ਮਹਿਲਾ ਕੈਦੀਆਂ ਦੀ ਮਾਹਵਾਰੀ ਸਬੰਧੀ ਸਵੱਛਤਾ ਨੂੰ ਯਕੀਨੀ ਬਣਾਉਣ ਲਈ ਵਿਲੱਖਣ ਅਤੇ ਨੇਕ ਉਪਰਾਲਾ
Published : Jun 10, 2020, 4:53 pm IST
Updated : Jun 10, 2020, 4:56 pm IST
SHARE ARTICLE
Photo
Photo

ਆਈ.ਆਰ.ਐਸ. ਅਧਿਕਾਰੀ ਅਮਨਪ੍ਰੀਤ ਨੇ ਐਨ.ਜੀ.ਓ. 'ਸੰਗਿਨੀ ਸਹੇਲੀ' ਦੀ ਸਹਾਇਤਾ ਨਾਲ ਸੂਬੇ ਦੀਆਂ ਜੇਲ੍ਹਾਂ ਵਿੱਚ ਸੈਨੇਟਰੀ ਨੈਪਕਿਨ ਵੰਡੇ

ਚੰਡੀਗੜ੍ਹ, 10 ਜੂਨ : ਮਹਿਲਾ ਕੈਦੀਆਂ ਨੂੰ ਮਾਹਵਾਰੀ ਸਬੰਧੀ ਸਵੱਛਤਾ ਪ੍ਰਤੀ ਪ੍ਰੇਰਿਤ ਕਰਨ ਦੇ ਮੱਦੇਨਜ਼ਰ ਪੰਜਾਬ ਦੀਆਂ ਸਾਰੀਆਂ ਜੇਲ੍ਹਾਂ ਜਿੱਥੇ ਮਹਿਲਾ ਕੈਦੀਆਂ ਨੂੰ ਰੱਖਿਆ ਜਾਂਦਾ ਹੈ, ਵਿੱਚ ਸੈਨੇਟਰੀ ਨੈਪਕਿਨ ਵੰਡੇ ਗਏ। ਇਹ ਨੇਕ ਪਹਿਲ ਲੁਧਿਆਣਾ ਦੇ ਸ੍ਰੀਮਤੀ ਅਮਨਪ੍ਰੀਤ, ਆਈਆਰਐਸ ਦੁਆਰਾ ਕੀਤੀ ਗਈ ਜੋ ਇਸ ਵੇਲੇ ਨਵੀਂ ਦਿੱਲੀ ਵਿਖੇ ਸੰਯੁਕਤ ਕਮਿਸ਼ਨਰ, ਆਮਦਨ ਕਰ ਵਜੋਂ ਤਾਇਨਾਤ ਹਨ।

punjab policepunjab police

ਇਹ ਕਾਰਜ ਪ੍ਰਿਆਲ ਭਾਰਦਵਾਜ ਦੁਆਰਾ ਚਲਾਈ ਜਾ ਰਹੀ ਐਨਜੀਓ ਸੰਗਿਨੀ ਸਹੇਲੀ ਦੀ ਸਹਾਇਤਾ ਨਾਲ ਪੂਰਾ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜੇਲ੍ਹ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸ੍ਰੀਮਤੀ ਅਮਨਪ੍ਰੀਤ ਵੱਲੋਂ ਕੀਤੀ ਗਈ ਇਸ ਵਿਲੱਖਣ ਅਤੇ ਨੇਕ ਪਹਿਲ ਦਾ ਉਦੇਸ਼ ਕਰੋਨਾਵਾਇਰਸ ਸੰਕਟ ਦੇ ਮੱਦੇਨਜ਼ਰ ਜਾਗਰੂਕਤਾ ਪੈਦਾ ਕਰਨਾ ਅਤੇ ਦੇਸ਼ ਦੇ ਵੱਖ ਵੱਖ ਹਿੱਸਿਆਂ ਵਿੱਚ ਰਹਿ ਰਹੀਆਂ ਪ੍ਰਵਾਸੀ, ਲੋੜਵੰਦ ਅਤੇ ਗਰੀਬ ਮਹਿਲਾਵਾਂ ਨੂੰ ਮੁਫ਼ਤ ਸੈਨੇਟਰੀ ਪੈਡ ਵੰਡਣਾ ਹੈ।

punjab policepunjab police

ਸ੍ਰੀਮਤੀ ਅਮਨਪ੍ਰੀਤ ਨੇ ਜੇਲ੍ਹ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਅਤੇ ਏ.ਡੀ.ਜੀ.ਪੀ. ਜੇਲ੍ਹ, ਪੰਜਾਬ ਆਈ.ਪੀ.ਐਸ ਪ੍ਰਵੀਨ ਕੇ. ਸਿਨਹਾ ਦਾ ਸਹਿਯੋਗ ਲਈ ਤਹਿ ਦਿਲੋਂ ਧੰਨਵਾਦ ਕੀਤਾ । ਉਨ੍ਹਾਂ ਨੇ ਸੈਨੇਟਰੀ ਨੈਪਕਿਨ ਦੀ ਸਮੇਂ ਸਿਰ ਵੰਡ ਅਤੇ ਸਰਗਰਮ ਸਹਿਯੋਗ ਲਈ ਪੰਜਾਬ ਜੇਲ੍ਹ ਟ੍ਰੇਨਿੰਗ ਸਕੂਲ ਪਟਿਆਲਾ ਦੇ ਆਰ.ਕੇ. ਸ਼ਰਮਾ  ਅਤੇ ਮੁਕੇਸ਼ ਕੁਮਾਰ ਸ਼ਰਮਾ ਦੇ ਯਤਨਾਂ ਦੀ ਵੀ ਸ਼ਲਾਘਾ ਕੀਤੀ।    

Punjab PolicePunjab Police

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement