ਦੋਆਬੇ 'ਚੋਂ ਅਕਾਲੀ ਦਲ ਦੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਤਿੰਨ ਵਿਧਾਇਕ ਅਸਤੀਫ਼ਾ ਦੇਣ: ਕੈਂਥ
Published : Jun 10, 2018, 4:24 am IST
Updated : Jun 10, 2018, 4:24 am IST
SHARE ARTICLE
Paramjit Singh Kainth
Paramjit Singh Kainth

ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆਂ ਕਰਦਿਆਂ ਕਿਹਾ ਕਿ......

ਚੰਡੀਗੜ੍ਹ, : ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਨੇ ਸ਼੍ਰੋਮਣੀ ਅਕਾਲੀ ਦਲ ਦੀ ਸਖ਼ਤ ਸ਼ਬਦਾਂ ਵਿਚ ਨਿੰਦਿਆਂ ਕਰਦਿਆਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਵਾਲਾ ਇਕ ਵਫ਼ਦ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੰਜਾਬ ਅਤੇ ਹੋਰਨਾਂ ਮੁੱਦਿਆਂ ਨੂੰ ਲੈ ਕੇ ਮਿਲਦਿਆਂ ਸਮੇਂ ਅਨੁਸੂਚਿਤ ਜਾਤੀਆਂ ਦੇ ਗੰਭੀਰ ਮੁੱਦਿਆਂ ਨੂੰ ਅਣਗੌਲਿਆ ਕੀਤਾ।

ਅਨੁਸੂਚਿਤ ਜਾਤੀਆਂ ਦੇ ਹਿੱਤਾਂ ਦੀ ਲੜਾਈ ਲੜਨ ਵਾਲੀ ਇਕੋ ਇਕ ਸਮਾਜਕ-ਰਾਜਨੀਤਕ ਜਥੇਬੰਦੀ ਨੈਸ਼ਨਲ ਸ਼ਡਿਊਲਡ ਕਾਸਟ ਅਲਾਇੰਸ ਦੇ ਪ੍ਰਧਾਨ ਪਰਮਜੀਤ ਸਿੰਘ ਕੈਂਥ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਅਨੁਸੂਚਿਤ ਜਾਤੀਆਂ ਪ੍ਰਤੀ ਝੂਠੀ ਹਮਦਰਦੀ ਵਾਲਾ ਚਿਹਰਾ ਨੰਗਾ ਹੋ ਗਿਆ ਹੈ। ਅਸੀਂ ਇਸ ਦੋਗਲੀਆਂ ਨੀਤੀਆਂ ਦੀ ਨਿਖੇਧੀ ਕਰਦੇ ਹਾਂ।

ਸ. ਕੈਂਥ ਨੇ ਦਸਿਆ ਕਿ ਅਨੁਸੂਚਿਤ ਜਾਤੀ ਵਰਗ ਬੜੀ ਗੰਭੀਰ ਸਮੱਸਿਆ ਦੇ ਦੌਰ ਵਿਚੋਂ ਗੁਜਰ ਰਿਹਾ ਹੈ। ਵਰਣਨਯੋਗ ਹੈ ਕਿ ਪੋਸਟ ਮੈਟ੍ਰਿਕ ਸਕਾਲਰਸ਼ਿਪ ਸਿੱਧੇ ਰੂਪ ਵਿਚ ਕੇਂਦਰ ਸਰਕਾਰ 'ਤੇ ਨਿਰਭਰ ਹੈ ਅਤੇ ਹੋਰਨਾਂ ਭਲਾਈ ਸਕੀਮਾਂ ਜਿਵੇਂ ਸੈਂਟਡਅੱਪ ਇੰਡੀਆ, ਅਨੁਸੂਚਿਤ ਜਾਤੀ ਸਬ ਪਲਾਨ ਆਦਿ ਸਕੀਮਾਂ ਪ੍ਰਤੀ ਮੋਦੀ ਸਰਕਾਰ ਦਾ ਨਜ਼ਰੀਆ ਨਿਰਾਸ਼ਾਜਨਕ ਨਜ਼ਰ ਆਉਂਦਾ ਹੈ।

ਵਫ਼ਦ ਵਲੋਂ ਅਜਿਹੇ ਕੋਈ ਵੀ ਸੰਵੇਦਨਸ਼ੀਲ ਮੁੱਦਿਆਂ ਬਾਰੇ ਜਾਣਕਾਰੀ ਦਾ ਜ਼ਿਕਰ ਨਹੀਂ ਕੀਤਾ ਜੋ ਅਕਾਲੀ ਦਲ ਬਾਦਲ ਦਾ ਸ਼ਰਮਨਾਕ ਅਤੇ ਅਨੁਸੂਚਿਤ ਜਾਤੀਆਂ ਵਿਰੋਧੀ ਮਾਨਸਿਕਤਾ ਵਾਲਾ ਰਵਈਆ ਸਾਹਮਣੇ ਆਇਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਅਨੁਸੂਚਿਤ ਜਾਤੀਆਂ ਦੀਆਂ ਸੱਭ ਤੋਂ ਵੱਧ ਅਬਾਦੀ ਵਾਲਾ ਸੂਬਾ ਹੈ। ਲੱਖਾਂ ਵਿਦਿਆਰਥੀਆਂ ਦਾ ਵਜ਼ੀਫ਼ਾ ਪਿਛਲੇ ਕਈ ਸਾਲਾਂ ਤੋਂ ਰੁੱਕਿਆ ਪਿਆ ਹੈ, ਭਲਾਈ ਸਕੀਮਾਂ ਨੂੰ ਨਜ਼ਰਅੰਦਾਜ਼ ਕੀਤਾ ਜਾ ਰਿਹਾ ਹੈ। ਵਫ਼ਦ 'ਚ ਕੋਈ ਵੀ ਅਨੁਸੂਚਿਤ ਜਾਤੀਆਂ ਦਾ ਮੈਂਬਰ ਸ਼ਾਮਲ ਨਾ ਕਰਨਾ ਸੋੜੀ ਸੋਚ ਅਤੇ ਮਾਨਸਿਕਤਾ ਦਾ ਪ੍ਰਗਟਾਵਾ ਕੀਤਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement