ ਸਿੰਘ ਆਜ਼ਾਦ ਉਮੀਦਵਾਰ ਵਲੋਂ ਨਾਮਜ਼ਦਗੀ ਪੱਤਰ ਹੋਏ ਦਾਖ਼ਲ ਕੀਤੇ ਗਏ।

ਰਿਟਰਨਿੰਗ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਫ਼ਰੀਦਕੋਟ ਵਿਨੀਤ ਕੁਮਾਰ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਫ਼ਰੀਦਕੋਟ ਲੋਕ ਸਭਾ ਹਲਕੇ ਲਈ ਹੁਣ ਤੱਕ ਕੁੱਲ 14 ਉਮੀਦਵਾਰਾਂ ਵਲੋਂ ਕਾਗਜ਼ ਦਾਖ਼ਲ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਨਾਮਜ਼ਦਗੀਆਂ ਭਰਨ ਦਾ ਸਮਾਂ ਸਵੇਰੇ 11 ਤੋਂ ਦੁਪਹਿਰ 3 ਵਜੇ ਤੱਕ ਦਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੋਈ ਵੀ ਰਾਜਨੀਤਿਕ ਪਾਰਟੀ ਜਾਂ ਉਸ ਦਾ ਨੁਮਾਇੰਦਾ ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਕਰਦਾ ਹੈ ਤਾਂ ਉਸ ਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ 7 ਮਈ ਤੋਂ ਨਾਮਜ਼ਦਗੀਆਂ ਭਰਨ ਦਾ ਕੰਮ ਸ਼ੁਰੂ ਹੋ ਗਿਆ ਹੈ

ਜੋ ਕਿ 14 ਮਈ ਤੱਕ ਜਾਰੀ ਰਹੇਗਾ। ਉਨ੍ਹਾਂ ਇਹ ਵੀ ਦੱਸਿਆ ਕਿ 15 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਕੀਤੀ ਜਾਵੇਗੀ ਅਤੇ ਉਮੀਦਵਾਰ 17 ਮਈ ਤੱਕ ਆਪਣੇ ਨਾਮਜ਼ਦਗੀ ਪੱਤਰ ਵਾਪਸ ਲੈ ਸਕਣਗੇ। ਉਨ੍ਹਾਂ ਦੱਸਿਆ ਕਿ 1 ਜੂਨ ਨੂੰ ਸਵੇਰੇ 7 ਵਜੇ ਤੋਂ ਸ਼ਾਮ 6 ਵਜੇ ਤੱਕ ਵੋਟਾਂ ਪਾਈਆਂ ਜਾਣਗੀਆਂ । ਉਨ੍ਹਾਂ ਦੱਸਿਆ ਕਿ 11 ਮਈ ਨੂੰ ਦੂਜੇ ਸ਼ਨੀਵਾਰ ਅਤੇ 12 ਮਈ ਨੂੰ ਐਤਵਾਰ ਦੀ ਛੁੱਟੀ ਹੋਣ ਕਾਰਨ ਨਾਮਜ਼ਦਗੀ ਪੱਤਰ ਦਾਖ਼ਲ ਨਹੀਂ ਕਰਵਾਏ ਜਾ ਸਕਦੇ।
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement