ਕੈਪਟਨ ਵਲੋਂ ਓ.ਪੀ. ਸੋਨੀ ਦੇ ਹੇਠ ਡਾਕਟਰੀ ਸਿੱਖਿਆ ਬਾਰੇ ਸਲਾਹਕਾਰੀ ਗਰੁੱਪ ਦਾ ਗਠਨ
Published : Jun 10, 2019, 8:36 pm IST
Updated : Jun 10, 2019, 8:36 pm IST
SHARE ARTICLE
Captain Amarinder Singh
Captain Amarinder Singh

ਗਰੁੱਪਾਂ ਦੀ ਗਿਣਤੀ ਹੋਈ ਨੌਂ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਕ ਹੋਰ ਸਲਾਹਕਾਰੀ ਗਰੁੱਪ ਗਠਿਤ ਕਰਨ ਦਾ ਹੁਕਮ ਜਾਰੀ ਕੀਤਾ ਹੈ ਜਿਸ ਦੇ ਨਾਲ ਇਨ੍ਹਾਂ ਗਰੁੱਪਾਂ ਦੀ ਗਿਣਤੀ ਨੌਂ ਹੋ ਗਈ ਹੈ। ਇਹ ਗਰੁੱਪ ਮਹੱਤਵਪੂਰਨ ਸਰਕਾਰੀ ਪ੍ਰੋਗਰਾਮਾਂ ਨੂੰ ਤੇਜ਼ੀ ਨਾਲ ਲਾਗੂ ਕਰਨ ਅਤੇ ਇਨ੍ਹਾਂ ਦਾ ਅਨੁਮਾਨ ਲਾਉਣ ਲਈ ਗਠਿਤ ਕੀਤੇ ਗਏ ਹਨ।

O.P. SoniO.P. Soni

ਮੈਡੀਕਲ ਸਿੱਖਿਆ ’ਚ ਸੁਧਾਰ ਲਈ ਬਣਾਏ ਗਏ ਇਸ ਨਵੇਂ ਗਰੁੱਪ ਦਾ ਮੁਖੀ ਮੈਡੀਕਲ ਸਿੱਖਿਆ ਮੰਤਰੀ ਓ.ਪੀ. ਸੋਨੀ ਨੂੰ ਬਣਾਇਆ ਗਿਆ ਹੈ ਜਿਸ ਵਿਚ ਸਿਹਤ ਅਤੇ ਪਰਵਾਰ ਭਲਾਈ ਮੰਤਰੀ ਬਲਬੀਰ ਸਿੰਘ ਸਿੱਧੂ ਅਤੇ ਲੋਕ ਨਿਰਮਾਣ ਮੰਤਰੀ ਵਿਜੇ ਇੰਦਰ ਸਿੰਗਲਾ ਅਤੇ ਹੋਰ ਮੈਂਬਰ ਹੋਣਗੇ। ਬਹੁਤ ਸਾਰੇ ਵਿਧਾਇਕ ਅਤੇ ਅਫ਼ਸਰ ਵੀ ਇਸ ਗਰੁੱਪ ਦਾ ਹਿੱਸਾ ਹੋਣਗੇ।

Captain Amarinder SinghCaptain Amarinder Singh

ਇਕ ਸਰਕਾਰੀ ਬੁਲਾਰੇ ਅਨੁਸਾਰ ਇਸ ਗਰੁੱਪ ਦਾ ਗਠਨ ਵੀ ਹੋਰ ਸਲਾਹਕਾਰੀ ਗਰੁੱਪਾਂ ਦੇ ਨਾਲ ਕੀਤਾ ਗਿਆ ਸੀ ਪਰ ਇਹ ਉਨਾਂ ਵਿਚੋਂ ਬੇਧਿਆਨੀ ਨਾਲ ਰਹਿ ਗਿਆ ਸੀ। ਮੁੱਖ ਮੰਤਰੀ ਵਲੋਂ ਗਠਿਤ ਕੀਤੇ ਗਏ ਇਨਾਂ ਗਰੁੱਪਾਂ ਦਾ ਉਦੇਸ਼ ਸਰਕਾਰ ਦੇ ਮਹੱਤਵਪੂਰਨ ਪ੍ਰੋਗਰਾਮਾਂ ਨੂੰ ਲਾਗੂ ਕਰਨ ਵਿਚਲੇ ਪਾੜੇ ਨੂੰ ਪੂਰਨਾ ਹੈ। ਵੱਖ-ਵੱਖ ਪ੍ਰੋਗਰਾਮਾਂ ਅਤੇ ਸਕੀਮਾਂ ਦਾ ਅਨੁਮਾਨ ਲਾਉਣ ਤੋਂ ਇਲਾਵਾ ਇਹ ਗਰੁੱਪ ਲੋਕਾਂ ਦੀ ਵੀਡਬੈਕ ਦੇ ਆਧਾਰ ’ਤੇ ਸੋਧਾਂ ਲਈ ਸੁਝਾਅ ਦੇਣਗੇ।

ਇਨ੍ਹਾਂ ਸਕੀਮਾਂ ਵਿਚ ਸੋਧਾਂ ਜੁਲਾਈ ਦੇ ਅੱਧ ਵਿਚ ਨੋਟੀਫਾਈ ਕੀਤੀਆਂ ਜਾਣਗੀਆਂ। ਮੁੱਖ ਮੰਤਰੀ ਦਾ ਉਦੇਸ਼ ਸਕੀਮਾਂ ਦਾ ਲਾਭ ਜਲਦੀ ਤੋਂ ਜਲਦੀ ਲਾਭਪਾਤਰੀਆਂ ਤੱਕ ਪਹੁੰਚਾਉਣਾ ਅਤੇ ਲੋਕਾਂ ਦੇ ਜੀਵਨ ਵਿਚ ਪ੍ਰਭਾਵਸ਼ਾਲੀ ਬਦਲਾਅ ਲਿਆਉਣਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement